Ferozepur News

‘ਏਕ ਭਾਰਤ ਸ੍ਰੇਸ਼ਟ ਭਾਰਤ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਡਾਂਸ ਅਤੇ ਪੇਂਟਿੰਗ ਮੁਕਾਬਲੇ ਆਯੋਜਿਤ

ਵਿਧਾਇਕ ਰਣਬੀਰ ਭੁੱਲਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਕੇ ਵਿਦਿਆਰਥੀਆਂ ਦੀ ਕੀਤੀ ਹੌਸਲਾ ਅਫਜਾਈ

'ਏਕ ਭਾਰਤ ਸ੍ਰੇਸ਼ਟ ਭਾਰਤ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਡਾਂਸ ਅਤੇ ਪੇਂਟਿੰਗ ਮੁਕਾਬਲੇ ਆਯੋਜਿਤ

‘ਏਕ ਭਾਰਤ ਸ੍ਰੇਸ਼ਟ ਭਾਰਤ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਡਾਂਸ ਅਤੇ ਪੇਂਟਿੰਗ ਮੁਕਾਬਲੇ ਆਯੋਜਿਤ

ਵਿਧਾਇਕ ਰਣਬੀਰ ਭੁੱਲਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਕੇ ਵਿਦਿਆਰਥੀਆਂ ਦੀ ਕੀਤੀ ਹੌਸਲਾ ਅਫਜਾਈ

ਫ਼ਿਰੋਜ਼ਪੁਰ, 29 ਅਕਤੂਬਰ, 2025: ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਏਕ ਭਾਰਤ ਸ੍ਰੇਸ਼ਟ ਭਾਰਤ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰ ’ਤੇ ਆਂਧਰਾ ਪ੍ਰਦੇਸ਼ ਦੇ ਸੱਭਿਆਚਾਰ, ਲੋਕ ਨਾਚ ਅਤੇ ਪੇਂਟਿੰਗ ਮੁਕਾਬਲੇ ਸਥਾਨਕ ਐਮ.ਐਲ.ਐਮ. ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ। ਇਸ ਮੌਕੇ ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਨੋਡਲ ਅਫਸਰ ਅਸ਼ਵਿੰਦਰ ਸਿੰਘ ਬਰਾੜ ਦੀ ਦੇਖ-ਰੇਖ ਹੇਠ ਕਰਵਾਏ ਗਏ।

ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਵਿੱਚ ਭਾਰਤ ਦੀ “ਵਿਭਿੰਨਤਾ ਵਿੱਚ ਏਕਤਾ” ਦੀ ਭਾਵਨਾ ਮਜ਼ਬੂਤ ਕਰਨ ਅਤੇ ਵੱਖ–ਵੱਖ ਰਾਜਾਂ ਦੀਆਂ ਸਭਿਆਚਾਰਕ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਉਪਯੋਗੀ ਸਿੱਧ ਹੋਣਗੇ। ਉਨ੍ਹਾਂ ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਸਕੂਲ ਸਿੱਖਿਆ ਵਿਭਾਗ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਇਸ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਹੈ। ਉਹਨਾਂ ਕਿਹਾ ਸਰਕਾਰ ਵਲੋਂ ਪਹਿਲੇ ਦਿਨ ਤੋਂ ਸਿੱਖਿਆ ਅਤੇ ਸਿਹਤ ਨੂੰ ਬਿਹਤਰ ਕਰਨ ਉਪਰਾਲੇ ਕਰ ਰਹੀ ਹੈ ਜਿਸਦੇ ਸਾਰਥਕ ਨਤੀਜੇ ਦੇਖਣ ਨੂੰ ਮਿਲ ਰਹੇ ਹਨ।

