Ferozepur News

69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸਰਕਲ ਕਬੱਡੀ ਦੇ ਸਟੇਟ ਮੁਕਾਬਲੇ ਸ਼ਾਨੋ-ਸ਼ੌਕਤ ਸੰਪੰਨ 

ਫਾਈਨਲ ਮੁਕਾਬਲਿਆਂ ਵਿੱਚ ਗੁਰਦਾਸਪੁਰ ਜੇਤੂ ਅਤੇ ਮੋਗਾ ਉੱਪ ਜੇਤੂ ਰਿਹਾ 

69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸਰਕਲ ਕਬੱਡੀ ਦੇ ਸਟੇਟ ਮੁਕਾਬਲੇ ਸ਼ਾਨੋ-ਸ਼ੌਕਤ ਸੰਪੰਨ 
69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸਰਕਲ ਕਬੱਡੀ ਦੇ ਸਟੇਟ ਮੁਕਾਬਲੇ ਸ਼ਾਨੋ-ਸ਼ੌਕਤ ਸੰਪੰਨ
ਫਾਈਨਲ ਮੁਕਾਬਲਿਆਂ ਵਿੱਚ ਗੁਰਦਾਸਪੁਰ ਜੇਤੂ ਅਤੇ ਮੋਗਾ ਉੱਪ ਜੇਤੂ ਰਿਹਾ
ਫਿਰੋਜ਼ਪੁਰ 1-12-2025:   ਸਕੂਲ ਸਿੱਖਿਆ ਵਿਭਾਗ ਪੰਜਾਬ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸਾਲ 2025-26 ਦੇ ਅੰਡਰ-14 ਲੜਕੇ/ਲੜਕੀਆਂ ਦੇ ਸਰਕਲ ਕਬੱਡੀ ਦੇ ਮੁਕਾਬਲੇ 26 ਨਵੰਬਰ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਾਜ਼ੀਦਪੁਰ ਦੇ ਸਕੂਲਾਂ ਵਿੱਚ  ਸੁਰਿੰਦਰ ਕੌਰ ਪ੍ਰਿੰਸੀਪਲ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜ਼ੀਦਪੁਰ, ਪਵਨਦੀਪ ਕੌਰ ਪ੍ਰਿੰਸੀਪਲ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜ਼ੀਦਪੁਰ ਅਤੇ ਨਵਦੀਪ ਕੁਮਾਰ ਸੀਐਚਟੀ ਸਰਕਾਰੀ ਪ੍ਰਾਇਮਰੀ ਸਕੂਲ ਬਾਜ਼ੀਦਪੁਰ ਦੀ ਦੇਖ-ਰੇਖ ਹੇਠ ਸ਼ੁਰੂ ਹੋਏ ਸਨ।
 ਇਹਨਾਂ ਖੇਡ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਐਸਪੀਐਚ ਸਰਦਾਰ ਧਰਮਵੀਰ ਸਿੰਘ (ਪੀਪੀਐੱਸ) ਓਲੰਪੀਅਨ ਫ਼ਿਰੋਜ਼ਪੁਰ ਨੇ ਬਤੌਰ ਮੁੱਖ ਮਹਿਮਾਨ ਅਤੇ ਕਨਵਰਜੀਤ ਸਿੰਘ ਸਰਟੀਫਿਕੇਟ ਇੰਟਰਨੈਸ਼ਨਲ ਹਾਕੀ ਪਲੇਅਰ, ਰੀਡਰ ਨਰਿੰਦਰ ਪਾਲ ਸਿੰਘ ਇੰਟਰਨੈਸ਼ਨਲ ਹਾਕੀ ਪਲੇਅਰ ਨੇ ਬਤੌਰ ਵਿਸੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ ਮੁੱਖ ਮਹਿਮਾਨ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾਕਟਰ ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਵੀ ਬੱਚਿਆਂ ਨੂੰ ਆਸ਼ੀਰਵਾਦ ਦੇਣ ਲਈ ਉਚੇਚੇ ਤੌਰ ਤੇ ਪਹੁੰਚੇ । ਫਾਈਨਲ ਮੁਕਾਬਲਿਆਂ ਮੌਕੇ ਪਵਨਦੀਪ ਕੌਰ ਪ੍ਰਿੰਸੀਪਲ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜ਼ੀਦਪੁਰ ਨੇ ਆਏ ਹੋਏ ਮਹਿਮਾਨਾਂ ਨੂੰ ਬੁੱਕੇ ਦੇ ਸਵਾਗਤ ਕੀਤਾ।
