ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ 2.48 ਕਰੋੜ ਰੁਪਏ ਦੇ ਚੈੱਕ ਵੰਡੇ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ 2.48 ਕਰੋੜ ਰੁਪਏ ਦੇ ਚੈੱਕ ਵੰਡੇ
ਫ਼ਿਰੋਜ਼ਪੁਰ, 28 ਨਵੰਬਰ, 2025: ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਅਧੀਨ ਸਾਲ 2025-26 ਲਈ ਫਿਰੋਜ਼ਪੁਰ ਸ਼ਹਿਰੀ ਹਲਕੇ ਵਿੱਚ ਵਿਕਾਸ ਨੂੰ ਤੇਜ਼ੀ ਦੇਣ ਵਾਸਤੇ ਵੱਡਾ ਕਦਮ ਚੁੱਕਿਆ ਗਿਆ ਹੈ। ਸਕੀਮ ਅਧੀਨ ਸਾਲ 2025-26 ਦੌਰਾਨ ਪ੍ਰਵਾਨਿਤ ਕੰਮਾਂ ਲਈ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸਬੰਧਤ ਪਿੰਡਾਂ ਦੇ ਸਰਪੰਚਾਂ ਨੂੰ 2.48 ਕਰੋੜ ਰੁਪਏ ਦੀ ਰਕਮ ਦੇ ਚੈੱਕ ਵੰਡੇ ਗਏ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਜਾਰੀ ਕੀਤੇ ਗਏ ਇਹ ਫੰਡ ਹਲਕੇ ਦੇ ਵਿਆਪਕ ਅਤੇ ਸੰਤੁਲਿਤ ਵਿਕਾਸ ਨੂੰ ਸਮਰਪਿਤ ਹਨ। ਉਨ੍ਹਾਂ ਨੇ ਕਿਹਾ ਕਿ ਇਹ ਰਕਮ ਗਲੀਆਂ, ਨਿਕਾਸੀ ਪ੍ਰਣਾਲੀ, ਕਮਿਊਨਿਟੀ ਸਹੂਲਤਾਂ, ਪੀਣ ਯੋਗ ਪਾਣੀ, ਪਾਰਕਾਂ ਆਦਿ ਬੁਨਿਆਦੀ ਢਾਂਚੇ ਅਤੇ ਹੋਰ ਜ਼ਰੂਰੀ ਵਿਕਾਸ ਕਾਰਜਾਂ ‘ਤੇ ਖਰਚ ਕੀਤੀ ਜਾਵੇਗੀ।
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਇਨ੍ਹਾਂ ਫੰਡਾਂ ਦੀ ਵਰਤੋਂ ਪਾਰਦਰਸ਼ਤਾ ਅਤੇ ਤੁਰੰਤ ਕਾਰਵਾਈ ਨਾਲ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਨੇ ਭਰੋਸਾ ਦਵਾਇਆ ਕਿ ਹਲਕੇ ਦੇ ਹਰੇਕ ਵਾਸੀ ਨੂੰ ਵਿਕਾਸ ਕਾਰਜਾਂ ਦਾ ਲਾਭ ਮਿਲੇ, ਇਹ ਯਕੀਨੀ ਬਣਾਇਆ ਜਾਵੇਗਾ।





