Ferozepur News

ਨਗਰ ਕੀਰਤਨ ਯਾਤਰਾ ਦਾ ਫ਼ਿਰੋਜ਼ਪੁਰ ਪਹੁੰਚਣ ਤੇ ਸੰਗਤਾਂ ਨੇ ਕੀਤਾ ਨਿੱਘਾ ਸੁਆਗਤ

ਵਿਧਾਇਕ ਰਣਬੀਰ ਸਿੰਘ ਭੁੱਲਰ, ਰਜ਼ਨੀਸ ਕੁਮਾਰ ਦਹੀਯਾ ਸਮੇਤ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਪੰਜ ਪਿਆਰਿਆਂ ਨੂੰ ਸਰੋਪਾਓ ਪਾ ਕੇ ਕੀਤਾ ਸਨਮਾਨਿਤ

ਨਗਰ ਕੀਰਤਨ ਯਾਤਰਾ ਦਾ ਫ਼ਿਰੋਜ਼ਪੁਰ ਪਹੁੰਚਣ ਤੇ ਸੰਗਤਾਂ ਨੇ ਕੀਤਾ ਨਿੱਘਾ ਸੁਆਗਤ

ਵਿਧਾਇਕ ਰਣਬੀਰ ਸਿੰਘ ਭੁੱਲਰ, ਰਜ਼ਨੀਸ ਕੁਮਾਰ ਦਹੀਯਾ ਸਮੇਤ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਪੰਜ ਪਿਆਰਿਆਂ ਨੂੰ ਸਰੋਪਾਓ ਪਾ ਕੇ ਕੀਤਾ ਸਨਮਾਨਿਤ

ਸ੍ਰੀ ਗੁਰੂ ਤੇਗ ਬਾਹਰ ਜੀ ਦੇ 350ਵੇਂ ਸ਼ਹੀਦੀ ਦਿਵਸ  ਨੂੰ ਸਮਰਪਿਤ 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾਣਗੇ ਵਿਸ਼ਾਲ ਧਾਰਮਿਕ ਸਮਾਗਮ

ਨਗਰ ਕੀਰਤਨ ਯਾਤਰਾ ਦਾ ਫ਼ਿਰੋਜ਼ਪੁਰ ਪਹੁੰਚਣ ਤੇ ਸੰਗਤਾਂ ਨੇ ਕੀਤਾ ਨਿੱਘਾ ਸੁਆਗਤ

ਫਿਰੋਜ਼ਪੁਰ, 20 ਨਵੰਬਰ 2025:        ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੱਢੇ ਜਾ ਰਹੇ ਨਗਰ ਕੀਰਤਨ ਦਾ ਫ਼ਿਰੋਜ਼ਪੁਰ ਦੇ ਪਿੰਡ ਗੋਲੇਵਾਲਾ ਵਿਖੇ ਪਹੁੰਚਣ ਤੇ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ  ਸ੍ਰੀ ਰਜ਼ਨੀਸ ਕੁਮਾਰ ਦਹੀਯਾ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਇਸ ਉਪਰੰਤ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸੱਤ ਨੰਬਰ ਚੂੰਗੀ ਚੌਂਕ, ਸਾਰਾਗੜ੍ਹੀ ਗੁਰੂਦੁਆਰਾ ਸਾਹਿਬ ਵਿਖੇ, ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸਿਖ਼ਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਨੇ ਪੰਜ ਪਿਆਰਿਆਂ ਨੂੰ ਸਰੋਪਾਓ ਪਾ ਕੇ ਸਨਮਾਨਿਤ ਕੀਤਾ।

