Ferozepur News

ਸਿੱਖਿਆ ਵਿਭਾਗ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਪੱਧਰੀ ਕਿੱਤਾ ਤੇ ਹੁਨਰ ਮੁਕਾਬਲੇ ਦਾ ਸ਼ਾਨਦਾਰ ਆਯੋਜਨ

ਕਿੱਤਾ ਮੁਖੀ ਸਿੱਖਿਆ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਹਿਮ - ਵਿਧਾਇਕ ਰਣਬੀਰ ਸਿੰਘ ਭੁੱਲਰ

 

*ਸਿੱਖਿਆ ਵਿਭਾਗ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਪੱਧਰੀ ਕਿੱਤਾ ਤੇ ਹੁਨਰ ਮੁਕਾਬਲੇ ਦਾ ਸ਼ਾਨਦਾਰ ਆਯੋਜਨ*

– ਕਿੱਤਾ ਮੁਖੀ ਸਿੱਖਿਆ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਹਿਮ – ਵਿਧਾਇਕ ਰਣਬੀਰ ਸਿੰਘ ਭੁੱਲਰ

ਸਿੱਖਿਆ ਵਿਭਾਗ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਪੱਧਰੀ ਕਿੱਤਾ ਤੇ ਹੁਨਰ ਮੁਕਾਬਲੇ ਦਾ ਸ਼ਾਨਦਾਰ ਆਯੋਜਨ

ਫ਼ਿਰੋਜ਼ਪੁਰ 15 ਜਨਵਰੀ () ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਕਿੱਤਾ ਤੇ ਹੁਨਰ ਮੁਕਾਬਲੇ ਅਤੇ ਕੁਇਜ਼ ਮੁਕਾਬਲੇ ਰਾਸ਼ਟਰੀ ਹੁਨਰ ਯੋਗਤਾ ਫਰਾਂਮਵਰਕ 2026 ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੌਕੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ੍ਰ. ਰਣਬੀਰ ਸਿੰਘ ਭੁੱਲਰ ਵਲੋਂ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਗਈ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ਼੍ਰੀਮਤੀ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਕਰਵਾਏ ਗਏ।

ਇਸ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀਆਂ ਕਿੱਤਾਮੁਖੀ ਕਾਬਲੀਆਂ, ਤਕਨੀਕੀ ਗਿਆਨ ਅਤੇ ਰਚਨਾਤਮਕ ਸੋਚ ਦਾ ਬੇਹਤਰੀਨ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਬੱਚਿਆਂ ਨੇ ਸਕਿਲ ਸਬਜੈਕਟਾਂ ਨਾਲ ਸਬੰਧਿਤ ਪ੍ਰੈਕਟੀਕਲ, ਮੌਖਿਕ ਅਤੇ ਲਿਖਤੀ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ।

ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿੱਤਾ ਮੁਖੀ ਸਿੱਖਿਆ ਹੀ ਪੰਜਾਬ ਦੇ ਭਵਿੱਖ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿਰਫ਼ ਡਿਗਰੀ ਹੀ ਨਹੀਂ, ਸਗੋਂ ਹੁਨਰ ਅਤੇ ਰੁਜ਼ਗਾਰ ਨਾਲ ਜੁੜੀ ਸਿੱਖਿਆ ਦੀ ਬਹੁਤ ਵੱਡੀ ਲੋੜ ਹੈ। ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਹੋਣ ਲਈ ਤਿਆਰ ਕਰਦੇ ਹਨ।

ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਮੁਨੀਲਾ ਅਰੋੜਾ ਨੇ ਕਿਹਾ ਕਿ ਰਾਸ਼ਟਰੀ ਹੁਨਰ ਯੋਗਤਾ ਫਰਾਂਮਵਰਕ ਤਹਿਤ ਦਿੱਤੀ ਜਾ ਰਹੀ ਕਿੱਤਾ ਮੁਖੀ ਸਿੱਖਿਆ ਨਾਲ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮਿਲ ਰਹੇ ਹਨ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਅਧਿਆਪਕਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਭਾਗੀਦਾਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਹ ਮੁਕਾਬਲੇ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਸਾਬਤ ਹੋਏ। ਇਸ ਮੌਕੇ ਰਾਜ ਬਹਾਦਰ ਸਿੰਘ ਗਿੱਲ, ਡੀਐਸਪੀ ਸੁਖਵਿੰਦਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਅਸ਼ਵਿੰਦਰ ਬਰਾੜ, ਅਰਵਿੰਦ ਗਰਗ, ਪਰਵਿੰਦਰ ਸਿੰਘ ਲਾਲਚੀਆਂ ਮੈਡਮ ਨਿਤਮਾ, ਅਕਸ਼ ਕੁਮਾਰ, ਮੈਡਮ ਰਜਨੀ ਜੱਗਾ, ਸਕੂਲ ਮੁਖੀ ਰਾਜੀਵ ਮੈਣੀ, ਰਾਕੇਸ਼ ਗਰੋਵਰ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button