Ferozepur News

ਮੁਲਾਜ਼ਮਾਂ ਨੇ ਐਫ.ਆਈ.ਆਰ ਦੀਆਂ ਕਾਪੀਆਂ ਸਾੜਕੇ ਕੀਤਾ ਰੋਸ ਜ਼ਾਹਰ

 

ਮੁਲਾਜ਼ਮਾਂ ਨੇ ਐਫ.ਆਈ.ਆਰ ਦੀਆਂ ਕਾਪੀਆਂ ਸਾੜਕੇ ਕੀਤਾ ਰੋਸ ਜ਼ਾਹਰਮੁਲਾਜ਼ਮਾਂ ਨੇ ਐਫ.ਆਈ.ਆਰ ਦੀਆਂ ਕਾਪੀਆਂ ਸਾੜਕੇ ਕੀਤਾ ਰੋਸ ਜ਼ਾਹਰ

ਫਿਰੋਜ਼ਪੁਰ 2 ਦਸੰਬਰ 2025: ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪਿਛਲੇ ਦਿਨੀ ਦਿੱਲੀ ਦੇ ਜੰਤਰ ਮੰਤਰ ਵਿਖੇ ਕੀਤੀ ਗਈ ਕੌਮੀ ਰੈਲੀ ਤੋ ਬੁਖਲਾਈ ਦਿੱਲੀ ਸਰਕਾਰ ਨੇ ਕੇਦਰ ਸਰਕਾਰ ਦੇ ਇਸ਼ਾਰੇ ਤੇ ਐਨ.ਓ.ਪੀ.ਐਸ. ਦੇ ਤਿੰਨ ਕੌਮੀ ਆਗੂਆਂ ਖਿਲਾਫ ਐਫ.ਆਰ.ਆਰ. ਦਰਜ ਕਰ ਦਿੱਤੀ ਹੈ। ਜਿਸ ਕਾਰਨ ਪੂਰੇ ਭਾਰਤ ਭਰ ਦੇ ਸਰਕਾਰੀ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਤਹਿਤ ਜਿਥੇ ਅੱਜ ਪੂਰੇ ਭਾਰਤ ਵਿਚ ਇਸ ਐਫ.ਆਈ.ਆਰ. ਦੀਆਂ ਕਾਪੀਆਂ ਸਾੜਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਉਥੇ ਪੰਜਾਬ ਦੇ ਸਮੂਹ ਜਿ਼ਲ੍ਹਾ ਹੈਡ ਕੁਆਟਰਾਂ ਅਤੇ ਵੱਖ-ਵੱਖ ਵਿਭਾਗਾਂ ਵਿਚ ਉਕਤ ਐਫ.ਆਈ.ਆਰ. ਦੀਆਂ ਕਾਪੀਆਂ ਸਾੜੀਆਂ ਗਈਆਂ। ਫਿਰੋਜ਼ਪੁਰ ਵਿਖੇ ਡੀ.ਸੀ. ਦਫਤਰ ਦੇ ਮੂਹਰੇ ਮੁਲਾਜ਼ਮਾਂ ਦੇ ਭਰਵੇ ਇਕੱਠ ਵਿਚ ਸੀ.ਪੀ.ਐਫ.ਕਰਮਚਾਰੀ ਯੂਨੀਅਨ ਦੇ ਜਿ਼ਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ ਅਤੇ ਸੋਨੂੰ ਕਸ਼ਅਪ ਜਿ਼ਲ੍ਹਾ ਜਨਰਲ ਸਕੱਤਰ ਦੀ ਆਗਵਾਈ ਵਿਚ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਖਿਲਾਫ ਦਿੱਲੀ ਵਿਖੇ ਕੀਤੀ ਗਈ ਐਫ.ਆਈ.ਆਰ. ਦੀਆਂ ਕਾਪੀਆਂ ਸਾੜਕੇ ਅਤੇ ਜ਼ੋਰਦਾਰ ਨਾਹਰੇਬਾ਼ਜ਼ੀ ਕਰਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਆਗੂਆਂ ਨੇ ਪੂਰੇ ਜ਼ੋਸ਼ ਨਾਲ ਹਿੱਸਾ ਲਿਆ ਜਿਨ੍ਹਾਂ ਵਿਚ ਸੰਦੀਪ ਦਿਓਲ, ਪ੍ਰਧਾਨ ਡੀ.ਸੀ. ਦਫਤਰ, ਓਮ ਪ੍ਰਕਾਸ਼ ਰਾਣਾ ਸੂਬਾ ਮੀਤ ਪ੍ਰਧਾਨ ਸੀ.ਪੀ.ਐਫ.ਕਰਮਚਾਰੀ ਯੂਨੀਅਨ, ਗੁਰਤੇਜ ਸਿੰਘ ਜਨਰਲ ਸਕੱਤਰ ਡੀ.ਸੀ. ਦਫਤਰ, ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ., ਮਨੋਹਰ ਲਾਲ ਜਿ਼ਲ੍ਹਾ ਸਰਪ੍ਰਸਤ, ਜੁਗਲ ਕਿਸ਼ੋਰ ਆਨੰਦ ਪ੍ਰਧਾਨ ਲੋਕ ਨਿਰਮਾਣ ਵਿਭਾਗ, ਮਨੀਸ਼ ਕੁਮਾਰ ਪ੍ਰਧਾਨ ਖਜ਼ਾਨਾਂ ਵਿਭਾਗ, ਅਮਰਨਾਥ ਅਤੇ ਰਛਪਾਲ ਸਿੰਘ ਸਿੱਖਿਆ ਵਿਭਾਗ, ਚਰਨਜੀਤ ਸਿੰਘ ਸਿਵਲ ਸਰਜਨ ਦਫਤਰ ਤੋ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਸੈਕੜੇ ਮੁਲਾਜ਼ਮ ਹਾਜ਼ਰ ਸਨ । ਇਸ ਮੌਕੇ ਮੁਲਾਜ਼ਮਾਂ ਦੇ ਭਰਵੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਜਗਸੀਰ ਸਿੰਘ ਭਾਂਗਰ, ਸੋਨੂੰ ਕਸ਼ਅਪ, ਓਮ ਪ੍ਰਕਾਸ਼ ਰਾਣਾ, ਗੁਰਤੇਜ ਸਿੰਘ, ਪਿੱਪਲ ਸਿੰਘ ਸਿੱਧੂ, ਮਨੋਹਰ ਲਾਲ ਨੇ ਕੇਦਰ ਅਤੇ ਦਿਲੀ ਸਰਕਾਰ ਦੇ ਕੋਝੇ ਕਾਰਨਾਮੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਦੀ ਕਰਦਿਆਂ ਮੰਗ ਕੀਤੀ ਕਿ ਮੁਲਾਜ਼ਮ ਆਗੂਆਂ ਨੂੰ ਦਬਾਉਣ ਲਈ ਕੀਤੀ ਗਈ ਇਹ ਐਫ.ਆਈ.ਆਰ. ਤੁਰੰਤ ਰੱਦ ਕੀਤੀ ਜਾਵੇ ਅਤੇ ਪੁਰਾਣੀ ਪੈਨਸ਼ਨ ਬਿਨਾਂ ਦੇਰੀ ਦੇ ਬਹਾਲ ਕਰਕੇ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਕੀਤਾ ਜਾਵੇ।

