ਡਾਕਟਰ ਰਾਜੀਵ ਪ੍ਰਾਸ਼ਰ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ
ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੀ ਮੇਰਾ ਮੁੱਖ ਮਕਸਦ :- ਡਾ ਰਾਜੀਵ ਪ੍ਰਾਸ਼ਰ

ਡਾਕਟਰ ਰਾਜੀਵ ਪ੍ਰਾਸ਼ਰ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ
ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੀ ਮੇਰਾ ਮੁੱਖ ਮਕਸਦ :- ਡਾ ਰਾਜੀਵ ਪ੍ਰਾਸ਼ਰ
ਫਿਰੋਜ਼ਪੁਰ 26 ਦਸੰਬਰ, 2025: ਅੱਜ ਡਾ ਰਾਜੀਵ ਪ੍ਰਾਸ਼ਰ ਵੱਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ ਗਿਆ। ਦਫਤਰ ਸਿਵਲ ਸਰਜਨ ਦੇ ਸਮੂਹ ਪ੍ਰੋਗਰਾਮ ਆਫਿਸਰ ਅਤੇ ਸਟਾਫ਼ ਵਲੋ ਡਾ ਰਾਜੀਵ ਪ੍ਰਾਸ਼ਰ ਨੂੰ ਫੁੱਲਾਂ ਦਾ ਗੁੱਲਦਸਤਾ ਦੇ ਕੇ ਸਵਾਗਤ ਕੀਤਾ। ਡਾ ਰਾਜੀਵ ਪ੍ਰਾਸ਼ਰ ਨੇ ਨਵੰਬਰ 1995 ਵਿੱਚ ਫ਼ਿਰੋਜ਼ਪੁਰ ਵਿਖੇ ਹੀ ਬਤੌਰ ਮੈਡੀਕਲ ਅਫ਼ਸਰ ਸਿਹਤ ਵਿਭਾਗ ਵਿੱਚ ਤਾਇਨਾਤ ਹੋਏ ਸਨ ।ਇਸ ਉਪਰੰਤ ਓਹਨਾ ਵੱਖ ਵੱਖ ਅਹੁਦਿਆ ਤੇ ਰਹਿ ਕੇ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾ ਪ੍ਰਦਾਨ ਕੀਤੀਆ । ਡਾ ਰਾਜੀਵ ਪ੍ਰਾਸ਼ਰ ਵਲੋਂ ਕਪੂਰਥਲਾ ਜਿਲ੍ਹੇ ਵਿੱਚ ਬਤੌਰ ਜ਼ਿਲਾ ਸਿਹਤ ਅਫਸਰ ਦੇ ਅਹੁਦੇ ਤੇ ਵੀ ਸੇਵਾਵਾਂ ਨਿਭਾਈਆਂ।
ਅੱਜ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਡਾਕਟਰ ਰਾਜੀਵ ਪ੍ਰਾਸ਼ਰ ਨੇ ਕਿਹਾ ਕਿ ਸਾਰੇ ਸਰਕਾਰੀ ਪ੍ਰੋਗਰਾਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਅਤੇ ਆਮ ਆਦਮੀ ਕਲੀਨਿਕ ਅਤੇ ਸਰਕਾਰੀ ਹਸਪਤਾਲਾ ਵਿੱਚ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾਂ ਹੀ ਮੇਰਾ ਮੁੱਖ ਮਕਸਦ ਹੈ। ਉਹਨਾਂ ਕਿਹਾ ਕਿ ਅੱਜ ਸਟਾਫ ਨਾਲ ਮੀਟਿੰਗ ਕਰਕੇ ਵੱਖ ਵੱਖ ਪ੍ਰੋਗਰਾਮ ਬਾਰੇ ਜਾਣਕਾਰੀ ਲਈ ਗਈ ਹੈ। ਓਹਨਾ ਸਖ਼ਤ ਸ਼ਬਦਾਂ ਵਿੱਚ ਮਿਲਾਵਟ ਖੋਰਾ ਨੂੰ ਚੇਤਾਵਨੀ ਦਿੱਤੀ ਕਿ ਖਾਣੇ ਵਿੱਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਖਾਣ ਪੀਣ ਵਾਲਿਆਂ ਵਸਤੂਆ ਸ਼ੁੱਧ ਅਤੇ ਸਾਫ਼ ਮਿਲਣ, ਇਸ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।
ਉਹਨਾਂ ਕਿਹਾ ਨਸ਼ੇ ਦੇ ਮਾੜੇ ਪ੍ਰਭਾਵਾ ਬਾਰੇ ਸਿਹਤ ਵਿਭਾਗ ਵਲੋ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨਸ਼ਾ ਛੁਡਾਊ ਕੇਂਦਰ ਵਿੱਚ ਮਰੀਜ਼ਾ ਨੂੰ ਸਹੀ ਇਲਾਜ਼ ਮਿਲੇ ਇਸ ਬਾਰੇ ਹਰ ਸੰਭਵ ਕਦਮ ਚੁੱਕੇ ਜਾਣਗੇ । ਸਰਕਾਰੀ ਹਸਪਤਾਲਾਂ ਵਿੱਚ ਔਰਤ ਰੋਗੀਆਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਇਲਾਜ ਲਈ ਪਹਿਲ ਦਿੱਤੀ ਜਾਵੇਗੀ। ਫ਼ਿਰੋਜ਼ਪੁਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਇਲਾਜ ਕਰਾਉਣ ਆਏ ਮਰੀਜ਼ਾਂ ਨੂੰ ਆਪਣੇ ਪੱਲਿਓਂ ਪੈਸੇ ਖਰਚ ਨਾ ਕਰਨੇ ਪੈਣ, ਇਸ ਲਈ ਉਚੇਚੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਸਾਰੇ ਸਟਾਫ ਨੂੰ ਹਦਾਇਤ ਕੀਤੀ ਕਿ ਸਾਫ ਸੁਥਰਾ ਕੰਮ ਕੀਤਾ ਜਾਵੇ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ , ਡਾ ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਟੀਕਾਕਰਨ ਅਫ਼ਸਰ ,ਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੇਜ ਰਾਮ ,ਡਾ ਅਮਰਵੀਰ ਸਿੰਘ ਸਿੱਧੂ ਜ਼ਿਲ੍ਹਾ ਸਿਹਤ ਅਫ਼ਸਰ ,ਸੀਨੀਅਰ ਮੈਡੀਕਲ ਅਫ਼ਸਰ ਮਖੂ ਡਾ ਰਵਿੰਦਰਪਾਲ ,ਡਾ ਸਮਿੰਦਰ ,ਡਾ ਮਨਮੀਤ ਸਕੂਲ ਹੈਲਥ ਮੈਡੀਕਲ ਆਫਿਸਰ,ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫਸਰ ,ਵਿਕਾਸ ਕਾਲੜਾ ਪੀ ਏ ਟੂ ਸਿਵਲ ਸਰਜਨ ,ਤ੍ਰਿਪਤੀ ਟੰਡਨ ਸੁਪਰਿੰਟੈਂਡੈਂਟ ਆਦਿ ਹਾਜ਼ਰ ਸਨ।





