Ferozepur News

ਸਰਦਾਰ 150 – ਏਕਤਾ ਯਾਤਰਾ” (ਜ਼ਿਲ੍ਹਾ ਪੱਧਰੀ ਪੈਦਲ ਯਾਤਰਾ) ਦਾ ਆਯੋਜਨ ਕਰਵਾਇਆ

 

ਸਰਦਾਰ 150 – ਏਕਤਾ ਯਾਤਰਾ” (ਜ਼ਿਲ੍ਹਾ ਪੱਧਰੀ ਪੈਦਲ ਯਾਤਰਾ) ਦਾ ਆਯੋਜਨ ਕਰਵਾਇਆ

ਸਰਦਾਰ 150 – ਏਕਤਾ ਯਾਤਰਾ” (ਜ਼ਿਲ੍ਹਾ ਪੱਧਰੀ ਪੈਦਲ ਯਾਤਰਾ) ਦਾ ਆਯੋਜਨ ਕਰਵਾਇਆ

ਫਿਰੋਜ਼ਪੁਰ, 14 ਨਵੰਬਰ, 2025: ਅੱਜ ਲੋਹ ਪੁਰਖ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜਯੰਤੀ ਦੇ ਮੌਕੇ ‘ਤੇ “ਮੇਰਾ ਯੁਵਾ ਭਾਰਤ, ਫਿਰੋਜ਼ਪੁਰ”, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ, ਜ਼ਿਲ੍ਹਾ ਯੁਵਾ ਅਫ਼ਸਰ ਮੋਹਿਤ ਕੁਮਾਰ ਸੈਣੀ ਅਤੇ ਲੇਖਾ ਤੇ ਪ੍ਰੋਗਰਾਮ ਪਰਵੇਸ਼ਕ ਮਨਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ “ਸਰਦਾਰ 150 – ਏਕਤਾ ਯਾਤਰਾ” (ਜ਼ਿਲ੍ਹਾ ਪੱਧਰੀ ਪੈਦਲ ਯਾਤਰਾ) ਦਾ ਆਯੋਜਨ ਕੀਤਾ ਗਿਆ।

ਇਸ ਪ੍ਰੋਗਰਾਮ ਦੀ ਸ਼ੁਰੂਆਤ ਸਥਾਨਕ ਆਰ.ਐਸ.ਡੀ. ਕਾਲਜ ਤੋਂ ਕੀਤੀ ਗਈ। ਪਦਯਾਤਰਾ (ਰੈਲੀ) ਨੂੰ ਸ਼ੁਰੂ ਕਰਨ ਤੋਂ ਪਹਿਲਾਂ ਕਾਲਜ ਵਿੱਚ ਇੱਕ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦੀ ਅਧਿਆਖ਼ਗੀ ਫਿਰੋਜ਼ਪੁਰ ਸ਼ਹਿਰ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕੀਤੀ। ਪ੍ਰੋਗਰਾਮ ਦਾ ਸ਼ੁਭਾਰੰਭ ਸ਼ਮਾ ਰੌਸ਼ਨ ਨਾਲ ਕੀਤਾ ਗਿਆ।

ਸਰਦਾਰ ਮਨਜੀਤ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਅਤੇ ਹੋਰ ਸਾਰੇ ਮਾਨਯੋਗਾਂ ਦਾ ਸਵਾਗਤ ਕੀਤਾ ਅਤੇ ਸਰਦਾਰ ਵੱਲਭਭਾਈ ਪਟੇਲ ਦੇ ਜੀਵਨ ਅਤੇ ਯੋਗਦਾਨ ਬਾਰੇ ਰੋਸ਼ਨੀ ਪਾਈ। ਇਸ ਤੋਂ ਬਾਅਦ ਕਾਲਜ ਦੀ ਪ੍ਰਿੰਸੀਪਲ ਡਾ. ਸ਼੍ਰੀਮਤੀ ਆਰਾਧਨਾ ਬਾਹਰੀ ਨੇ ਆਪਣੇ ਸ਼ਬਦਾਂ ਵਿੱਚ ਮੁੱਖ ਮਹਿਮਾਨ ਅਤੇ ਸਾਰੇ ਵਿਸ਼ੇਸ਼ ਅਤਿਥੀਆਂ ਦਾ ਅਭਿਨੰਦਨ ਕੀਤਾ ਅਤੇ ਇਸ ਪਦ ਯਾਤਰਾ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ‘ਤੇ ਵਿਸ਼ੇਸ਼ ਅਤਿਥੀ ਪੀ.ਸੀ.ਐਸ. ਅਧਿਕਾਰੀ ਰਾਜਬੀਰ ਸਿੰਘ ਭੰਗੂ ਅਤੇ ਸਰਦਾਰ ਸਰਬਜੀਤ ਸਿੰਘ ਬੇਦੀ (ਸੇਵਾਮੁਕਤ ਨਿਰਦੇਸ਼ਕ, ਨਹਿਰੂ ਯੁਵਾ ਕੇਂਦਰ, ਫਿਰੋਜ਼ਪੁਰ) ਨੇ ਵੀ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਤੋਂ ਆਏ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਦਾ ਭਵਿੱਖ ਅੱਜ ਦੇ ਯੁਵਾਂ ਦੇ ਹੱਥ ਵਿੱਚ ਹੈ।