ਇਸ ਮੌਕੇ ਵਿਦਿਆਰਥੀਆਂ ਨੇ ਆਂਧਰਾ ਪ੍ਰਦੇਸ਼ ਦੀ ਸੰਸਕ੍ਰਿਤੀ, ਰੀਤਿ-ਰਿਵਾਜ, ਲੋਕ ਨ੍ਰਿਤਿਆਂ ਅਤੇ ਕਲਾ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਡਾਂਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਆਂਧਰਾ ਪ੍ਰਦੇਸ਼ ਦੇ ਪ੍ਰਸਿੱਧ ਲੋਕ ਨਾਚ ਕੁਚਿਪੁਡੀ ਆਦਿ ਦੀ ਪੇਸ਼ਕਾਰੀ ਨਾਲ ਦਰਸ਼ਕਾਂ ਨੂੰ ਮੋਹ ਲਿਆ। ਪੇਂਟਿੰਗ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਆਂਧਰਾ ਪ੍ਰਦੇਸ਼ ਦੀ ਰੰਗ–ਬਰੰਗੀ ਸਭਿਆਚਾਰਕ ਝਲਕਾਂ ਨੂੰ ਆਪਣੇ ਚਿੱਤਰਾਂ ਰਾਹੀਂ ਜੀਵੰਤ ਰੂਪ ਦਿੱਤਾ।

ਸਮਾਗਮ ਦੌਰਾਨ ਹਰਮਨਪ੍ਰੀਤ ਕੌਰ ਸਰਕਾਰੀ ਮਿਡਲ ਸਕੂਲ ਰਸੂਲਪੁਰ ਨੇ ਫੋਕ ਡਾਂਸ ਵਿੱਚ, ਜਸ਼ਨਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਝੋਕ ਹਰੀਹਰ ਨੇ ਪੇਂਟਿੰਗ ਵਿੱਚ, ਖੁਸ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਫੋਕ ਡਾਂਸ ਵਿੱਚ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਨੇ ਪੇਂਟਿੰਗ ਵਿੱਚ ਪੁਜੀਸ਼ਨ ਹਾਸਲ ਕੀਤੀ। ਜੇਤੂਆਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੀਆਂ ਰਚਨਾਵਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ ਉਤਸ਼ਾਹਪੂਰਣ ਭਾਗੀਦਾਰੀ ਨਿਭਾਈ, ਜਿਸ ਨਾਲ ਸਮਾਗਮ ਨੂੰ ਕਾਫ਼ੀ ਸਫਲਤਾ ਮਿਲੀ। ਸਟੇਜ ਸਕੱਤਰ ਦੀ ਭੂਮਿਕਾ ਸਟੇਟ ਐਵਾਰਡੀ ਰਵੀ ਇੰਦਰ ਸਿੰਘ ਨੇ ਬਾਖੂਬੀ ਨਿਭਾਈ। ਇਸ ਸਮਾਗਮ ਲਈ ਵਿਸ਼ੇਸ਼ ਸਹਿਯੋਗੀ ਪ੍ਰਿੰਸੀਪਲ ਐਮ.ਐਲ.ਐਮ. ਸੀਨੀਅਰ ਸੈਕੰਡਰੀ ਸਕੂਲ ਸੁਧੀਰ ਧਵਨ, ਸਰਬਜੀਤ ਕੌਰ,ਵਰਿੰਦਰ ਸਿੰਘ, ਇੰਦਰਦੀਪ ਸਿੰਘ, ਦੀਪਕ ਮਾਠਪਾਲ ਰਹੇ।
ਇਸ ਮੌਕੇ ਰਾਜ ਬਹਾਦਰ ਸਿੰਘ ਗਿੱਲ, ਹਿਮਾਂਸ਼ੂ ਠੱਕਰ, ਰਜਨੀ ਜੱਗਾ ਸਹਾਇਕ ਜ਼ਿਲ੍ਹਾ ਨੋਡਲ ਅਫਸਰ,ਜੱਜ ਸਾਹਿਬਾਨ ਗੁਰਿੰਦਰ ਸਿੰਘ, ਰਾਹੁਲ, ਮਨਪ੍ਰੀਤ ਕੌਰ, ਲਵ ਕੁਮਾਰ, ਪਰਮਜੀਤ ਕੌਰ, ਸੁਖਚੈਨ ਸਿੰਘ ਸਟੈਨੋ, ਹਿਮਾਂਸ਼ੂ ਠੱਕਰ, ਇੰਦਰਦੀਪ ਸਿੰਘ, ਸੰਦੀਪ ਬੱਬਰ ਅਤੇ ਅਮਿਤ ਨਾਰੰਗ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button