Ferozepur News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਕੇਂਦਰੀ ਜ਼ੇਲ੍ਹ ਵਿੱਚ ਲਗਾਇਆ ਮੈਡੀਕਲ ਜਾਂਚ ਕੈਂਪ, ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤਾ ਜਾਗਰੂਕ

ਫਿਰੋਜ਼ਪੁਰ,   02 ਜਨਵਰੀ, 2026:  ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ “ਯੂਥ ਅਗੇਂਸਟ ਡਰੱਗ” ਮਿਤੀ 06.12.2025 ਤੋਂ 06.01.2026 ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਸਿਵਲ ਸਰਜਨ, ਫਿਰੋਜਪੁਰ ਦੇ ਸਹਿਯੋਗ ਨਾਲ ਕੇਂਦਰੀ ਜ਼ੇਲ੍ਹ, ਫਿਰੋਜਪੁਰ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੈਡੀਕਲ ਕੈਂਪ ਵਿੱਚ ਕੈਂਦੀਆਂ ਦੀ ਜਾਂਚ ਸਿਵਲ ਹਸਪਤਾਲ ਦੇ ਮਾਹਿਰ ਡਾਕਟਰਾਂ ਵੱਲੋਂ ਕੀਤੀ ਗਈ।

ਇਸ ਮੌਕੇ ਤੇ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ, ਸੁਪਰਡੈਂਟ, ਕੇਂਦਰੀ ਜ਼ੇਲ੍ਹ, ਫਿਰੋਜਪੁਰ ਅਤੇ ਹੋਰ ਜ਼ੇਲ੍ਹ ਅਧਿਕਾਰੀ ਹਾਜ਼ਰ ਸਨ।

ਜੱਜ ਸਾਹਿਬ ਨੇ ਕੈਦੀਆਂ ਨਸ਼ਿਆਂ ਵਿਰੁੱਧ ਮੁਹਿੰਮ “ਯੂਥ ਅਗੇਂਸਟ ਡਰੱਗ” ਬਾਰੇ ਜਾਣੂ ਕਰਵਾਉਂਦੇ ਹੋਏ ਪ੍ਰੇਰਿਤ ਕੀਤਾ ਕਿ ਨਸ਼ੇ ਸਿਹਤ ਲਈ ਬਹੁਤ ਹੀ ਹਾਨੀਕਾਰਕ ਹੈ ਅਤੇ ਇਹਨਾਂ ਤੋਂ ਦੂਰ ਰਹਿਣ ਲਈ ਕਿਹਾ।
****

Related Articles

Leave a Reply

Your email address will not be published. Required fields are marked *

Back to top button