Ferozepur News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅੰਤਰ—ਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਗਿਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅੰਤਰ—ਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਗਿਆ  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅੰਤਰ—ਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਗਿਆ

ਫਿਰੋਜ਼ਪੁਰ 03 ਦਸੰਬਰ, 2025: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਅਤੇ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅੱਜ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਗਿਆ।
ਇਸ ਮੋਕੇ ‘ਤੇ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਮੁਸਕਾਨ ਸਪੈਸ਼ਲ ਸਕੂਲ, ਫਿਰੋਜ਼ਪੁਰ ਕੈਂਟ ਵਿੱਚ ਪ੍ਰੋਗਰਾਮ ਕੀਤਾ ਗਿਆ ਜਿਸ ਵਿੱਚ ਸਪੈਸ਼ਲ ਬੱਚਿਆਂ ਵੱਲੋਂ ਵੱਖ—ਵੱਖ ਗਤੀਵਿਧੀਆਂ ਜਿਵੇਂ ਖੇਡ ਮੁਕਾਬਲੇ, ਭੰਗੜਾ, ਗਿੱਧਾ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਗਈਆਂ ਗਈਆਂ।
ਇਸ ਮੌਕੇ ਸ੍ਰੀ ਮਨਜੀਤ ਸਿੰਘ, ਸੁਪਰਡੈਂਟ, ਕੰਟੋਨਮੈਂਟ ਅਤੇ ਮੈਡਮ ਪਾਰੁਲ, ਇੰਚਾਰਜ, ਸਪੈਸ਼ਲ ਸਕੂਲ, ਫਿਰੋਜ਼ਪੁਰ ਵੀ ਹਾਜ਼ਰ ਸਨ। ਜੱਜ ਸਾਹਿਬ ਨੇ ਸਕੂਲ ਦੇ ਸਪੈਸ਼ਲ ਬੱਚਿਆਂ ਵੱਲੋਂ ਕੀਤੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਇਸ ਦਿਵਸ ਨੂੰ ਮਨਾਉਂਦੇ ਹੋਏ ਏ.ਡੀ.ਆਰ ਸੈਂਟਰ ਵਿੱਚ ਪੈਨਲ ਐਡਵੋਕੇਟਜ਼ ਅਤੇ ਪੈਰਾ ਲੀਗਲ ਵਲੰਟੀਅਰਾਂ ਦਾ ਵੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੇ ਨਾਲ ਹੀ ਭਗਤ ਪੂਰਨ ਸਿੰਘ ਸਕੂਲ ਗੂੰਗੇ ਅਤੇ ਬੋਲਿਆਂ, ਕਟੋਰਾ ਦੇ ਬੱਚਿਆਂ ਵੱਲੋਂ ਵੀ ਇਸ ਦਿਵਸ ਨੂੰ ਮਨਾਉਂਦੇ ਹੋਏ ਵੱਖ—ਵੱਖ ਗਤੀਵਿਧੀਆਂ ਕੀਤੀਆਂ।

Related Articles

Leave a Reply

Your email address will not be published. Required fields are marked *

Back to top button