Ferozepur News

ਵਿਧਾਇਕ ਰਜਨੀਸ਼ ਦਹੀਯਾ ਵੱਲੋਂ ਤੰਬਾਕੂ ਵਿਰੋਧੀ ਮੁਹਿੰਮ ਲਈ ਜਾਗਰੂਕਤਾ ਬੈਨਰ ਜਾਰੀ

ਜਨਤਕ ਸਥਾਨਾਂ ’ਤੇ ਤੰਬਾਕੂਨੋਸ਼ੀ ਕਰਨ ’ਤੇ ਮੌਕੇ ’ਤੇ ਹੋਵੇਗਾ ਜੁਰਮਾਨਾ - ਸਿਵਲ ਸਰਜਨ

ਵਿਧਾਇਕ ਰਜਨੀਸ਼ ਦਹੀਯਾ ਵੱਲੋਂ ਤੰਬਾਕੂ ਵਿਰੋਧੀ ਮੁਹਿੰਮ ਲਈ ਜਾਗਰੂਕਤਾ ਬੈਨਰ ਜਾਰੀ

ਵਿਧਾਇਕ ਰਜਨੀਸ਼ ਦਹੀਯਾ ਵੱਲੋਂ ਤੰਬਾਕੂ ਵਿਰੋਧੀ ਮੁਹਿੰਮ ਲਈ ਜਾਗਰੂਕਤਾ ਬੈਨਰ ਜਾਰੀ

ਪੰਚਾਂ ਸਰਪੰਚਾਂ ਨੂੰ ਤੰਬਾਕੂ ਮੁਕਤ ਪਿੰਡ ਬਣਾਉਣ ਦੀ ਕੀਤੀ ਅਪੀਲ

ਜਨਤਕ ਸਥਾਨਾਂ ’ਤੇ ਤੰਬਾਕੂਨੋਸ਼ੀ ਕਰਨ ’ਤੇ ਮੌਕੇ ’ਤੇ ਹੋਵੇਗਾ ਜੁਰਮਾਨਾ – ਸਿਵਲ ਸਰਜਨ

ਫ਼ਿਰੋਜ਼ਪੁਰ, 27 ਅਕਤੂਬਰ ( ) ਅੱਜ ਫ਼ਿਰੋਜ਼ਪੁਰ ਦਿਹਾਤੀ ਵਿਧਾਇਕ ਰਜਨੀਸ਼ ਦਹੀਯਾ ਵਲੋਂ ਸਿਹਤ ਵਿਭਾਗ ਦੀ “ਤੰਬਾਕੂ ਮੁਕਤ ਯੂਥ ਕੈਂਪੇਨ” ਹੇਠ ਤੰਬਾਕੂ ਵਿਰੋਧੀ ਮੁਹਿੰਮ ਲਈ ਜਾਗਰੂਕਤਾ ਬੈਨਰ ਜਾਰੀ ਕੀਤਾ ਗਿਆ ਅਤੇ ਪੰਚਾਂ ਸਰਪੰਚਾਂ ਨੂੰ ਤੰਬਾਕੂ ਮੁਕਤ ਪਿੰਡ ਬਣਾਉਣ ਲਈ ਹੰਭਲਾ ਮਾਰਨ ਦੀ ਅਪੀਲ ਵੀ ਕੀਤੀ ਗਈ। ਇਹ ਜਾਗਰੁਕਤਾ ਬੈਨਰ ਜਾਰੀ ਕਰਨ ਸਮੇਂ ਉਹਨਾਂ ਦੇ ਨਾਲ ਡਾ. ਮਨਮੀਤ ਸਿੰਘ ਸਕੂਲ ਹੈਲਥ ਅਫਸਰ, ਸਿਹਤ ਵਿਭਾਗ ਤੋਂ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਵੀ ਹਾਜਰ ਸਨ।
ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਨੇ ਇਸ ਮੌਕੇ ਦੱਸਿਆ ਕਿ ਦੇਸ਼ ਭਰ ‘ਚ ਲਾਗੂ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦ ਐਕਟ-2003 ਨੂੰ ਸੁਚੱਜੇ ਢੰਗ ਨਾਲ ਲਾਗੂ ਕਰਵਾਉਣ, ਸਾਰੀਆਂ ਸਰਕਾਰੀ ਇਮਾਰਤਾਂ-ਦਫਤਰਾਂ ਆਦਿ ਨੂੰ ਤੰਬਾਕੂਨੋਸ਼ੀ ਰਹਿਤ ਘੋਸ਼ਿਤ ਕਰਨ ਅਤੇ ‘ਤੰਬਾਕੂਨੋਸ਼ੀ ਰਹਿਤ ਖੇਤਰ” ਬੋਰਡ ਪ੍ਰਦਰਸ਼ਿਤ ਕੀਤੇ ਜਾ ਰਹੇ ਹਨ ਅਤੇ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਣ ਕੱਟਣ ਸੰਬਧੀ ਟਾਸਕ ਫੋਰਸ ਦੇ ਮੈਂਬਰਾਂ ਨਾਲ ਵਿਚਾਰ-ਚਰਚਾ ਕਰਕੇ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ ਹਨ।

ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਕਿਹਾ ਕਿ ਕੋਟਪਾ ਐਕਟ ਦੀ ਧਾਰਾ-4 ਅਤੇ ਧਾਰਾ-6 ਅਧੀਨ ਜਨਤਕ ਸਥਾਨਾਂ ਜਿਵੇਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਬੈਂਕ, ਬਜ਼ਾਰ, ਪਾਰਕ ਅਤੇ ਹੋਟਲ-ਢਾਬਿਆਂ ਆਦਿ ਵਿੱਚ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਣ ਕੱਟਣ ਅਤੇ ਵਿਦਿਅਕ ਅਦਾਰਿਆਂ ਦੇ ਨੇੜੇ ਤੰਬਾਕੂ ਦੀ ਵਿਕਰੀ ਬੰਦ ਕਰਵਾਉਣ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕੇ ਜ਼ਿਲ੍ਹਾ ਨੋਡਲ ਅਫਸਰ ਡਾ. ਅਮਰਵੀਰ ਸਿੰਘ ਸਿੱਧੂ ਦੀ ਦੇਖ-ਰੇਖ ਹੇਠ “ਤੰਬਾਕੂ ਮੁਕਤ ਯੂਥ ਕੈਂਪੇਨ” ਬਲਾਕ ਦੇ ਪਿੰਡਾਂ ਅਤੇ ਸ਼ਹਿਰ ਫ਼ਿਰੋਜ਼ਪੁਰ ਵਿੱਚ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਹਿੱਤ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਅਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਣ ਕੱਟ ਕੇ ਮੌਕੇ ’ਤੇ ਜ਼ੁਰਮਾਨਾ ਵੀ ਵਸੂਲ ਕੀਤਾ ਜਾ ਰਿਹਾ ਹੈ। ਇਸ ਮੌਕੇ ਸਿਹਤ ਵਿਭਾਗ ਵੱਲੋਂ ਸਾਰੇ ਦਫਤਰਾਂ ਨੂੰ ਤੰਬਾਕੂ ਮੁਕਤ ਘੋਸ਼ਿਤ ਕਰਨ ਅਤੇ ਜਾਗਰੂਕਤਾ ਬੋਰਡ ਪ੍ਰਦਰਸ਼ਿਤ ਕਰਨ ਦੀ ਹਦਾਇਤ ਕੀਤੀ ਗਈ।

Related Articles

Leave a Reply

Your email address will not be published. Required fields are marked *

Back to top button