Ferozepur News

ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ ਬਜ਼ੁਰਗ ਨਾਗਰਿਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ

ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ

– ਜ਼ਿਲ੍ਹੇ ਦੇ ਬਜ਼ੁਰਗ ਨਾਗਰਿਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

ਫ਼ਿਰੋਜ਼ਪੁਰ,  ਫਰਵਰੀ 2, 2026: ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਬਜ਼ੁਰਗਾਂ ਦੀ ਦੇਖਭਾਲ, ਸਤਿਕਾਰ ਤੇ ਸੇਵਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾਹ ਨੇ ਫ਼ਿਰੋਜ਼ਪੁਰ ਵਿਖੇ ‘ਸਾਡੇ ਬਜ਼ੁਰਜ ਸਾਡਾ ਮਾਣ‘ ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗਣ ਵਾਲੇ ਮੈਗਾ ਕੈਂਪ ਸਬੰਧੀ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਐਨ.ਜੀ.ਓਜ਼ ਨਾਲ ਵਿਸ਼ੇਸ਼ ਮੀਟਿੰਗ ਕਰਨ ਮੌਕੇ ਕੀਤਾ।

ਇਸ ਮੌਕੇ ਵਧੀਕ ਡਿਪਟੀ ਕਿਮ਼ਸਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਉਨ੍ਹਾਂ ਦੀ ਭਲਾਈ ਸਬੰਧੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ- ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ‘ਸਾਡੇ ਬਜ਼ੁਰਜ ਸਾਡਾ ਮਾਣ‘ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਵਿੱਚ 05 ਫਰਵਰੀ 2026 ਨੂੰ ਰਾਮਬਾਗ ਫ਼ਿਰੋਜ਼ਪੁਰ ਛਾਉਣੀ ਵਿਖੇ ਸਵੇਰੇ 10:00 ਵਜੇ ਜ਼ਿਲ੍ਹੇ ਦੇ ਸੀਨੀਅਰ ਸਿਟੀਜਨਾਂ ਲਈ ਮੈਗਾ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਬਜ਼ੁਰਗਾਂ ਦੀ ਸਿਹਤ ਜਾਂਚ, ਈ.ਐਨ.ਟੀ. ਚੈਕਅੱਪ, ਅੱਖਾਂ ਦਾ ਚੈਕਅੱਪ, ਕੈਂਸਰ ਸਕ੍ਰੀਨਿੰਗ, ਐਨਸੀਡੀ ਸਕਰੀਨਿੰਗ, ਡਿਮੈਂਸ਼ੀਆ ਸਕਰੀਨਿੰਗ, ਆਰਥੋਪੈਡਿਕ ਚੈੱਕਅਪ, ਬੁਢਾਪਾ ਪੈਨਸ਼ਨ ਲਈ ਰਜਿਸਟ੍ਰੇਸ਼ਨ, ਸੀਨੀਅਰ ਸਿਟੀਜਨ ਕਾਰਡ, ਰਿਟਾਇਰਡ ਪੈਨਸ਼ਨਰਸ ਦੀ ਕੇਵਾਈਸੀ ਆਦਿ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕੈਂਪ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ।

ਉਨ੍ਹਾਂ ਕਿਹਾ ਕਿ ਇਸ ਮੈਗਾ ਕੈਂਪ ਦੌਰਾਨ ਨਟਰਾਜ ਰੰਗ ਮੰਚ ਕੋਟਕਪੂਰਾ ਵੱਲੋਂ ਨੁੱਕੜ ਨਾਟਕ ਵੀ ਖੇਡਿਆ ਜਾਵੇਗਾ ਅਤੇ ਪੁਲਿਸ ਵਿਭਾਗ ਵੱਲੋਂ ਸੀਨੀਅਰ ਸਿਟੀਜਨ ਨੂੰ ਸੁਰੱਖਿਆ ਅਤੇ ਸਾਈਬਰ ਕ੍ਰਾਈਮ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ ਉਨ੍ਹਾਂ ਜ਼ਿਲ੍ਹੇ ਦੇ ਬਜ਼ੁਰਗ ਨਾਗਰਿਕਾਂ ਨੂੰ ਇਸ ਕੈਂਪ ਵਿੱਚ ਵੱਧ ਤੋਂ ਵੱਧ ਸ਼ਾਮਿਲ ਹੋ ਕੇ ਲਾਹਾ ਲੈਣ ਦੀ ਅਪੀਲ ਵੀ ਕੀਤੀ।

ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਕੰਵਲਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਕੋਮਲ ਅਰੋੜਾ, ਡੀ.ਪੀ.ਓ. ਰਿਚਿਕਾ ਨੰਦਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਐਨ.ਜੀ.ਓਜ਼. ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

Related Articles

Leave a Reply

Your email address will not be published. Required fields are marked *

Back to top button