Ferozepur News
ਟੀਕਾਕਰਨ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਟਰੇਨਿੰਗ ਹੋਈ-ਛੇ ਜ਼ਿਲ੍ਹਿਆਂ ਦੇ ਟੀਕਾਕਰਣ ਅਫ਼ਸਰ ਨੇ ਲਿਆ ਭਾਗ
- ਵਿਸ਼ਵ ਸਿਹਤ ਸੰਗਠਨ ਦੇ ਮਾਹਿਰ ਵਲੋਂ ਦਿੱਤੀ ਗਈ ਟਰੇਨਿੰਗ

ਟੀਕਾਕਰਨ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਟਰੇਨਿੰਗ ਹੋਈ
– ਵਿਸ਼ਵ ਸਿਹਤ ਸੰਗਠਨ ਦੇ ਮਾਹਿਰ ਵਲੋਂ ਦਿੱਤੀ ਗਈ ਟਰੇਨਿੰਗ
– ਛੇ ਜ਼ਿਲ੍ਹਿਆਂ ਦੇ ਟੀਕਾਕਰਣ ਅਫ਼ਸਰ ਨੇ ਲਿਆ ਭਾਗ
ਫਿਰੋਜ਼ਪੁਰ, 7 ਜਨਵਰੀ, 2026: ਵਿਸ਼ਵ ਸਿਹਤ ਸੰਗਠਨ ਵਲੋਂ ਟੀਕਾਕਰਨ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਆਰ.ਐਸ.ਡੀ. ਕਾਲਜ ਵਿਖੇ ਅੱਜ ਤੋ ਦੋ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਸ਼ੁਰੂ ਹੋਈ। ਇਸ ਦੋ ਰੋਜ਼ਾ ਟਰੇਨਿੰਗ ਵਰਕਸ਼ਾਪ ਵਿੱਚ ਡਾ. ਰਾਜੀਵ ਪਰਾਸ਼ਰ ਸਿਵਲ ਸਰਜਨ ਫ਼ਿਰੋਜ਼ਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਬਠਿੰਡਾ, ਮੋਗਾ ਅਤੇ ਮੁਕਤਸਰ ਤੋਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਸਮੇਤ ਵੱਖ-ਵੱਖ ਅਧਿਕਾਰੀਆਂ ਅਤੇ ਸਿਹਤ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ।
ਇਸ ਟਰੇਨਿੰਗ ਪ੍ਰੋਗਰਾਮ ਵਿੱਚ ਵਿਸ਼ਵ ਸਿਹਤ ਸੰਗਠਨ ਦੇ ਸੂਬਾ ਸਰਵਿਲੇਂਸ ਮੈਡੀਕਲ ਅਫ਼ਸਰ ਡਾ. ਵਿਕਰਮ, ਸਰਵਿਲੇਂਸ ਮੈਡੀਕਲ ਅਫ਼ਸਰ ਡਾ. ਨਵੇਦਿਤਾ ਅਤੇ ਡਾ. ਇਸ਼ਿਤਾ ਵਲੋਂ ਟਰੇਨਿੰਗ ਦਿੱਤੀ ਗਈ। ਜ਼ਿਲ੍ਹਾ ਪੱਧਰ ਤੇ ਟੀਕਾਕਰਣ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ।
ਟਰੇਨਿੰਗ ਦੌਰਾਨ ਉੱਚ ਜੋਖਮ ਖੇਤਰਾਂ ਅਤੇ ਜਿਨ੍ਹਾਂ ਇਲਾਕਿਆਂ ਵਿੱਚ ਬੱਚੇ ਕਿਸੇ ਕਾਰਨ ਕਰਕੇ ਟੀਕਾਕਰਨ ਤੋ ਵਾਂਝੇ ਰਹਿ ਗਏ ਹਨ, ਉਹਨਾਂ ਇਲਾਕਿਆ ਦੀ ਪਹਿਚਾਣ ਕਰਕੇ ਮੁਹਿੰਮ ਨੂੰ ਹੋਰ ਮਜ਼ਬੂਤ ਕਿਸ ਤਰ੍ਹਾਂ ਕਰਨਾ ਹੈ ਇਸ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਟੀਕਾਕਰਨ ਦਾ ਰਿਕਾਰਡ ਮੇਨਟੇਨ ਕਰਨ ਬਾਰੇ ਵਿਸਥਾਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਗੁਰਮੇਜ ਰਾਮ ਗੁਰਾਇਆ, ਡਾ. ਯੁਵਰਾਜ ਨਾਰੰਗ, ਜ਼ਿਲ੍ਹਾ ਮਾਸ ਮੀਡੀਆ ਅਫਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਹਾਜ਼ਰ ਸਨ। ਇਸ ਟਰੇਨਿੰਗ ਨੂੰ ਕਰਵਾਉਣ ਵਿੱਚ ਆਰ.ਐਸ.ਡੀ. ਕਾਲਜ ਦੇ ਪ੍ਰਿੰਸੀਪਲ ਡਾ. ਆਰਾਧਨਾ ਦਾ ਵਿਸ਼ੇਸ਼ ਸਹਿਯੋਗ ਰਿਹਾ।





