Ferozepur News

ਜ਼ਿਲ੍ਹਾ ਉਦਯੋਗ ਕੇਂਦਰ ਫਿਰੋਜ਼ਪੁਰ ਵੱਲੋਂ ਸਰਕਾਰੀ ਆਈ.ਟੀ.ਆਈ. ਮਹਿਲਾ ਵਿਖੇ ਉੱਦਮੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਜ਼ਿਲ੍ਹਾ ਉਦਯੋਗ ਕੇਂਦਰ ਫਿਰੋਜ਼ਪੁਰ ਵੱਲੋਂ ਸਰਕਾਰੀ ਆਈ.ਟੀ.ਆਈ. ਮਹਿਲਾ ਵਿਖੇ ਉੱਦਮੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਜ਼ਿਲ੍ਹਾ ਉਦਯੋਗ ਕੇਂਦਰ ਫਿਰੋਜ਼ਪੁਰ ਵੱਲੋਂ ਸਰਕਾਰੀ ਆਈ.ਟੀ.ਆਈ. ਮਹਿਲਾ ਵਿਖੇ ਉੱਦਮੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਫ਼ਿਰੋਜ਼ਪੁਰ 21 ਜਨਵਰੀ, 2026: ਜ਼ਿਲ੍ਹਾ ਉਦਯੋਗ ਕੇਂਦਰ ਫਿਰੋਜ਼ਪੁਰ ਵੱਲੋਂ ਸਰਕਾਰੀ ਆਈ.ਟੀ.ਆਈ. ਮਹਿਲਾ ਫਿਰੋਜ਼ਪੁਰ ਵਿਖੇ ਉੱਦਮੀ ਜਾਗਰੂਕਤਾ ਪ੍ਰੋਗਰਾਮ ਸਫਲਤਾਪੂਰਵਕ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਉਦਯਮਤਾ, ਸਵੈ-ਰੋਜ਼ਗਾਰ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਉਦਯੋਗਿਕ ਯੋਜਨਾਵਾਂ ਬਾਰੇ ਜਾਗਰੂਕ ਕਰਨਾ ਸੀ। ਇਸ ਪ੍ਰੋਗਰਾਮ ਵਿੱਚ ਐਲ.ਡੀ.ਐਮ. ਗੀਤਾ ਮਹਿਤਾ ਜੀ ਅਤੇ ਇੰਡਸਟਰੀਅਲ ਡਿਪਾਰਟਮੈਂਟ ਦੇ ਡਾਇਰੈਕਟਰ ਤਜਿੰਦਰ ਸਿੰਘ ਜੀ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਆਪਣੇ ਸੰਬੋਧਨ ਦੌਰਾਨ ਐਲ.ਡੀ.ਐਮ. ਗੀਤਾ ਮਹਿਤਾ ਜੀ ਨੇ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਸਸ਼ਕਤੀਕਰਨ ਸਮਾਜ ਅਤੇ ਦੇਸ਼ ਦੀ ਤਰੱਕੀ ਲਈ ਹੈ ਅਤੇ ਬੈਂਕਿੰਗ ਸੈਕਟਰ ਵੱਲੋਂ ਨਵੇਂ ਉਦਯੋਗਪਤੀਆਂ ਨੂੰ ਕਰਜ਼ਾ, ਮਾਰਗਦਰਸ਼ਨ ਅਤੇ ਹੋਰ ਵਿੱਤੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਤਮਨਿਰਭਰ ਬਣਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਇੰਡਸਟਰੀਅਲ ਡਿਪਾਰਟਮੈਂਟ ਦੇ ਡਾਇਰੈਕਟਰ ਤਜਿੰਦਰ ਸਿੰਘ ਜੀ ਨੇ ਉਦਯੋਗ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ, ਸਬਸਿਡੀ, ਟ੍ਰੇਨਿੰਗ ਪ੍ਰੋਗਰਾਮਾਂ ਅਤੇ ਨਵੇਂ ਉਦਯੋਗ ਸਥਾਪਿਤ ਕਰਨ ਲਈ ਦਿੱਤੀ ਜਾਣ ਵਾਲੀ ਸਰਕਾਰੀ ਸਹਾਇਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੀ ਤਕਨੀਕੀ ਸਿੱਖਿਆ ਨੂੰ ਵਰਤਦਿਆਂ ਨਵੇਂ ਕਾਰੋਬਾਰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ ਸਵਾਲ-ਜਵਾਬ ਸੈਸ਼ਨ ਰਾਹੀਂ ਵਿਦਿਆਰਥਣਾਂ ਦੀਆਂ ਜਿਗਿਆਸਾਵਾਂ ਦਾ ਸਮਾਧਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Related Articles

Leave a Reply

Your email address will not be published. Required fields are marked *

Back to top button