ਐਸਡੀਐਮ ਨੇ ਪਿੰਡ ਕੁਤਬਦੀਨ ਵਿਖੇ ਹੜ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਦਿਤੇ ਪ੍ਰਵਾਨਗੀ ਪੱਤਰ

ਐਸਡੀਐਮ ਨੇ ਪਿੰਡ ਕੁਤਬਦੀਨ ਵਿਖੇ ਹੜ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਦਿਤੇ ਪ੍ਰਵਾਨਗੀ ਪੱਤਰ
ਫਿਰੋਜ਼ਪੁਰ 4 ਨਵੰਬਰ, 2025: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਹੜ੍ਹਾਂ ਪੀੜਤ ਨੂੰ ਮੁਆਵਜਾ ਰਾਸ਼ੀ ਦੇਣ ਦੀ ਮੁਹਿੰਮ ਤਹਿਤ ਐਸਡੀਐਮ ਫਿਰੋਜ਼ਪੁਰ ਗੁਰਦੇਵ ਸਿੰਘ ਧੰਮ ਨੇ ਪਿੰਡ ਕੁਤਬਦੀਨ ਵਿਖੇ ਪਹੁੰਚ ਕੇ ਵੱਖ ਵੱਖ ਪਿੰਡਾਂ ਦੇ ਹੜ੍ਹ ਪੀੜਤਾਂ ਪਰਿਵਾਰਾਂ ਨੂੰ ਮੁਆਵਜਾ ਰਾਸ਼ੀ ਦੇ ਪ੍ਰਵਾਨਗੀ ਪੱਤਰ ਦਿਤੇ ਗਏ। ਇਸ ਮੌਕੇ ਤਹਿਸੀਲਦਾਰ ਫਿਰੋਜ਼ਪੁਰ ਹਰਮਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਗਾਤਾਰ ਹੜ ਪੀੜਤ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਰਾਸ਼ੀ ਦੇ ਮਨਜ਼ੂਰੀ ਪੱਤਰ ਜਾਰੀ ਕੀਤੇ ਜਾ ਰਹੇ ਹਨ| ਉਹਨਾਂ ਦੱਸਿਆ ਕਿ ਇਸ ਪਿੰਡ ਨੂੰ ਅੱਜ 95 ਫੀਸਦੀ ਮੁਆਵਜ਼ਾ ਰਾਸ਼ੀ ਦੇ ਪ੍ਰਵਾਨਗੀ ਪੱਤਰ ਦੇ ਦਿੱਤੇ ਗਏ ਹਨ |
ਉਨ੍ਹਾਂ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪਹਿਲਾਂ ਹੀ ਰਾਹਤ ਪਹੁੰਚਾਉਣ ਵਿਚ ਕੋਈ ਕਮੀ ਨਹੀ ਛੱਡੀ ਗਈ, ਜਿਵੇਂ ਕਿ ਰਾਹਤ ਸਮੱਗਰੀ, ਰਾਸ਼ਨ ਕਿੱਟਾਂ, ਕੈਟਲ ਫੀਡ ਤੇ ਹਰਾ ਚਾਰਾ ਆਦਿ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਫਸਲਾਂ, ਮਕਾਨਾਂ ਦੇ ਹੋਏ ਨਕਸਾਨ, ਪਸ਼ੂ ਪਾਲਕਾਂ ਦੇ ਪਸ਼ੂ ਧਨ ਆਦਿ ਹੜਾਂ ਵਿੱਚ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਇਹ ਰਾਸ਼ੀ ਦਿੱਤੀ ਜਾ ਰਹੀ ਹੈ|
ਇਸ ਮੌਕੇ ਪਟਵਾਰੀ ਰਮਨ ਧਵਨ, ਬਲਾਕ ਪ੍ਰਧਾਨ ਪਿੱਪਲ ਸਿੰਘ, ਸਰਪੰਚ ਨਿਸ਼ਾਨ ਸਿੰਘ ਆਦਿ ਵੀ ਹਜ਼ਾਰ ਸਨ|




