ਵਧੀਕ ਡਿਪਟੀ ਕਮਿਸ਼ਨਰ ਅਮਿਤ ਸਰੀਨ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਵਧੀਕ ਡਿਪਟੀ ਕਮਿਸ਼ਨਰ ਅਮਿਤ ਸਰੀਨ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਫਿਰੋਜ਼ਪੁਰ, 20 ਅਕਤੂਬਰ 2025: ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਸਰੀਨ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਖੇਤੀਬਾੜੀ ਨਾਲ ਜੁੜੇ ਮੁੱਦੇ ਅਤੇ ਖਾਸ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਖ਼ਿਲਾਫ਼ ਝੋਨੇ ਦੀ ਪਰਾਲੀ ਪ੍ਰਬੰਧਨ ਦੀ ਮਹੱਤਤਾ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਸਾਨਾਂ ਨਾਲ ਬੈਠਕ ਕਰਕੇ ਇਹ ਅਪੀਲ ਕੀਤੀ ਕਿ ਉਹ ਕਿਸੇ ਵੀ ਸਥਿਤੀ ਵਿੱਚ ਆਪਣੇ ਖੇਤਾਂ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੰਭਾਲ ਲਈ ਤਕਨੀਕੀ ਤਰੀਕਿਆਂ ਦਾ ਉਪਯੋਗ ਕਰਕੇ ਪਰਾਲੀ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕੀਤਾ ਜਾਵੇ।
ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਨਾ ਸਿਰਫ਼ ਵਾਤਾਵਰਨ ਨੂੰ ਨੁਕਸਾਨ ਪੁੰਚਾਉਂਦਾ ਹੈ, ਸਗੋਂ ਇਥੋਂ ਦਾ ਧੂੰਆ ਆਸਪਾਸ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਧ ਰਹੀ ਪ੍ਰਦੂਸ਼ਣ ਦਾ ਕਾਰਨ ਵੀ ਬਣਦਾ ਹੈ, ਜੋ ਲੋਕਾਂ ਦੀ ਸਿਹਤ ‘ਤੇ ਬੁਰਾ ਅਸਰ ਪਾਉਂਦਾ ਹੈ।
ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਵੱਲੋਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਈ ਪਾਈ ਗਈ ਤਾਂ ਕਾਰਵਾਈ ਕੀਤੀ ਜਾਵੇਗੀ। ਇਸ ਦੇ ਤਹਿਤ 3 ਕਿਸਾਨਾਂ ਦੇ ਖਿਲਾਫ ਰੈਡ ਐਂਟਰੀਆਂ ਕੀਤੀਆਂ ਗਈਆਂ ਅਤੇ 9 ਕਿਸਾਨਾਂ ਨੂੰ ਸਖਤ ਵਾਰਨਿੰਗ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਖੇਤੀਬਾੜੀ ਵਿਭਾਗ ਵਾਤਾਵਰਨ ਦੀ ਰੱਖਿਆ ਲਈ ਕਈ ਉਪਰਾਲੇ ਕਰ ਰਹੇ ਹਨ| ਉਨ੍ਹਾਂ ਨੇ ਜਿਹੜੇ ਦੇ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਉਹ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਆਧੁਨਿਕ ਸੰਦਾ ਦੀ ਵਰਤੋਂ ਨਾਲ ਇਸ ਦੀਆਂ ਗੱਠਾਂ ਬਣਾਈਆਂ ਜਾਣ ਜਾਂ ਇਸ ਨੂੰ ਜਮੀਨ ਵਿੱਚ ਹੀ ਰਲਾਇਆ ਜਾਵੇ ਤਾਂ ਜੋ ਜਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇ| ਉਹਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਗਾਈ ਗਈ ਤਾਂ ਉਸ ਵਿਰੁੱਧ ਬਣ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ|