ਸੱਭਿਆਚਾਰਕ ਪ੍ਰੋਗਰਾਮ ਦੇ ਅਧੀਨ ਆਰ.ਐਸ.ਡੀ. ਕਾਲਜ ਦੇ ਸੰਗੀਤ ਵਿਭਾਗ ਦੀ ਮੁਖੀ ਡਾ. ਨਰਿੰਦਰਜੀਤ ਕੌਰ ਨੇ ਆਪਣੇ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਸ਼ਬਦ ਅਤੇ ਦੇਸ਼-ਭਗਤੀ ਗੀਤ ਪੇਸ਼ ਕਰਵਾਏ।

ਪ੍ਰੋਗਰਾਮ ਦੇ ਅੰਤ ਵਿੱਚ ਜ਼ਿਲ੍ਹਾ ਯੁਵਾ ਅਫ਼ਸਰ ਮੋਹਿਤ ਕੁਮਾਰ ਸੈਣੀ ਨੇ ਸਾਰੇ ਮਹਿਮਾਨਾਂ, ਖ਼ਾਸ ਤੌਰ ‘ਤੇ ਕਾਲਜ ਦੀ ਪ੍ਰਿੰਸੀਪਲ ਡਾ. ਸ਼੍ਰੀਮਤੀ ਆਰਾਧਨਾ ਬਾਹਰੀ, ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਆਏ ਸਤਿਕਾਰਯੋਗ ਮਹਿਮਾਨਾਂ ਨੂੰ ਪੌਦੇ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਸਕੂਲਾਂ ਤੋਂ ਲਗਭਗ 600 ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਰਹੇ। ਸੱਭਿਆਚਾਰਕ ਪ੍ਰੋਗਰਾਮ ਤੋਂ ਬਾਅਦ ਪਦਯਾਤਰਾ ਆਰ.ਐਸ.ਡੀ. ਕਾਲਜ ਤੋਂ ਸ਼ੁਰੂ ਕੀਤੀ ਗਈ, ਜਿਸਨੂੰ ਪੀ.ਸੀ.ਐਸ. ਅਧਿਕਾਰੀ ਰਾਜਬੀਰ ਸਿੰਘ ਭੰਗੂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਯਾਤਰਾ ਮਖੂ ਗੇਟ, ਜੀਰਾ ਗੇਟ ਅਤੇ ਬਗਦਾਦੀ ਗੇਟ ਤੋਂ ਹੋਦੀ ਹੋਈ ਵਾਪਸ ਆਰ.ਐਸ.ਡੀ. ਕਾਲਜ ਵਿੱਚ ਸਮਾਪਤ ਹੋਈ। ਇਸ ਵਿੱਚ ਲਗਭਗ 700 ਵਿਦਿਆਰਥੀਆਂ ਨੇ ਭਾਗ ਲਿਆ।

ਆਰ.ਐਸ.ਡੀ. ਕਾਲਜ ਦੇ ਐਨ.ਸੀ.ਸੀ. ਵਿਭਾਗ ਦੇ ਕੈਡਟਾਂ ਨੇ ਪੂਰੀ ਯਾਤਰਾ ਦੀ ਅਗਵਾਈ ਕੀਤੀ ਅਤੇ ਇਸਨੂੰ ਸਫਲਤਾਪੂਰਵਕ ਪੂਰਾ ਕਰਵਾਇਆ। ਇਸ ਯਾਤਰਾ ਦੇ ਮਾਧਿਅਮ ਨਾਲ ਸ਼ਹਿਰ ਵਾਸੀਆਂ ਨੂੰ ਭਾਰਤ ਦੀ ਏਕਤਾ ਅਤੇ ਅਖੰਡਤਾ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਆਰ.ਐਸ.ਡੀ. ਕਾਲਜ ਦੇ ਏ.ਐਨ.ਓ. ਲੈਫ਼ਟਿਨੈਂਟ ਡਾ. ਆਜ਼ਾਦਵਿੰਦਰ ਸਿੰਘ, ਡਾ. ਅਮਨਦੀਪ ਸਿੰਘ, ਡਾ. ਅਮਨਦੀਪ ਕੌਰ ਆਦਿ ਹਾਜ਼ਰ ਰਹੇ। ਫਿਰੋਜ਼ਪੁਰ ਟ੍ਰੈਫ਼ਿਕ ਪੁਲਿਸ ਨੇ ਵੀ ਇਸ ਯਾਤਰਾ ਨੂੰ ਸਫਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

Related Articles

Leave a Reply

Your email address will not be published. Required fields are marked *

Back to top button