Ferozepur News

69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸਰਕਲ ਕਬੱਡੀ ਦੇ ਸਟੇਟ ਮੁਕਾਬਲੇ ਸ਼ੁਰੂ

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਵੱਲੋਂ ਕੀਤਾ ਗਿਆ ਉਦਘਾਟਨ

69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸਰਕਲ ਕਬੱਡੀ ਦੇ ਸਟੇਟ ਮੁਕਾਬਲੇ ਸ਼ੁਰੂ

– ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਵੱਲੋਂ ਕੀਤਾ ਗਿਆ ਉਦਘਾਟਨ

69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸਰਕਲ ਕਬੱਡੀ ਦੇ ਸਟੇਟ ਮੁਕਾਬਲੇ ਸ਼ੁਰੂ
ਫਿਰੋਜ਼ਪੁਰ 26 ਨਵੰਬਰ, 2025: ਸਕੂਲ ਸਿੱਖਿਆ ਵਿਭਾਗ ਪੰਜਾਬ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸਾਲ 2025-26 ਦੇ ਅੰਡਰ-14 ਲੜਕੇ/ਲੜਕੀਆਂ ਦੇ ਸਰਕਲ ਕਬੱਡੀ ਦੇ ਮੁਕਾਬਲੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਾਜ਼ੀਦਪੁਰ ਦੇ ਸਕੂਲਾਂ ਵਿੱਚ ਸੁਰਿੰਦਰ ਕੌਰ ਪ੍ਰਿੰਸੀਪਲ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜ਼ੀਦਪੁਰ, ਪਵਨਦੀਪ ਕੌਰ ਪ੍ਰਿੰਸੀਪਲ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜ਼ੀਦਪੁਰ ਅਤੇ ਨਵਦੀਪ ਕੁਮਾਰ ਸੀਐਚਟੀ ਸਰਕਾਰੀ ਪ੍ਰਾਇਮਰੀ ਸਕੂਲ ਬਾਜ਼ੀਦਪੁਰ ਦੀ ਦੇਖ-ਰੇਖ ਹੇਠ ਸ਼ੁਰੂ ਹੋਏ।

ਇਹਨਾਂ ਖੇਡ ਮੁਕਾਬਲਿਆਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ ਮੁੱਖ ਮਹਿਮਾਨ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ, ਸਕੂਲ ਚੇਅਰਮੈਨ ਦਰਸ਼ਨ ਸਿੰਘ ਸ਼ੇਰ ਖਾਂ ਨੇ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪਵਨਦੀਪ ਕੌਰ ਪ੍ਰਿੰਸੀਪਲ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜ਼ੀਦਪੁਰ ਨੇ ਆਏ ਹੋਏ ਮਹਿਮਾਨਾਂ ਨੂੰ ਬੁੱਕੇ ਦੇ ਸਵਾਗਤ ਕਰਦਿਆਂ ਜੀ ਆਇਆਂ ਨੂੰ ਕਿਹਾ।

ਮੁੱਖ ਮਹਿਮਾਨ ਮੁਨੀਲਾ ਅਰੋੜਾ ਅਤੇ ਡਾ. ਸਤਿੰਦਰ ਸਿੰਘ ਨੇ ਬੱਚਿਆਂ ਨੂੰ ਇਸ ਟੂਰਨਾਮੈਂਟ ਲਈ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਵਿਦਿਆਰਥੀਆਂ, ਅਧਿਆਪਕਾਂ, ਕੋਚਾਂ ਅਤੇ ਮਾਪਿਆਂ ਨੂੰ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਧਰਤੀ ਬਜੀਦਪੁਰ ਸਾਹਿਬ, ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਦੀ ਅੰਤਿਮ ਰਸਮਾਂ ਦੀ ਗਵਾਹ ਅਤੇ ਸਾਰਾਗੜ੍ਹੀ ਦੇ ਲਾਸਾਨੀ ਸ਼ਹੀਦਾਂ ਦੀ ਧਰਤੀ ਤੇ ਜੀ ਆਇਆਂ ਨੂੰ ਕਿਹਾ ਕਿ ਉਹ ਸਾਰੇ ਇਹਨਾਂ ਇਤਿਹਾਸ ਸਥਾਨਾਂ ਦੇ ਦਰਸ਼ਨ ਜਰੂਰ ਕਰਨ।

