Ferozepur News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਨੈਸ਼ਨਲ ਲੀਗਲ ਸਰਵਿਸ ਡੇ ਮਨਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਨੈਸ਼ਨਲ ਲੀਗਲ ਸਰਵਿਸ ਡੇ ਮਨਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਨੈਸ਼ਨਲ ਲੀਗਲ ਸਰਵਿਸ ਡੇ ਮਨਾਇਆ ਗਿਆ

ਫਿਰੋਜ਼ਪੁਰ, 17 ਨਵੰਬਰ, 2025: ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਰਹਿਨੁਮਾਈ ਹੇਠ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਲੀਗਲ ਸਰਵਿਸ ਡੇ ਮਨਾਇਆ ਗਿਆ।

ਇਸ ਦਿਵਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ, ਫਿਰੋਜ਼ਪੁਰ ਦੇ ਸਹਿਯੋਗ ਨਾਲ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਵਿੱਚ ਖੁੱਲ੍ਹੇ ਲੀਗਲ ਏਡ ਕਲੀਨਿਕਾਂ ਵਿੱਚ ਡਰਾਇੰਗ ਅਤੇ ਪੇਟਿੰਗ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਟੋਲ ਫ੍ਰੀ ਨੰਬਰ 15100 ਬਾਰੇ ਵੀ ਜਾਣੂ ਕਰਵਾਇਆ ਗਿਆ।

ਜੱਜ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੀਗਲ ਲਿਟਰੇਸੀ ਕਲੱਬ ਖੋਲ੍ਹੇ ਗਏ ਹਨ। ਇਨ੍ਹਾਂ ਕਲੱਬਾਂ ਵਿੱਚ ਲੀਗਲ ਲਿਟਰੇਸੀ ਦੇ ਮਕਸਦ ਨਾਲ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਜਿਨ੍ਹਾਂ ਵਿੱਚ ਪੋਸਟਰ ਮੇਕਿੰਗ, ਭਾਸ਼ਣ ਪ੍ਰਤੀਯੋਗਤਾ, ਸੁੰਦਰ ਲਿਖਾਈ ਮੁਕਾਬਲੇ, ਪੇਟਿੰਗ ਮੁਕਾਬਲੇ ਅਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਨਾਲ ਵਿਦਿਆਰਥੀਆਂ ਦੀ ਸ਼ਖਸੀਅਤ ਵਿੱਚ ਬਹੁ ਪੱਖੀ ਵਿਕਾਸ ਕਰਨ ਵੱਲ ਵਿਸ਼ੇਸ਼ ਤੌਰ ‘ਤੇ ਜ਼ੋਰ ਦਿੱਤਾ ਜਾਂਦਾ ਹੈ।

Related Articles

Leave a Reply

Your email address will not be published. Required fields are marked *

Back to top button