Ferozepur News

ਪਸ਼ੂ ਪਾਲਣ ਵਿਭਾਗ ਵੱਲੋਂ ਗੋਪਾਲ ਗਊਸ਼ਾਲਾ ਫਿਰੋਜ਼ਪੁਰ ਛਾਉਣੀ ਵਿਖੇ ਪਸ਼ੂ ਭਲਾਈ ਕੈਂਪ ਆਯੋਜਿਤ

ਪਸ਼ੂ ਪਾਲਣ ਵਿਭਾਗ ਵੱਲੋਂ ਗੋਪਾਲ ਗਊਸ਼ਾਲਾ ਫਿਰੋਜ਼ਪੁਰ ਛਾਉਣੀ ਵਿਖੇ ਪਸ਼ੂ ਭਲਾਈ ਕੈਂਪ ਆਯੋਜਿਤ

ਪਸ਼ੂ ਪਾਲਣ ਵਿਭਾਗ ਵੱਲੋਂ ਗੋਪਾਲ ਗਊਸ਼ਾਲਾ ਫਿਰੋਜ਼ਪੁਰ ਛਾਉਣੀ ਵਿਖੇ ਪਸ਼ੂ ਭਲਾਈ ਕੈਂਪ ਆਯੋਜਿਤ

ਫਿਰੋਜ਼ਪੁਰ , 11 ਜਨਵਰੀ 2026: ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਅਤੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾ. ਪਰਮਦੀਪ ਸਿੰਘ ਵਾਲੀਆ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗਊ ਸੇਵਾ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਡਾ. ਹਿਮਾਂਸ਼ੂ ਸਿਆਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦੀ ਅਗਵਾਈ ਹੇਠ ਡਾ. ਗੁਰਵਿੰਦਰ ਸਿੰਘ ਸੀਨੀਅਰ ਵੈਟਰਨਰੀ ਅਫਸਰ ਵੱਲੋਂ ਗੋਪਾਲ ਗਊਸ਼ਾਲਾ ਫਿਰੋਜ਼ਪੁਰ ਛਾਉਣੀ ਵਿਖੇ ਪਸ਼ੂ ਭਲਾਈ ਕੈਂਪ ਲਗਾਇਆ ਗਿਆ।

ਇਸ ਕੈਂਪ ਦੌਰਾਨ ਵਿਭਾਗ ਵੱਲੋਂ 25 ਹਜ਼ਾਰ ਰੁਪਏ ਦੀਆਂ ਦਵਾਈਆਂ ਗਊਸ਼ਾਲਾ ਨੂੰ ਮੁਹੱਈਆ ਕਰਵਾਈਆਂ ਗਈਆਂ। ਗਊਸ਼ਾਲਾ ਵਿੱਚ ਮੌਜੂਦ ਲਗਭਗ 450 ਪਸ਼ੂਆਂ ਨੂੰ ਮੁਫ਼ਤ ਪੇਟ ਦੇ ਕੀੜਿਆਂ ਦੀ ਦਵਾਈ ਦਿੱਤੀ ਗਈ। ਇਸ ਦੌਰਾਨ ਡਾ. ਹਿਮਾਂਸ਼ੂ ਸਿਆਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਤਰ੍ਹਾਂ ਦੇ 4 ਪਸ਼ੂ ਭਲਾਈ ਕੈਂਪ ਲਗਾਏ ਜਾਣਗੇ ਅਤੇ ਹਰੇਕ ਗਊਸ਼ਾਲਾ ਨੂੰ 25000 ਦੀਆਂ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਡਾ. ਸਿਆਲ ਵੱਲੋਂ ਐਲ ਐਸ ਡੀ ਦਾ ਟੀਕਾਕਰਣ ਸ਼ੂਰੂ ਹੋਣ ਵਾਲਾ ਹੈ ਉਸ ਦੀ ਜਾਣਕਾਰੀ ਦਿੱਤੀ ਗਈ ਅਤੇ ਗਊਸ਼ਾਲਾ ਨੂੰ ਅਪੀਲ ਕੀਤੀ ਕਿ 100ਫੀਸਦੀ ਟੀਕਾਕਰਨ ਕਰਵਾਇਆ ਜਾਵੇ।

ਇਨ੍ਹਾਂ ਕੈਂਪਾਂ ਦੀ ਲੜੀ ਵਿੱਚ ਇਹ ਕੈਂਪ ਗੋਪਾਲ ਗਊਸ਼ਾਲਾ ਵਿਖੇ ਲਗਾਇਆ ਗਿਆ ਹੈ। ਡਾ. ਗੁਰਵਿੰਦਰ ਸਿੰਘ ਸੀਨੀਅਰ ਵੈਟਰਨਰੀ ਅਫਸਰ ਵੱਲੋਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਓ ਲਈ ਮੂੰਹ ਖੁਰ ਅਤੇ ਗਲਘੋਟੂ ਦੇ ਟੀਕਾਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਗਊਸ਼ਾਲਾ ਵਿਚ ਮੌਜੂਦ ਸੇਵਾਦਾਰ ਅਤੇ ਪਸ਼ੂ ਪਾਲਕਾਂ ਨੂੰ ਲਾਜ਼ਮੀ ਟੀਕਾਕਰਨ ਲਈ ਜ਼ੋਰ ਦਿੱਤਾ। ਡਾ. ਈਸ਼ਾ ਸੇਖੜੀ ਵੱਲੋਂ ਪਸ਼ੂ ਪਾਲਕਾਂ ਨੂੰ ਗਊਆਂ ਨੂੰ ਮਲੱਪ ਰਹਿਤ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਡਾ. ਵਿਸ਼ਾਲ ਅਤੇ ਡਾ ਸ਼ਿਖਾ ਪਸ਼ੂਆਂ ਦੀ ਸਿਹਤ ਲਈ ਧਾਤਾਂ ਦੇ ਚੂਰੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

ਕੈਂਪ ਵਿਚ ਪਸ਼ੂ ਪਾਲਣ ਵਿਭਾਗ ਵੱਲੋਂ ਨਵਿੰਦਰਪਾਲ ਸਿੰਘ ਵੀ.ਆਈ., ਅਤੇ ਹਰਪ੍ਰੀਤ ਸਿੰਘ ਮੌਜੂਦ ਸਨ। ਗੋਪਾਲ ਗਊਸ਼ਾਲਾ ਫਿਰੋਜ਼ਪੁਰ ਛਾਉਣੀ ਵੱਲੋਂ ਨਰੇਸ਼ ਗਰਗ, ਰਜੇਸ਼ ਗਰਗ, ਮਦਨ ਲਾਲ ਮਨੀ ਅਤੇ ਸੇਵਾਦਾਰ ਦੀਪਕ, ਧਰਮਪਾਲ ਅਤੇ ਦੁਰਗਾ ਦਾਸ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button