Ferozepur News
ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀ ਸਿਮਰਜੀਤ ਸਿੰਘ ਨੇ 69ਵੀਂ ਸਕੂਲ ਗੇਮਜ਼ ਵਿੱਚ ਕਾਂਸੀ ਦਾ ਤਮਗਾ ਜਿੱਤਿਆ

ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀ ਸਿਮਰਜੀਤ ਸਿੰਘ ਨੇ 69ਵੀਂ ਸਕੂਲ ਗੇਮਜ਼ ਵਿੱਚ ਕਾਂਸੀ ਦਾ ਤਮਗਾ ਜਿੱਤਿਆ
ਫਿਰੋਜ਼ਪੁਰ, 29 ਦਸਬੰਰ, 2025:ਵਿਸਤਾਰ ਵਿੱਚ ਜਾਣਕਾਰੀ ਦਿੰਦਿਆਂ, ਵਿਵੇਕਾਨੰਦ ਵਰਲਡ ਸਕੂਲ ਦੇ ਡਾਇਰੈਕਟਰ ਡਾ. ਐੱਸ. ਐਨ. ਰੁਦਰਾ ਨੇ ਦੱਸਿਆ ਕਿ ਸਕੂਲ ਦੇ ਦਸਵੀਂ ਕਲਾਸ ਦੇ ਵਿਦਿਆਰਥੀ ਸਿਮਰਜੀਤ ਸਿੰਘ ਨੇ ਮਹਾਰਾਸ਼ਟਰ ਵਿੱਚ ਹੋਈਆਂ 69ਵੀਂ ਨੈਸ਼ਨਲ ਸਕੂਲ ਗੇਮਜ਼ (ਅੰਡਰ-17 ਫੈਂਸਿੰਗ) ਦੀ ਏਪੀ ਟੀਮ ਇਵੈਂਟ ਵਿੱਚ ਕਾਂਸੀ ਦਾ ਤਮਗਾ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਇਹ ਪ੍ਰਸਿੱਧ ਚੈਂਪੀਅਨਸ਼ਿਪ ਡਾਇਰੈਕਟੋਰੇਟ ਆਫ਼ ਸਪੋਰਟਸ ਐਂਡ ਯੂਥ ਸਰਵਿਸਿਜ਼, ਮਹਾਰਾਸ਼ਟਰ ਵੱਲੋਂ, ਜ਼ਿਲ੍ਹਾ ਖੇਡ ਦਫ਼ਤਰ ਛੱਤਰਪਤੀ ਸੰਭਾਜੀਨਗਰ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ ਸੀ ਅਤੇ ਇਹ ਮੁਕਾਬਲੇ 27 ਦਸੰਬਰ ਤੋਂ 31 ਦਸੰਬਰ 2025 ਤੱਕ ਛੱਤਰਪਤੀ ਸੰਭਾਜੀਨਗਰ ਵਿੱਚ ਕਰਵਾਏ ਜਾ ਰਹੇ ਹਨ।
ਡਾ. ਰੁਦਰਾ ਨੇ ਇਹ ਵੀ ਦੱਸਿਆ ਕਿ ਸਕੂਲ ਵਿਦਿਆਰਥੀਆਂ ਨੂੰ ਲਗਾਤਾਰ ਆਪਣੇ ਹੁਨਰ ਨੂੰ ਖੋਜਣ ਅਤੇ ਨਿਖਾਰਣ ਲਈ ਪ੍ਰੇਰਿਤ ਕਰਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਸਮਰਪਿਤ ਕੋਚਿੰਗ ਸਟਾਫ਼ ਦੀ ਮਹਨਤ ਨਾਲ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਵਧਦਾ ਹੈ, ਉਨ੍ਹਾਂ ਦੇ ਹੁਨਰ ਵਿਚ ਨਿਖਾਰ ਹੁੰਦਾ ਹੈ ਅਤੇ ਉਹ ਹਰ ਖੇਤਰ ਵਿੱਚ ਉਤਸ਼ਾਹ ਨਾਲ ਅੱਗੇ ਵਧਦੇ ਹਨ।
ਇਹੋ ਜਿਹੀਆਂ ਉਪਲਬਧੀਆਂ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਬਣਦੀਆਂ ਹਨ, ਉਨ੍ਹਾਂ ਦੇ ਮਨੋਬਲ ਨੂੰ ਮਜ਼ਬੂਤ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਆਪਣੇ ਟਿਚਿਆਂ ਅਤੇ ਭਵਿੱਖੀ ਸੁਪਨਿਆਂ ‘ਤੇ ਕੇਂਦ੍ਰਿਤ ਰਹਿਣ ਵਿੱਚ ਮਦਦ ਕਰਦੀਆਂ ਹਨ। ਸਕੂਲ ਨੇ ਸਿਮਰਜੀਤ ਨੂੰ ਉਸਦੀ ਅਨੁਸ਼ਾਸਨ ਅਤੇ ਸਮਰਪਣ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਹੋਰ ਕਾਮਯਾਬੀਆਂ ਦੀ ਕਾਮਨਾ ਕੀਤੀ।