ਮੁੱਖ ਮਹਿਮਾਨ ਜੀ ਵਲੋਂ ਨੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਬੱਚਿਆਂ ਨੂੰ ਸੁਨਹਿਰੀ ਭਵਿੱਖ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ । ਪੰਜਾਬ ਭਰ ਤੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਵਿਦਿਆਰਥੀਆਂ,ਅਧਿਆਪਕਾਂ, ਕੋਚਾਂ ਅਤੇ ਮਾਪਿਆਂ ਨੂੰ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਧਰਤੀ ਬਜੀਦਪੁਰ ਸਾਹਿਬ ਅਤੇ ਹੁਸੈਨੀਵਾਲਾ ਵਾਲਾ ਵਿਖੇ ਨਤਮਸਤਕ ਹੋਏ।
 ਇਸ ਟੂਰਨਾਮੈਂਟ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਮ ਸਪੋਰਟਸ ਅਕਸ਼ ਕੁਮਾਰ ਨੇ ਦੱਸਿਆ ਕਿ ਸਰਕਲ ਕਬੱਡੀ ਦੇ ਅੰਡਰ-14 ਲੜਕਿਆਂ ਦੇ ਦੇ ਪੰਜਾਬ ਸਕੂਲ ਖੇਡਾਂ ਦੇ ਮੁਕਾਬਲਿਆਂ ਵਿੱਚ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਬਹੁਤ ਹੀ ਮਿਹਨਤ ਮੈਦਾਨਾਂ ਵਿੱਚ ਨਜ਼ਰ ਆਈ ਅਤੇ ਇਹਨਾਂ ਸਕੂਲ ਖੇਡਾਂ ਵਿੱਚ 22 ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਆਪਣੇ ਜੌਹਰ ਵਿਖਾਏ, ਜਿਸ ਦੇ ਫਾਈਨਲ ਮੁਕਾਬਲਾ ਗੁਰਦਾਸਪੁਰ ਅਤੇ ਮੋਗਾ ਵਿਚਾਲੇ ਹੋਏ ਅਤੇ ਇਸ ਰੌਚਕ ਜ਼ਿਲ੍ਹਾ ਗੁਰਦਾਸਪੁਰ ਜੇਤੂ ਅਤੇ ਮੋਗਾ ਉੱਪ ਜੇਤੂ ਰਿਹਾ ਜਦਕਿ ਤੀਸਰੇ ਸਥਾਨ ਮਾਨਸਾ ਅਤੇ ਚੌਥਾ ਸਥਾਨ ਲੁਧਿਆਣਾ ਦੀ ਟੀਮ ਨੇ ਹਾਸਲ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਸਟੇਟ ਅਵਾਰਡੀ ਅਧਿਆਪਕ ਰਵੀ ਇੰਦਰ ਸਿੰਘ, ਜਸਵਿੰਦਰ ਸਿੰਘ ਲੈਕਚਰਾਰ ਹਿਸਟਰੀ ਸਸਸਸ ਸ਼ਕੂਰ ਨੇ ਬਾਖੂਬੀ ਨਿਭਾਈ। ਅੰਤ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾਕਟਰ ਸਤਿੰਦਰ ਸਿੰਘ ਨੇ ਆਏ ਹੋਏ ਖਿਡਾਰੀਆਂ, ਉਹਨਾਂ ਦੇ ਅਧਿਆਪਕਾਂ, ਬੱਚਿਆਂ ਦੇ ਮਾਪਿਆਂ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਤੇਜ਼ਵੀਰ ਸਿੰਘ ਮੈਨੇਜਰ ਗੁਰਦੁਆਰਾ ਜਾਮਨੀ ਸਾਹਿਬ ਬਜ਼ੀਦਪੁਰ, ਦਰਸ਼ਨ ਲਾਲ ਸ਼ਰਮਾ ਰਿਟ. ਪ੍ਰਿੰਸੀਪਲ, ਪ੍ਰਿੰਸੀਪਲ ਹਰਫੂਲ ਸਿੰਘ, ਪਰਮਿੰਦਰ ਥਿੰਦ, ਬਲਜਿੰਦਰਪਾਲ ਸਿੰਘ,ਕਿਰਨ ਸ਼ਰਮਾ, ਕਮਲ ਸ਼ਰਮਾ, ਵਰਿੰਦਰਪਾਲ ਸਿੰਘ, ਵਿਜੇ ਦਲਬੀਰ ਸਿੰਘ ਨੀਟੂ ਭਲਵਾਨ, ਈਸ਼ਵਰ ਸ਼ਰਮਾਂ, ਸਰਬਜੀਤ ਸਿੰਘ ਭਾਵੜਾ, ਰਵੀ ਇੰਦਰ ਸਿੰਘ, ਤੇਜਵੀਰ ਸਿੰਘ, ਨਵਿੰਦਰ ਕੁਮਾਰ, ਸੁਖਚੈਨ ਸਿੰਘ ਸਟੈਨੋ,ਕਮਲ ਸ਼ਰਮਾ,ਜਸਬੀਰ ਕੌਰ, ਡਿੰਪਲ, ਮਨਦੀਪ ਕੌਰ, ਬਲਜਿੰਦਰ ਸਿੰਘ, ਰੁਪਿੰਦਰ ਸਿੰਘ, ਜਸਪਾਲ ਸਿੰਘ, ਤਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪੰਜਾਬ ਭਰ ਤੋਂ ਪਹੁੰਚੇ ਕੋਚ ਅਤੇ ਖਿਡਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button