ਆਲੌਕਿਕ ਨਗਰ ਕੀਰਤਨ ਸਾਰਾਗੜੀ ਗੁਰੂਦੁਆਰਾ ਸਾਹਿਬ ਪਹੁੰਚਣ ਤੇ  ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਗੁਰੂ ਸਾਹਿਬ ਜੀ ਨੂੰ ਬੈਂਡ ਦੀ ਧੁਨਾਂ ਨਾਲ ਆਦਰ ਸਹਿਤ ਸਲਾਮੀ ਦਿੱਤੀ ਗਈ।  ਸਰਕਾਰੀ ਪ੍ਰਾਇਮਰੀ ਸਕੂਲ ਫਿਰੋਜ਼ਸ਼ਾਹ ਅਤੇ ਗੁਰੂ ਰਾਮਦਾਸ ਪਬਲਿਕ ਸਕੂਲ ਅਰਮਾਨਪੁਰਾ ਦੇ ਬੱਚਿਆਂ ਨੇ ਵੀ ਬੈਂਡ-ਵਾਜੇ ਨਾਲ ਨਗਰ ਕੀਰਤਨ ਨੂੰ ਸਲਾਮੀ ਦਿੱਤੀ। ਇਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਸਾਰਾਗੜ੍ਹੀ ਸਾਹਿਬ – ਸ਼ਹੀਦ ਊਧਮ ਸਿੰਘ ਚੌਂਕ- ਮੱਲਵਾਲ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਾਜ਼ੀਦਪੁਰ ਲਈ ਰਵਾਨਾ ਹੋਇਆ।

       ਇਸ ਦੌਰਾਨ ਹਲਕਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਫਿਰੋਜ਼ਪੁਰ ਦੀ ਹਦੂਦ ਅੰਦਰ ਨਗਰ ਕੀਰਤਨ ਦੇ ਗੋਲੇਵਾਲਾ ਪਹੁੰਚਣ ਤੇ ਹਾਜ਼ਰੀ ਭਰਦੇ ਹੋਏ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇਹ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ।

     ਉਨ੍ਹਾਂ ਦੱਸਿਆ ਕਿ ਚਾਰ ਵਿਸ਼ਾਲ ਨਗਰ ਕੀਰਤਨਾਂ ਚੋਂ ਬਾਬਾ ਫਰੀਦ ਜੀ ਦੇ ਤਪ ਅਸਥਾਨ ਰਿਆਸਤੀ ਕਿਲ੍ਹਾ ਮੁਬਾਰਕ ਫਰੀਦਕੋਟ ਤੋਂ ਅੱਜ ਸਵੇਰੇ ਇਹ ਨਗਰ ਕੀਰਤਨ ਰਵਾਨਾ ਹੋਇਆ ਜੋ ਕਿ ਫਿਰੋਜਪੁਰ, ਮੋਗਾ, ਜਗਰਾਉਂ, ਲੁਧਿਆਣਾ, ਫਤਹਿਗੜ੍ਹ ਸਾਹਿਬ, ਚਮਕੌਰ ਸਾਹਿਬ ਹੁੰਦੇ ਹੋਏ 22 ਨਵੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ।

          ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਨੇ ਫਿਰੋਜ਼ਪੁਰ ਛਾਉਣੀ ਵਿਖੇ ਸੱਤ ਨੰਬਰ ਚੂੰਗੀ ਤੇ ਨਗਰ ਕੀਰਤਨ ਦੇ ਪਹੁੰਚਣ ਤੇ ਸਤਿਕਾਰ ਸਹਿਤ ਹਾਜ਼ਰੀ ਭਰੀ| ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਇਹ ਪਵਿੱਤਰ ਸਮਾਰੋਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੇ ਸ਼ਾਂਤੀ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸਦੀਵੀ ਸੰਦੇਸ਼ ਦੀ ਪ੍ਰੇਰਣਾ ਦੇਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।

          ਇਸ ਮੌਕੇ ਆਈ.ਏ.ਐੱਸ (ਅੰਡਰ ਟ੍ਰੇਨਿੰਗ) ਲਿੰਦਿਯਾ, ਡਿਪਟੀ ਕਮਿਸ਼ਨਰ ਵਿਕਾਸ ਨਿਧੀ ਕੁਮਦ ਬੰਬਾਹ, ਐਸਡੀਐਮ ਫਿਰੋਜ਼ਪੁਰ ਗੁਰਦੇਵ ਸਿੰਘ ਧੰਮ, ਸਹਾਇਕ ਕਮਿਸ਼ਨਰ ਸਿਮਰਨਜੀਤ,  ਸਮੇਤ ਹੋਰ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ/ਕਰਮਚਾਰੀ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button