Ferozepur News

ਬਜ਼ੁਰਗ ਨਾਗਰਿਕਾਂ ਦੀ ਸੁਰੱਖਿਆ, ਸਹੂਲਤਾਂ ਅਤੇ ਭਲਾਈ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ

ਐਸ.ਡੀ.ਐਮ.-ਕਮ-ਸਹਾਇਕ ਕਮਿਸ਼ਨਰ (ਜ) ਗੁਰਦੇਵ ਸਿੰਘ ਧੰਮ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਮੀਟਿੰਗ

ਬਜ਼ੁਰਗ ਨਾਗਰਿਕਾਂ ਦੀ ਸੁਰੱਖਿਆ, ਸਹੂਲਤਾਂ ਅਤੇ ਭਲਾਈ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ

ਬਜ਼ੁਰਗ ਨਾਗਰਿਕਾਂ ਦੀ ਸੁਰੱਖਿਆ, ਸਹੂਲਤਾਂ ਅਤੇ ਭਲਾਈ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ

ਐਸ.ਡੀ.ਐਮ.-ਕਮ-ਸਹਾਇਕ ਕਮਿਸ਼ਨਰ (ਜ) ਗੁਰਦੇਵ ਸਿੰਘ ਧੰਮ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਮੀਟਿੰਗ

– ਓਲਡ ਏਜ ਹੋਮ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਕਰਨ ਸੰਬੰਧੀ ਵੀ ਕੀਤਾ ਵਿਚਾਰ-ਵਟਾਂਦਰਾ

ਫ਼ਿਰੋਜ਼ਪੁਰ, 28 ਨਵੰਬਰ, 20-25: ਮਾਤਾ ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖ-ਭਾਲ ਅਤੇ ਭਲਾਈ ਨਿਯਮ-2012 ਦੇ ਨਿਯਮ 25 ਅਧੀਨ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਅੱਜ ਐਸ.ਡੀ.ਐਮ. ਫਿਰੋਜ਼ਪੁਰ-ਕਮ-ਸਹਾਇਕ ਕਮਿਸ਼ਨਰ (ਜ) ਗੁਰਦੇਵ ਸਿੰਘ ਧੰਮ ਦੀ ਪ੍ਰਧਾਨਗੀ ਹੇਠ ਕੀਤੀ ਗਈ।

ਮੀਟਿੰਗ ਦੌਰਾਨ ਬਜ਼ੁਰਗ ਨਾਗਰਿਕਾਂ ਦੀ ਸੁਰੱਖਿਆ, ਸਹੂਲਤਾਂ ਅਤੇ ਭਲਾਈ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ। ਪੁਲਿਸ ਵਿਭਾਗ ਵੱਲੋਂ ਸੀਨੀਅਰ ਸਿਟੀਜਨਜ਼ ਲਈ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਰੱਖਿਆ ਸੇਵਾਵਾਂ ਤੋਂ ਇਲਾਵਾ, ਬਜ਼ੁਰਗਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਨਿਯਮਿਤ ਰੂਪ ਨਾਲ ਮੈਡੀਕਲ ਕੈਂਪ ਲਗਾਉਣ, ਸੀਨੀਅਰ ਸਿਟੀਜਨ ਕਾਰਡ ਬਣਾਉਣ ਦੇ ਕੈਂਪ ਆਯੋਜਿਤ ਕਰਨ ਅਤੇ ਓਲਡ ਏਜ ਹੋਮ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਕਰਨ ਸੰਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਸੀਨੀਅਰ ਸਿਟੀਜਨ ਐਕਟ 2007 ਅਧੀਨ ਉਪ ਮੰਡਲ ਮੈਜਿਸਟ੍ਰੇਟ ਦੀਆਂ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ ਗਈ। ਸਿੱਖਿਆ ਵਿਭਾਗ ਵੱਲੋਂ ਨਵੀਂ ਪੀੜ੍ਹੀ ਵਿੱਚ ਬਜ਼ੁਰਗਾਂ ਦੇ ਸਤਿਕਾਰ ਤੇ ਸੰਭਾਲ ਦੀ ਭਾਵਨਾ ਜਗਾਉਣ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।

ਐਸ.ਡੀ.ਐਮ ਗੁਰਦੇਵ ਸਿੰਘ ਧੰਮ ਨੇ ਕਿਹਾ ਕਿ ਬਜ਼ੁਰਗ ਨਾਗਰਿਕ ਸਮਾਜ ਦੀ ਕੀਮਤੀ ਧਰੋਹਰ ਹਨ ਅਤੇ ਉਨ੍ਹਾਂ ਦੀ ਸੁਰੱਖਿਆ, ਸਿਹਤ ਅਤੇ ਸਨਮਾਨ ਲਈ ਸਰਕਾਰ ਵੱਲੋਂ ਚਲਾਈਆਂ ਸਭ ਯੋਜਨਾਵਾਂ ਦਾ ਜ਼ਮੀਨੀ ਪੱਧਰ ‘ਤੇ ਲਾਭ ਯਕੀਨੀ ਬਣਾਇਆ ਜਾਵੇਗਾ।

ਮੀਟਿੰਗ ਵਿੱਚ ਸਿਮਰਨਜੀਤ ਸਿੰਘ ਪੀ.ਸੀ.ਐਸ., ਰਾਜਬੀਰ ਸਿੰਘ ਪੀ.ਸੀ.ਐਸ, ਡੀ.ਐਸ.ਐਸ.ਓ. ਕੰਵਲਜੀਤ ਸਿੰਘ, ਡਾਕਟਰ ਹਰਪ੍ਰੀਤ ਕੌਰ ਮੈਡੀਕਲ ਅਫ਼ਸਰ, ਹਰੀਸ਼ ਮੋੰਗਾ, ਪੀ.ਡੀ. ਸ਼ਰਮਾ, ਹਰੀਸ਼ ਗੋਇਲ, ਮੱਖਣ ਲਾਲ ਅਤੇ ਊਸ਼ਾ ਰਾਣੀ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button