Ferozepur News

ਚੋਰੀਆਂ ਅਤੇ ਲੁੱਟਾਂ-ਖੋਹਾਂ ਵਿਰੁੱਧ ਫਿਰੋਜ਼ਪੁਰ ਵਾਸੀਆਂ ਨੇ ਖੋਲ੍ਹਿਆ ਮੋਰਚਾ; 7 ਫਰਵਰੀ ਨੂੰ ਹੋਵੇਗਾ ਵਿਸ਼ਾਲ ਰੋਸ ਮਾਰਚ

ਚੋਰੀਆਂ ਅਤੇ ਲੁੱਟਾਂ-ਖੋਹਾਂ ਵਿਰੁੱਧ ਫਿਰੋਜ਼ਪੁਰ ਵਾਸੀਆਂ ਨੇ ਖੋਲ੍ਹਿਆ ਮੋਰਚਾ; 7 ਫਰਵਰੀ ਨੂੰ ਹੋਵੇਗਾ ਵਿਸ਼ਾਲ ਰੋਸ ਮਾਰਚ

ਚੋਰੀਆਂ ਅਤੇ ਲੁੱਟਾਂ-ਖੋਹਾਂ ਵਿਰੁੱਧ ਫਿਰੋਜ਼ਪੁਰ ਵਾਸੀਆਂ ਨੇ ਖੋਲ੍ਹਿਆ ਮੋਰਚਾ; 7 ਫਰਵਰੀ ਨੂੰ ਹੋਵੇਗਾ ਵਿਸ਼ਾਲ ਰੋਸ ਮਾਰਚ

ਸ਼ਹਿਰ ਦੇ ਬੁੱਧੀਜੀਵੀਆਂ ਅਤੇ ਵਪਾਰੀਆਂ ਨੇ ਕੀਤੀ ਹੰਗਾਮੀ ਮੀਟਿੰਗ, ਪੁਲਿਸ ਪ੍ਰਸ਼ਾਸਨ ਖਿਲਾਫ ਜਤਾਇਆ ਰੋਸ

ਫਿਰੋਜ਼ਪੁਰ, 1 ਫਰਵਰੀ, 2026:  ਪਿਛਲੇ ਕੁੱਝ ਦਿਨਾਂ ਤੋਂ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਖੇਤਰ ਵਿੱਚ ਅਚਾਨਕ ਵਧੀਆਂ ਚੋਰੀ, ਡਕੈਤੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੇ ਸਥਾਨਕ ਲੋਕਾਂ ਵਿੱਚ ਭਾਰੀ ਸਹਿਮ ਅਤੇ ਰੋਸ ਪੈਦਾ ਕਰ ਦਿੱਤਾ ਹੈ। ਇਸ ਗੰਭੀਰ ਮੁੱਦੇ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਸ਼ਹਿਰ ਦੇ ਸੂਝਵਾਨ ਨਾਗਰਿਕਾਂ, ਵਪਾਰੀਆਂ, ਵਕੀਲਾਂ ਅਤੇ ਪੱਤਰਕਾਰਾਂ ਵੱਲੋਂ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਇਕੱਠ ਕੀਤਾ ਗਿਆ। ਇਸ ਦੌਰਾਨ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਸੁੱਤੇ ਹੋਏ ਪੁਲਿਸ ਪ੍ਰਸ਼ਾਸਨ ਨੂੰ ਜਗਾਉਣ ਲਈ ਆਉਂਦੀ 7 ਫਰਵਰੀ ਨੂੰ ਇੱਕ ਵੱਡਾ ਰੋਸ ਮਾਰਚ ਕੱਢਿਆ ਜਾਵੇਗਾ।

