Ferozepur News

*ਐਨ.ਐਮ.ਐਮ.ਐਸ./ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2025 ਲਈ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ*

*ਐਨ.ਐਮ.ਐਮ.ਐਸ./ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2025 ਲਈ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ*

*ਐਨ.ਐਮ.ਐਮ.ਐਸ./ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2025 ਲਈ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ*

ਫ਼ਿਰੋਜ਼ਪੁਰ, 1 ਜਨਵਰੀ 2026: ਐਨ.ਐਮ.ਐਮ.ਐਸ./ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2025 ਦੀ ਸੁਚਾਰੂ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰੀਖਿਆ 4 ਜਨਵਰੀ 2026 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ ਕਰਵਾਈ ਜਾਵੇਗੀ। ਪ੍ਰੀਖਿਆ ਦੀ ਤਿਆਰੀ ਅਤੇ ਪ੍ਰਬੰਧਨ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ ਨੇ ਦੱਸਿਆ ਕਿ ਐਨ.ਐਮ.ਐਮ.ਐਸ./ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਦਾ ਮੁੱਖ ਉਦੇਸ਼ ਨਿਪੁੰਨ ਵਿਦਿਆਰਥੀਆਂ ਦੀ ਪਛਾਣ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਅਗਲੇ ਅਕਾਦਮਿਕ ਪੱਧਰ ‘ਤੇ ਆਰਥਿਕ ਅਤੇ ਅਕਾਦਮਿਕ ਸਹਾਇਤਾ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਪ੍ਰੀਖਿਆ ਵਿਦਿਆਰਥੀਆਂ ਲਈ ਆਪਣੀ ਯੋਗਤਾ ਦਰਸਾਉਣ ਦਾ ਮਹੱਤਵਪੂਰਨ ਮੌਕਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਇਸ ਪ੍ਰੀਖਿਆ ਲਈ ਕੁੱਲ 10 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਦੀ ਚੋਣ ਵਿਦਿਆਰਥੀਆਂ ਦੀ ਸਹੂਲਤ ਅਤੇ ਆਵਾਜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਗਈ ਹੈ। ਸਾਰੇ ਪ੍ਰੀਖਿਆ ਕੇਂਦਰਾਂ ‘ਤੇ ਬੁਨਿਆਦੀ ਸਹੂਲਤਾਂ ਜਿਵੇਂ ਕਿ ਬੈਠਕ, ਰੌਸ਼ਨੀ, ਸਾਫ਼-ਸੁਥਰਾ ਵਾਤਾਵਰਣ ਅਤੇ ਪੀਣ ਵਾਲੇ ਪਾਣੀ ਦੀ ਚੰਗੀ ਵਿਵਸਥਾ ਕੀਤੀ ਗਈ ਹੈ।

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਪ੍ਰੀਖਿਆ ਲਈ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਸਾਰੇ ਅਧਿਕਾਰੀਆਂ ਅਤੇ ਸਟਾਫ਼ ਨੂੰ ਪ੍ਰੀਖਿਆ ਸਬੰਧੀ ਦਿਸ਼ਾ-ਨਿਰਦੇਸ਼ਾਂ ਤੋਂ ਅਗਾਹ ਕਰ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਅਨਿਯਮਿਤਤਾ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰੀਖਿਆ ਦੀ ਨਿਰਪੱਖਤਾ ਨੂੰ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਵੇਗਾ।

ਉਹਨਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ ਲੋੜੀਂਦੇ ਸੁਰੱਖਿਆ ਪ੍ਰਬੰਧ ਵੀ ਪੂਰੀ ਤਰ੍ਹਾਂ ਕਰ ਲਏ ਗਏ ਹਨ।
ਉਹਨਾਂ ਨੇ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਸਮੇਂ ਸਿਰ ਆਪਣੇ ਪ੍ਰੀਖਿਆ ਕੇਂਦਰ ‘ਤੇ ਪਹੁੰਚਣ, ਆਪਣੇ ਐਡਮਿਟ ਕਾਰਡ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਿਆਉਣ ਅਤੇ ਪ੍ਰੀਖਿਆ ਸਬੰਧੀ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਮੀਦ ਹੈ ਇਹ ਪ੍ਰੀਖਿਆ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਵੇਗੀ।

Related Articles

Leave a Reply

Your email address will not be published. Required fields are marked *

Back to top button