ਇਸ ਟੂਰਨਾਮੈਂਟ ਦੇ ਇੰਚਾਰਜ ਡੀਐਮ ਖੇਡਾਂ ਅਕਸ਼ ਕੁਮਾਰ ਨੇ ਦੱਸਿਆ ਕਿ ਅੱਜ 02 ਮੈਦਾਨਾਂ ਵਿੱਚ ਸਰਕਲ ਕਬੱਡੀ ਦੇ ਮੈਚ 27 ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਇਹਨਾਂ ਮੁਕਾਬਲਿਆਂ ਵਿੱਚ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਕਰਵਾਈ ਗਈ ਮਿਹਨਤ ਸਾਫ ਨਜ਼ਰ ਆ ਰਹੀ ਹੈ। ਸਾਫ ਨਜ਼ਰ ਆ ਰਹੀ ਹੈ। ਉਹਨਾਂ ਦੱਸਿਆ ਕਿ ਇਹ ਖੇਡ ਮੁਕਾਬਲੇ 26 ਨਵੰਬਰ ਨੂੰ ਸ਼ੁਰੂ ਹੋ ਕੇ 29 ਨਵੰਬਰ ਨੂੰ ਸਮਾਪਤ ਹੋਣਗੇ।

ਇਸ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਸਵਾਗਤੀ ਗੀਤ ਨਾਲ ਪ੍ਰੋਗਰਾਮ ਦੀ ਪ੍ਰਭਾਵਸ਼ਾਲੀ ਸ਼ੁਰੂਆਤ ਕੀਤੀ ਅਤੇ ਵਿਦਿਆਰਥੀਆਂ ਨੇ ਗੱਤਕੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਅਤੇ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣਿਆ। ਸਟੇਜ ਸਕੱਤਰ ਦੀ ਭੂਮਿਕਾ ਜਸਵਿੰਦਰ ਸਿੰਘ ਲੈਕਚਰਾਰ ਹਿਸਟਰੀ ਸਸਸਸ ਸ਼ਕੂਰ ਨੇ ਬਾਖੂਬੀ ਨਿਭਾਈ।

ਇਸ ਮੌਕੇ ਤੇਜ਼ਵੀਰ ਸਿੰਘ ਮੈਨੇਜਰ ਗੁਰਦੁਆਰਾ ਜਾਮਨੀ ਸਾਹਿਬ ਬਜ਼ੀਦਪੁਰ, ਸ਼ਾਮ ਸਿੰਘ ਮੁੱਦਕਾ, ਦਰਸ਼ਨ ਲਾਲ ਸ਼ਰਮਾ ਰਿਟ. ਪ੍ਰਿੰਸੀਪਲ, ਪ੍ਰਿੰਸੀਪਲ ਹਰਫੂਲ ਸਿੰਘ, ਬਲਜਿੰਦਰਪਾਲ ਸਿੰਘ, ਦਲਬੀਰ ਸਿੰਘ ਨੀਟੂ ਭਲਵਾਨ, ਈਸ਼ਵਰ ਸ਼ਰਮਾਂ, ਸਰਬਜੀਤ ਸਿੰਘ ਭਾਵੜਾ, ਰਵੀ ਇੰਦਰ ਸਿੰਘ, ਤੇਜਵੀਰ ਸਿੰਘ, ਨਵਿੰਦਰ ਕੁਮਾਰ, ਸੁਖਚੈਨ ਸਿੰਘ ਸਟੈਨੋ,ਕਮਲ ਸ਼ਰਮਾ,ਜਸਬੀਰ ਕੌਰ, ਡਿੰਪਲ, ਮਨਦੀਪ ਕੌਰ, ਬਲਜਿੰਦਰ ਸਿੰਘ, ਰੁਪਿੰਦਰ ਸਿੰਘ, ਜਸਪਾਲ ਸਿੰਘ, ਤਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪੰਜਾਬ ਭਰ ਤੋਂ ਪਹੁੰਚੇ ਕੋਚ ਅਤੇ ਖਿਡਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button