Ferozepur News
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਮਾਲਵਾ ਜੋਨ ਇੰਚਾਰਜ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਕੋਆਰਡੀਨੇਟਰਾਂ ਨਾਲ ਕੀਤੀ ਮੀਟਿੰਗ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਮਾਲਵਾ ਜੋਨ ਇੰਚਾਰਜ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਕੋਆਰਡੀਨੇਟਰਾਂ ਨਾਲ ਕੀਤੀ ਮੀਟਿੰਗ
ਫਿਰੋਜ਼ਪੁਰ, 28 ਅਕਤੂਬਰ, 2025: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਮਾਲਵਾ ਜੋਨ ਇੰਚਾਰਜ ਚਸਪਿੰਦਰ ਸਿੰਘ ਚਹਿਲ ਨੇ ਡੀਸੀ ਦਫਤਰ ਵਿਖੇ ਪਹੁੰਚ ਕੇ ਜ਼ਿਲੇ ਦੇ ਵੱਖ-ਵੱਖ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚਾ ਨਾਲ ਸਬੰਧਤ ਕੁਆਰਡੀਨੇਟਰਾਂ ਨਾਲ ਮੀਟਿੰਗ ਕੀਤੀ| ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਿਧੀ ਕੁਮਦ ਬੰਬਾਹ ਅਤੇ ਸਹਾਇਕ ਕਮਿਸ਼ਨਰ ਗੁਰਦੇਵ ਸਿੰਘ ਧੰਮ, ਜ਼ਿਲ੍ਹਾ ਕੋਆਰਡੀਨੇਟਰ ਹਰਜਿੰਦਰ ਸਿੰਘ (ਕਾਕਾ ਸਰਾਂ) ਅਤੇ ਵਾਈਸ ਜ਼ਿਲ੍ਹਾ ਕੋਆਰਡੀਨੇਟਰ ਗੁਰਨਾਮ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ|
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਮਾਲਵਾ ਜੋਨ ਦੇ ਇੰਚਾਰਜ ਚਸਪਿੰਦਰ ਸਿੰਘ ਚਹਿਲ ਨੇ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਇੱਕੋ ਇੱਕ ਮਕਸਦ ਹੈ ਕਿ ਪੰਜਾਬ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਨਾਲ ਖਤਮ ਕੀਤਾ ਜਾਵੇ। ਇਸ ਕੰਮ ਲਈ ਉਹਨਾਂ ਵੱਲੋਂ ਪੂਰਾ ਜ਼ੋਰ ਲਗਾ ਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇੱਕ ਵੱਡੀ ਜਿੰਮੇਵਾਰੀ ਦਿੱਤੀ ਹੈ ਕਿ ਅਸੀਂ ਆਪਣੇ ਏਰੀਏ ਆਪਣੇ ਆਲੇ ਦੁਆਲੇ ਆਪਣੇ ਪਿੰਡਾਂ ਵਿੱਚ ਕਿਸੇ ਤਰ੍ਹਾਂ ਦਾ ਨਸ਼ਾ ਨਾ ਵਿਕਣ ਦਈਏ ਅਤੇ ਜੇਕਰ ਕੋਈ ਨਸ਼ੇ ਵੇਚਣ ਦਾ ਕੰਮ ਕਰਦਾ ਹੈ ਤਾਂ ਇਸ ਬਾਰੇ ਸਬੰਧਤ ਪੁਲਿਸ ਥਾਣਿਆਂ ਜਾਂ ਪੁਲਿਸ ਮੁਖੀਆਂ ਨੂੰ ਜਾਣਕਾਰੀ ਦਿੱਤੀ ਜਾਵੇ|
ਉਹਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਕੋਈ ਵੀ ਨਸ਼ਾ ਵੇਚਣ ਵਾਲਾ ਬਖਸ਼ਿਆ ਨਹੀਂ ਜਾਣਾ ਚਾਹੀਦਾ| ਇਸ ਕੰਮ ਲਈ ਸਾਨੂੰ ਸਾਰਿਆਂ ਨੂੰ ਪਾਰਟੀ ਵੱਲੋਂ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਇਸ ਜਿੰਮੇਵਾਰੀ ਨੂੰ ਅਸੀਂ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਵਾਂਗੇ|
ਇਸ ਮੌਕੇ ਫਿਰੋਜਪੁਰ ਸ਼ਹਿਰੀ ਹਲਕੇ ਦੇ ਹਲਕਾ ਕੋਆਰਡੀਨੇਟਰ ਮੈਡਮ ਅਮਨਦੀਪ ਕੌਰ ਗੋਸਲ, ਹਲਕਾ ਫਿਰੋਜਪੁਰ ਦਿਹਾਤੀ ਦੇ ਕੁਆਰਡੀਨੇਟਰ ਹਰਮਨ ਸਿੱਧੂ ਤੋਂ ਇਲਾਵਾ ਹੋਰਨਾ ਹਲਕਿਆਂ ਦੇ ਕੋਆਰਡੀਨੇਟਰ ਅਤੇ ਉਹਨਾਂ ਦੇ ਸਾਥੀ ਮੈਂਬਰ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ|






