Ferozepur News

ਵਿਧਾਇਕ ਫੌਜਾ ਸਿੰਘ ਸਰਾਰੀ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 1 ਕਰੋੜ 6 ਲੱਖ ਰੁਪਏ ਮੁਆਵਜ਼ੇ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ

ਵਿਧਾਇਕ ਫੌਜਾ ਸਿੰਘ ਸਰਾਰੀ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 1 ਕਰੋੜ 6 ਲੱਖ ਰੁਪਏ ਮੁਆਵਜ਼ੇ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ

ਵਿਧਾਇਕ ਫੌਜਾ ਸਿੰਘ ਸਰਾਰੀ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 1 ਕਰੋੜ 6 ਲੱਖ ਰੁਪਏ ਮੁਆਵਜ਼ੇ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ

ਗੁਰੂਹਰਸਹਾਏ, 19 ਅਕਤੂਬਰ 2025: ਵਿਧਾਇਕ ਗੁਰੂਹਰਸਾਏ ਸ੍ਰੀ ਫੌਜਾ ਸਿੰਘ ਸਰਾਰੀ ਨੇ ਜ਼ਿਲ੍ਹੇ ‘ਚ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਰਾਸ਼ੀ ਦੀ ਵੰਡ ਤਹਿਤ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਅਤੇ ਦੋਨਾ ਮੱਤੜ ਵਿਖੇ ਹੋਏ ਸਮਾਗਮ ਦੌਰਾਨ 226 ਹੜ ਪ੍ਰਭਾਵਿਤ ਕਿਸਾਨਾਂ ਨੂੰ ਕਰੀਬ 1.6 ਕਰੋੜ ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ। ਇਹਨਾਂ ਲਾਭਪਾਤਰੀਆਂ ਵਿੱਚ ਵੱਖ-ਵੱਖ ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨ ਸ਼ਾਮਿਲ ਸਨ। ਇਸ ਮੌਕੇ ਤਹਿਸੀਲਦਾਰ ਬੀਰਕਰਨ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਨੂੰ ਰਾਹਤ ਫੰਡ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਖੁਸ਼ੀ ਅਤੇ ਦੁੱਖ ਵਿੱਚ ਆਪਣੇ ਕਿਸਾਨ ਵੀਰਾਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਯੋਗ ਪਰਿਵਾਰ ਰਾਹਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਜਨਤਕ ਹਿੱਤਾਂ ਨੂੰ ਪਹਿਲ ਦਿੰਦੇ ਹੋਏ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਦੀ ਭਰਪਾਈ ਲਈ ਇਕ ਪਾਰਦਰਸ਼ੀ ਪ੍ਰਣਾਲੀ ਤਹਿਤ ਮੁਆਵਜ਼ਾ ਵੰਡਿਆ ਜਾ ਰਿਹਾ ਹੈ, ਜਿਸ ਨਾਲ ਸਾਰੇ ਯੋਗ ਵਿਅਕਤੀਆਂ ਤੱਕ ਤੁਰੰਤ ਪਹੁੰਚ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਰਾਹਤ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਨਾ ਸਿਰਫ਼ ਵਾਅਦੇ ਕਰਦੀ ਹੈ ਸਗੋਂ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਵੀ ਕਰਦੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਕਿਸੇ ਵੀ ਪ੍ਰਭਾਵਿਤ ਵਿਅਕਤੀ ਨੂੰ ਮੁਆਵਜ਼ੇ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ।

ਇਸ ਮੌਕੇ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤਾਂ ਦੇ ਨੁਮਾਇੰਦੇ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button