Ferozepur News

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸੰਧੂ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੋ ਰਹੇ ਇਲਾਜ ਬਾਰੇ ਕੀਤਾ ਨਰੀਖਣ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸੰਧੂ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੋ ਰਹੇ ਇਲਾਜ ਬਾਰੇ ਕੀਤਾ ਨਰੀਖਣ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸੰਧੂ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੋ ਰਹੇ ਇਲਾਜ ਬਾਰੇ ਕੀਤਾ ਨਰੀਖਣ

ਜ਼ਿਲ੍ਹੇ ਅੰਦਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਜਾਰੀ – ਵਿਧਾਇਕ ਰਣਬੀਰ ਸਿੰਘ ਭੁੱਲਰ

ਫ਼ਿਰੋਜ਼ਪੁਰ, 2 ਫਰਵਰੀ 2026.

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ  ਵੱਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸੇ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਥਾਨਿਕ ਸੰਧੂ ਬੱਚਿਆਂ ਦੇ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੋ ਰਹੇ ਇਲਾਜ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਨੂੰ ਇਸ ਯੋਜਨਾ ਤਹਿਤ ਮੁਫ਼ਤ ਮਿਲ ਰਹੀਆਂ ਸੁਵਿਧਾਵਾਂ ਬਾਰੇ ਮਰੀਜ਼ਾਂ ਨਾਲ ਗੱਲਬਾਤ ਕੀਤੀ।

          ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਲਕਾ ਫ਼ਿਰੋਜ਼ਪੁਰ ਵਿੱਚ ਮਰੀਜ਼ਾਂ ਦਾ ਇਲਾਜ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਉਹ ਬੱਚਿਆਂ ਦੇ ਹਸਪਤਾਲ ਪਹੁੰਚੇ ਜਿੱਥੇ ਇਸ ਯੋਜਨਾ ਤਹਿਤ ਬੱਚੇ ਦਾ ਇਲਾਜ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਬੱਚੇ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ ਜਿਸ ਤੇ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਯੋਜਨਾ ਤਹਿਤ ਉਨ੍ਹਾਂ ਦੇ  ਬੱਚੇ ਦਾ ਇਲਾਜ ਹੋਇਆ ਹੈ ਅਤੇ ਉਨ੍ਹਾਂ ਦਾ ਹਸਪਤਾਲ ਵਿੱਚ ਕੋਈ ਵੀ ਖਰਚਾ ਨਹੀਂ ਆਇਆ। ਵਿਧਾਇਕ ਨੇ ਕਿਹਾ ਕਿ ਇਸ ਮਹੱਤਵਪੂਰਨ ਯੋਜਨਾ ਨਾਲ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ।

ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਸਿਹਤ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ, ਜੋ ਸੂਬੇ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਗੇ।

Related Articles

Leave a Reply

Your email address will not be published. Required fields are marked *

Back to top button