ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਵੱਲੋਂ ਵਿਜੀਲੈਂਸ ਅਵੇਅਰਨੈੱਸ ਹਫ਼ਤੇ ਤੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਯਨ
ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਵੱਲੋਂ ਵਿਜੀਲੈਂਸ ਅਵੇਅਰਨੈੱਸ ਹਫ਼ਤੇ ਤੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਯਨ

ਫ਼ਿਰੋਜ਼ਪੁਰ, 6 ਨਵੰਬਰ, 2025: ਬੀਤੇ ਹਫ਼ਤੇ ਪੰਜਾਬ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਵਲੋਂ ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿੱਚ ਵਿਜੀਲੈਂਸ ਅਵੇਅਰਨੈੱਸ ਹਫ਼ਤਾ ਤਹਿਤ ਸੈਮੀਨਾਰ ਦਾ ਆਯੋਯਨ ਕੀਤਾ ਗਿਆ । ਪ੍ਰੋਗਰਾਮ ਵਿੱਚ ਜ਼ਿਲਾ ਫ਼ਿਰੋਜ਼ਪੁਰ ਦੇ ਮਾਣਯੋਗ ਐੱਸ ਐੱਸ ਪੀ ਸਰਦਾਰ ਭੁਪਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸਾਮਿਲ ਹੋਏ ।
ਵਿਜੀਲੈਂਸ ਬਿਓਰੋ ਇੰਸਪੈਕਟਰ ਫ਼ਿਰੋਜ਼ਪੁਰ ਸ਼੍ਰੀਮਤੀ ਜਗਨਦੀਪ ਕੌਰ ਵੱਲੋਂ ਮੁੱਖ ਮਹਿਮਾਨ ਅਤੇ ਐੱਸ ਐੱਸ ਪੀ ਵਿਜੀਲੈਂਸ ਬਿਓਰੋ ਫ਼ਿਰੋਜ਼ਪੁਰ ਸ੍ਰੀ ਮਨਜੀਤ ਸਿੰਘ ਨੂੰ ਜੀ ਆਈਆਂ ਕਿਹਾ ਗਿਆ ।ਵਰਨਣਯੋਗ ਹੈ ਕਿ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਮੁੱਖ ਉਦੇਸ਼ ਨੈਤਿਕ ਸ਼ਾਸਨ ਅਤੇ ਪਾਰਦਰਸ਼ਤਾ ਦੀ ਮਹੱਤਤਾ ਬਾਰੇ ਜਨਤਾ ਅਤੇ ਸਰਕਾਰੀ ਅਧਿਕਾਰੀਆਂ ਵਿੱਚ ਜਾਗਰੂਕਤਾ ਪੈਦਾ ਕਰਕੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨਾ ਅਤੇ ਜਨਤਕ ਜੀਵਨ ਵਿੱਚ ਭ੍ਰਿਸ਼ਟਾਚਾਰ ਦਾ ਮੁਕਾਬਲਾ ਕਰਨਾ ਹੈ।
ਇਹ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਸਮੂਹਿਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸਮਾਜ ਦੇ ਆਪਣੇ ਅਧਿਕਾਰ ਪ੍ਰਤੀ ਸੁਚੇਤ ਹੋਣ ਦੀ ਜ਼ਰੂਰਤ ਨੂੰ ਉਜਾਗਰ ਕਰਦਾ ਹੈ। ਮੁੱਖ ਮਹਿਮਾਨ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਰਾਹੀਂ ਮੁਖਾਤਿਬ ਹੁੰਦਿਆਂ ਕਿਹਾ ਕਿ ਇਸ ਹਫ਼ਤੇ ਦਾ ਉਦੇਸ਼ ਜਨਤਕ ਪ੍ਰਸ਼ਾਸਨ ਅਤੇ ਸ਼ਾਸਨ ਵਿੱਚ ਇਮਾਨਦਾਰੀ ਅਤੇ ਨੈਤਿਕ ਆਚਰਣ ਦੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ ।

