Ferozepur News

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜ੍ਹਨ ਦੀ ਅਪੀਲ

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜ੍ਹਨ ਦੀ ਅਪੀਲ
ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ – ਡਿਪਟੀ ਕਮਿਸ਼ਨਰ
• ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜ੍ਹਨ ਦੀ ਅਪੀਲ
• ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਲਗਾਤਾਰ ਕੋਸ਼ਿਸ਼ਾਂ ਜਾਰੀ
ਫਿਰੋਜ਼ਪੁਰ, 21 ਅਕਤੂਬਰ, 2025:  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ, ਤਾਂ ਜੋ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਕਿਸਾਨਾਂ ਨੂੰ ਮਸ਼ੀਨੀ ਸਾਧਨਾਂ ਜਿਵੇਂ ਮਲਚਰ, ਹੈਪੀ ਸੀਡਰ ਅਤੇ ਆਰਐਮਬੀ ਪਲਾਓ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿੱਚ ਹੀ ਮਿਸ਼ਰਣ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਬਲਾਕ ਜੀਰਾ ਦੇ ਪਿੰਡ ਬੰਡਾਲਾ ਵਿੱਚ ਕਿਸਾਨ ਨਸੀਬ ਸਿੰਘ ਪੁੱਤਰ ਮਾਨ ਸਿੰਘ ਵੱਲੋਂ 10 ਏਕੜ ਖੇਤਰ ਵਿੱਚ ਬਿਨਾਂ ਅੱਗ ਲਗਾਏ ਖੇਤ ਦੀ ਤਿਆਰੀ ਕਰਕੇ ਕਣਕ ਦੀ ਬਿਜਾਈ ਲਈ ਮਿਸਾਲ ਕਾਇਮ ਕੀਤੀ ਗਈ। ਖੇਤੀਬਾੜੀ ਵਿਭਾਗ ਬਲਾਕ ਜੀਰਾ ਵੱਲੋਂ ਪਿੰਡ ਵਾਸੀਆਂ ਨੂੰ ਵੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਗਿਆ।
ਇਸੇ ਤਰ੍ਹਾਂ ਪਿੰਡ ਗੱਟੀ ਅਜੈਬ ਸਿੰਘ ਵਾਲਾ (ਬਲਾਕ ਗੁਰੂਹਰਸਹਾਏ) ਵਿੱਚ ਕਿਸਾਨ ਹਰਮੇਸ਼ ਲਾਲ ਨੇ 15 ਏਕੜ ਖੇਤਰ ਵਿੱਚ ਮਲਚਰ ਮਾਰ ਕੇ ਅਤੇ ਆਰਐਮਬੀ ਪਲਾਓ ਦੀ ਵਰਤੋਂ ਕਰਕੇ ਬਿਨਾਂ ਅੱਗ ਲਗਾਏ ਜਮੀਨ ਤਿਆਰ ਕੀਤੀ ਹੈ। ਇਸ ਤੋਂ ਇਲਾਵਾ ਪਿੰਡ ਕਾਹਨ ਸਿੰਘ ਵਾਲਾ (ਬਲਾਕ ਗੁਰੂਹਰਸਹਾਏ) ਦੇ ਕਿਸਾਨ ਸੁਰਿੰਦਰ ਸਿੰਘ ਪੁੱਤਰ ਸੋਹਣ ਸਿੰਘ ਦੀ 15 ਏਕੜ ਜਮੀਨ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਬੇਲਰ ਮਾਲਕ ਨਾਲ ਤਾਲਮੇਲ ਕਰਵਾ ਕੇ ਗੱਠਾ ਬਣਵਾਈਆਂ ਗਈਆਂ ਹਨ। ਇਸੇ ਕ੍ਰਮ ਵਿੱਚ ਪਿੰਡ ਬੱਧਨੀ ਜੈਮਲ ਸਿੰਘ ਵਾਲਾ ਵਿੱਚ ਵਿਭਾਗ ਵੱਲੋਂ ਸਰਪੰਚ ਨਾਲ ਮੀਟਿੰਗ ਕਰਕੇ ਗੁਰਦੁਆਰਾ ਸਾਹਿਬ ਵਿਖੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਆਉਣ ਵਾਲੀ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਰੱਖਣ ਲਈ ਪਰਾਲੀ ਸਾੜਨ ਦੀ ਪ੍ਰਥਾ ਛੱਡਣ ਅਤੇ ਸਰਕਾਰ ਵੱਲੋਂ ਉਪਲਬਧ ਕਰਵਾਏ ਜਾ ਰਹੇ ਮਸ਼ੀਨੀ ਸਾਧਨਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਜਮੀਨ ਵਿੱਚ ਹੀ ਰਲਾਉਣ।

Related Articles

Leave a Reply

Your email address will not be published. Required fields are marked *

Back to top button