ਗੈਰ-ਸਿਆਸੀ ਹੋਵੇਗਾ ਸੰਘਰਸ਼

ਮੀਟਿੰਗ ਦੀ ਅਗਵਾਈ ਕਰ ਰਹੇ ਪਤਵੰਤਿਆਂ ਨੇ ਸਪੱਸ਼ਟ ਕੀਤਾ ਕਿ ਇਹ ਰੋਸ ਮਾਰਚ ਪੂਰੀ ਤਰ੍ਹਾਂ ਗੈਰ-ਸਿਆਸੀ ਹੋਵੇਗਾ। ਹਾਲਾਂਕਿ ਮੀਟਿੰਗ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਪਹੁੰਚੇ ਸਨ, ਪਰ ਆਗੂਆਂ ਨੇ ਸਾਫ਼ ਕਿਹਾ ਕਿ ਇਹ ਲੜਾਈ ਸਿਰਫ਼ ਸ਼ਹਿਰ ਦੀ ਅਮਨ-ਸ਼ਾਂਤੀ ਅਤੇ ਸੁਰੱਖਿਆ ਲਈ ਹੈ, ਜਿਸ ਵਿੱਚ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਨੂੰ ਕੋਈ ਥਾਂ ਨਹੀਂ ਦਿੱਤੀ ਜਾਵੇਗੀ।

ਸ਼ਹਿਰ ਵਾਸੀਆਂ ਵਿੱਚ ਭਾਰੀ ਰੋਸ

ਸਮਾਜ ਸੇਵੀ ਸ਼ਲਿੰਦਰ ਬਬਲਾ ਅਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਰੋਜ਼ਾਨਾ ਹੋ ਰਹੀਆਂ ਵਾਰਦਾਤਾਂ ਕਾਰਨ ਆਮ ਜਨਤਾ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ। ਸੋਸ਼ਲ ਮੀਡੀਆ ਰਾਹੀਂ ਵੀ ਲੋਕਾਂ ਨੂੰ ਲਗਾਤਾਰ ਇਕਜੁੱਟ ਹੋਣ ਦੀ ਅਪੀਲ ਕੀਤੀ ਜਾ ਰਹੀ ਸੀ, ਜਿਸ ਦਾ ਅਸਰ ਅੱਜ ਦੀ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੇ ਰੂਪ ਵਿੱਚ ਦੇਖਣ ਨੂੰ ਮਿਲਿਆ।

ਇਹਨਾਂ ਆਗੂਆਂ ਨੇ ਭਰੀ ਹਾਜ਼ਰੀ

ਇਸ ਮੌਕੇ ਪ੍ਰੈੱਸ ਕਲੱਬ ਫਿਰੋਜ਼ਪੁਰ ਦੇ ਪ੍ਰਧਾਨ ਮਨਦੀਪ ਕੁਮਾਰ, ਸਤਲੁਜ ਪ੍ਰੈੱਸ ਕਲੱਬ ਦੇ ਪ੍ਰਧਾਨ ਗੁਰਨਾਮ ਸਿੱਧੂ, ਵਕੀਲ ਰੋਹਿਤ ਅਰੋੜਾ, ਵਿਪੁਲ ਨਾਰੰਗ, ਰਿੰਕੂ ਗਰੋਵਰ, ਗੁਰਭੇਜ ਟਿੱਬੀ, ਡਿੰਪਲ ਕੌੜਾ, ਇੰਦਰ ਗੁਪਤਾ, ਅਸ਼ੋਕ ਬਹਿਲ ਅਤੇ ਡਾ. ਤਰੁਣ ਜੈਨ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ। ਸਮੂਹ ਬੁਲਾਰਿਆਂ ਨੇ ਸ਼ਹਿਰ ਵਾਸੀਆਂ ਨੂੰ 7 ਫਰਵਰੀ ਦੇ ਮਾਰਚ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਸ਼ਹਿਰ ਨੂੰ ਅਪਰਾਧ ਮੁਕਤ ਬਣਾਇਆ ਜਾ ਸਕੇ।


Related Articles

Leave a Reply

Your email address will not be published. Required fields are marked *

Back to top button