ਤਿੰਨਾਂ ਸਾਲਾਂ ਬਾਅਦ ਵੀ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਮੁਲਾਜ਼ਮਾਂ ਲਈ ਕੁਝ ਨਹੀ ਕਰ ਸਕਿਆ
ਸੂਬਾ ਸਰਕਾਰ ਤੋ ਅੱਕੇ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦਾ ਤਿੰਨ ਸਾਲ ਪੁਰਾਣਾ ਨੋਟੀਫਿਕੇਸ਼ਨ ਸਾੜਕੇ ਰੋਸ ਜ਼ਾਹਰ ਕੀਤਾ

ਤਿੰਨਾਂ ਸਾਲਾਂ ਬਾਅਦ ਵੀ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਮੁਲਾਜ਼ਮਾਂ ਲਈ ਕੁਝ ਨਹੀ ਕਰ ਸਕਿਆ
ਸੂਬਾ ਸਰਕਾਰ ਤੋ ਅੱਕੇ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦਾ ਤਿੰਨ ਸਾਲ ਪੁਰਾਣਾ ਨੋਟੀਫਿਕੇਸ਼ਨ ਸਾੜਕੇ ਰੋਸ ਜ਼ਾਹਰ ਕੀਤਾ
25 ਨਵੰਬਰ ਨੂੰ ਵੱਡੀ ਗਿਣਤੀ ਵਿਚ ਮੁਲਾਜ਼ਮ ਦਿੱਲੀ ਜਾਣਗੇ
ਫਿਰੋਜ਼ਪੁਰ 18 ਨਵੰਬਰ 2025 : ਪੰਜਾਬ ਸਰਕਾਰ ਵੱਲੋ ਤਿੰਨ ਸਾਲ ਪਹਿਲਾਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਅਜੇ ਤੱਕ ਮੁਲਾਜ਼ਮਾਂ ਲਈ ਕੁਝ ਨਹੀ ਕਰ ਸਕਿਆ ਜਿਸ ਕਾਰਨ ਪੰਜਾਬ ਦੇ ਸਮੁੱਚੇ ਸਰਕਾਰੀ ਮੁਲਾਜ਼ਮਾਂ ਵਿਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਨੂੰ ਲੈ ਕੇ ਸੀ.ਪੀ.ਐਫ.ਕਰਮਚਾਰੀ ਯੂਨੀਅਨ ਵੱਲੋ ਅੱਜ ਡੀ.ਸੀ. ਦਫਤਰ ਫਿਰੋਜ਼ਪੁਰ ਮੂਹਰੇ ਜਥੇਬੰਦੀ ਦੇ ਜਿ਼ਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ ਅਤੇ ਸੋਨੂੰ ਕਸ਼ਅਪ ਜਿ਼ਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋ ਅੱਜ ਦੇ ਦਿਨ ਤਿੰਨ ਸਾਲ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇ਼ਸਨ ਦੀਆਂ ਕਾਪੀਆਂ ਸਾੜਕੇ ਰੋਸ ਜ਼ਾਹਰ ਕੀਤਾ ਗਿਆ । ਇਸ ਰੋਸ ਮੁਜ਼ਾਹਰੇ ਵਿਚ ਵੱਖ ਵੱਖ ਵਿਭਾਗਾਂ ਦੇ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਭਾਗ ਲਿਆ । ਇਸ ਮੌਕੇ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਪੰਜਾਬ ਸਰਕਾਰ ਦੇ ਖਿਲਾਫ ਜੰਮਕੇ ਨਾਹਰੇਬਾਜ਼ੀ ਕੀਤੀ ਗਈ ।
ਇਸ ਮੌਕੇ ਮੁਲਾਜ਼ਮਾਂ ਦੇ ਭਰਵੇਂ ਇਕੱਠ ਨੂੰ ਜਿ਼ਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ, ਓਮ ਪ੍ਰਕਾਸ਼ ਰਾਣਾ ਸੂਬਾਈ ਮੀਤ ਪ੍ਰਧਾਨ, ਸੋਨੂੰ ਕਸ਼ਅਪ ਜਿ਼ਲ੍ਹਾ ਜਨਰਲ ਸਕੱਤਰ, ਸੰਦੀਪ ਸਿੰਘ ਦਿਓਲ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਫਿਰੋਜ਼ਪੁਰ, ਹਰਮੀਤ ਸਿੰਘ ਮੱਲ੍ਹੀ ਪ੍ਰਧਾਨ ਫੂਡ ਸਪਲਾਈ ਵਿਭਾਗ, ਚਰਨਜੀਤ ਸਿੰਘ ਸਿਹਤ ਵਿਭਾਗ, ਗੋਵਿੰਦ ਮੁਟਨੇਜਾ ਫੂਡ ਸਪਲਾਈ, ਮਨੀਸ਼ ਕੁਮਾਰ ਅਤੇ ਹਰਪ੍ਰੀਤ ਦੁੱਗਲ ਜਿ਼ਲ੍ਹਾ ਖਜ਼ਾਨਾ ਦਫਤਰ, ਅਮਰਨਾਥ ਸਿੱਖਿਆ ਵਿਭਾਗ ਨੇ ਸੰਬੋਧਨ ਕੀਤਾ ਅਤੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਦੇ ਐਲਾਨ ਨੂੰ ਅਗਲੀ ਰੂਪ ਦਿੰਦੇ ਹੋਏ ਇਸ ਨੂੰ ਜਲਦੀ ਤੋ ਜਲਦੀ ਲਾਗੂ ਕੀਤਾ ਜਾਵੇ ।
ਇਸ ਮੌਕੇ ਉਕਤ ਆਗੂਆਂ ਨੇ ਨੈਸ਼ਨਲ ਮੂਵਮੈਂਟ ਆਫ ਓਲਡ ਪੈਨਸ਼ਨ ਵੱਲੋ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਰਾਮ ਲੀਲਾ ਗਰਾਊਡ ਵਿਚ 25 ਨਵੰਬਰ ਨੂੰ ਕੀਤੀ ਜਾ ਰਹੀ ਦੇਸ਼ ਪੱਧਰੀ ਰੈਲੀ ਵਿਚ ਜਿ਼ਲ੍ਹਾ ਫਿਰੋਜ਼ਪੁਰ ਤੋ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੂੰ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਗਿਆ ।
ਇਸ ਮੌਕੇ ਜਿਲ੍ਹਾ ਫਿਰੋਜ਼ਪੁਰ ਦੇ ਜਲ ਸਰੋਤ ਵਿਭਾਗ ਵਿਖੇ ਗੁਰਪ੍ਰੀਤ ਸਿੰਘ ਔਲਖ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਜਲ ਸਰੋਤ ਵਿਭਾਗ ਦੀ ਅਗਵਾਈ ਹੇਠ ਅਤੇ ਖੇਤੀਬਾੜੀ ਵਿਭਾਗ ਫਿਰੋਜ਼ਪੁਰ ਵਿਖੇ ਸੁਖਚੈਨ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਆਪਣੇ-ਆਪਣੇ ਦਫ਼ਤਰਾਂ ਵਿਚ ਅਤੇ ਵੱਖ-ਵੱਖ ਸਕੂਲਾਂ ਵਿਚ ਅਧਿਆਪਕਾਂ<
…