ਉਕਤ ਮੁਲਾਜ਼ਮ ਆਗੂਆਂ ਨੇ ਕਿਹਾ ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਜੇਕਰ ਸਰਕਾਰ ਨੇ ਜ਼ਬਰ ਜੁਲਮ ਨਾਲ ਅਤੇ ਧੱਕੇਸ਼ਾਹੀ ਨਾਲ ਇਸ ਸੰਘਰਸ਼ ਨੂੰ ਦਬਾਉਣ ਦੀ ਕੋਸਿ਼ਸ਼ ਕੀਤੀ ਤਾਂ ਇਸਦੇ ਗੰਭੀਰ ਸਿੱਟੇ ਨਿਕਲਣਗੇ । ਇਸ ਮੌਕੇ ਜਿ਼ਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਦਫਤਰਾਂ ਜਿਨ੍ਹਾਂ ਵਿਚ ਜਲ ਸਰੋਤ ਵਿਭਾਗ ਵਿਚ ਜਸਮੀਤ ਸਿੰਘ ਸੈਡੀ, ਗੁਰਪ੍ਰੀਤ ਸਿੰਘ ਔਲਖ, ਜਰਨੈਲ ਸਿੰਘ ਸਿੰਘ ਸਿਆਲ ਦੀ ਅਗਵਾਈ ਵਿਚ ਅਤੇ ਖੇਤੀਬਾੜੀ ਵਿਭਾਗ ਵਿਚ ਸੁਖਚੈਨ ਸਿੰਘ ਦੀ ਅਗਵਾਈ ਵਿਚ ਮੁਲਾਜ਼ਮਾਂ ਆਗੂਆਂ ਖਿਲਾਫ ਕੀਤੀ ਗਈ ਐਫ.ਆਈ.ਆਰ. ਦੀਆਂ ਕਾਪੀਆਂ ਸਾੜਕੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।

Related Articles

Leave a Reply

Your email address will not be published. Required fields are marked *

Back to top button