ਓਹਨਾ ਕਿਹਾ ਕਿ ਇਹ ਹਫ਼ਤਾ ਮਨਾਉਣ ਦਾ ਮਕਸਦ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਦੀ ਹੋਂਦ, ਕਾਰਨਾਂ ਅਤੇ ਗੰਭੀਰਤਾ ਬਾਰੇ ਵਧੇਰੇ ਜਾਗਰੂਕ ਕਰਨ ਦੀ ਕੋਸ਼ਿਸ਼ ਕਰਨਾ ਹੈ, ਉਹਨਾਂ ਨੂੰ ਭ੍ਰਿਸ਼ਟ ਅਭਿਆਸਾਂ ਦੀ ਰਿਪੋਰਟ ਕਰਨ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਇੱਕ ਸਿਹਤਮੰਦ ਤੇ ਇਮਾਨਦਾਰ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ । ਪ੍ਰੋਗਰਾਮ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਆਪਣੇ ਆਪਣੇ ਭਾਸਣ ਰਾਹੀਂ ਭਾਬਪੂਰਨ ਦਲੀਲਾਂ ਪੇਸ਼ ਕੀਤੀਆਂ ਗਈਆਂ । ਕੈਂਪਸ ਪੀ ਆਰ ਓ ਯਸ਼ਪਾਲ ਨੇ ਦਸਿਆ ਕਿ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਤੋਂ ਸ੍ਰੀ ਕਿਸ਼ਨ ਚੰਦ ਏ ਐਸ ਆਈ, ਸਰਦਾਰ ਬਿਕਰਮਜੀਤ ਸਿੰਘ ਏ ਡੀ ਏ, ਅਤੇ ਯੂਨੀਵਰਸਿਟੀ ਤੋਂ ਅਸਿਸਟੈਂਟ ਪ੍ਰੋ ਸਰਦਾਰ ਗੁਰਜੀਵਨ ਸਿੰਘ ਨੇ ਬੀ ਭ੍ਰਿਸ਼ਟਾਚਾਰ ਨੂੰ ਰੋਕਣ ਦੇ ਸਬੰਧ ਵਿੱਚ ਆਪਣੇ ਵਿਚਾਰ ਪੇਸ਼ ਕੀਤੇ । ਅੰਤ ਵਿੱਚ ਮਾਣਯੋਗ ਐਸ ਐਸ ਪੀ ਸ੍ਰੀ ਮਨਜੀਤ ਸਿੰਘ ਵਿਜੀਲੈਂਸ ਬਿਊਰੋ ਪੰਜਾਬ ਫਿਰੋਜ਼ਪੁਰ ਮੁੱਖ ਮਹਿਮਾਨ ਅਤੇ ਸਰੋਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਾਡੀ ਸਭ ਦੀ “ਵਿਜੀਲੈਂਸ – ਸਾਡੀ ਸਾਂਝੀ ਜ਼ਿੰਮੇਵਾਰੀ” ‘ਤੇ ਧਿਆਨ ਕੇਂਦਰਿਤ ਕਰਕੇ, ਇਹ ਜ਼ੋਰ ਦੇਈਏ ਕਿ ਭ੍ਰਿਸ਼ਟਾਚਾਰ ਦਾ ਮੁਕਾਬਲਾ ਕਰਨਾ ਨਾਗਰਿਕਾਂ, ਸਰਕਾਰੀ ਕਰਮਚਾਰੀਆਂ ਅਤੇ ਸੰਗਠਨਾਂ ਸਮੇਤ ਸਾਰੇ ਹਿੱਸੇਦਾਰਾਂ ਲਈ ਇੱਕ ਸਮੂਹਿਕ ਫਰਜ਼ ਹੈ ।
ਪ੍ਰੋਗਰਾਮ ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਿਜੀਲੈਂਸ ਵਿਭਾਗ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਮੰਚ ਸੰਚਾਲਨ ਦੀ ਭੂਮਿਕਾ ਕੈਂਪਸ ਪੀ ਆਰ ਓ ਯਸ਼ਪਾਲ ਵਲੋਂ ਬਾਖੂਬੀ ਨਿਭਾਈ ਗਈ ।





