Ferozepur News

ਮੈਰੀਟੋਰੀਅਸ ਸਕੂਲ ਵਿੱਚ ਆਰਟੀਫੀਸ਼ਲ ਇੰਟੈਲੀਜੈਂਸੀ ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ

ਵਿਦਿਆਰਥੀ ਜੀਵਨ ਵਿੱਚ ਸਖਤ ਮਿਹਨਤ ਅਤੇ ਸਵੈ ਅਨੁਸ਼ਾਸਨ ਸਫਲਤਾ ਦੀ ਕੁੰਜੀ : ਵਾਇਸ ਚਾਂਸਲਰ ਸ਼ਰਮਾ

ਮੈਰੀਟੋਰੀਅਸ ਸਕੂਲ ਵਿੱਚ ਆਰਟੀਫੀਸ਼ਲ ਇੰਟੈਲੀਜੈਂਸੀ ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ

ਮੈਰੀਟੋਰੀਅਸ ਸਕੂਲ ਵਿੱਚ ਆਰਟੀਫੀਸ਼ਲ ਇੰਟੈਲੀਜੈਂਸੀ ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ

ਵਿਦਿਆਰਥੀ ਜੀਵਨ ਵਿੱਚ ਸਖਤ ਮਿਹਨਤ ਅਤੇ ਸਵੈ ਅਨੁਸ਼ਾਸਨ ਸਫਲਤਾ ਦੀ ਕੁੰਜੀ : ਵਾਇਸ ਚਾਂਸਲਰ ਸ਼ਰਮਾ

ਫਿਰੋਜ਼ਪੁਰ, 4-2-2026:  ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ, ਫਿਰੋਜ਼ਪੁਰ ਵਿੱਚ “ਆਰਟੀਫੀਸ਼ਲ ਇੰਟੈਲੀਜੈਂਸੀ ਦਾ ਸਿੱਖਿਆ ਦੇ ਖੇਤਰ ਵਿੱਚ ਭਵਿੱਖ ਅਤੇ ਸੁਚੱਜੀ ਵਰਤੋਂ” ਵਿਸ਼ੇ ਤੇ ਵਿਸ਼ੇਸ਼ ਸੈਮੀਨਾਰ ਦਾ ਡਾ ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਪ੍ਰਿੰਸੀਪਲ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਫਿਰੋਜ਼ਪੁਰ ਦੇ ਵਾਈਸ ਚਾਂਸਲਰ ਡਾ. ਸੁਰੇਸ਼ ਕੁਮਾਰ ਸ਼ਰਮਾ ਬਤੌਰ ਮੁੱਖ ਮਹਿਮਾਨ ਅਤੇ ਮੁੱਖ ਵਕਤਾ ਵਜੋਂ ਪਹੁੰਚੇ ਉਹਨਾਂ ਨਾਲ ਯੁਨੀਵਰਸਿਟੀ ਦੇ ਰਜਿਸਟਰਾਰ ਡਾ. ਗ਼ਜ਼ਲਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਕੂਲ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਤੌਰ ਤੇ ਸਵਾਗਤ ਕਰਦਿਆਂ ਕਿਹਾ ਕਿ ਆਰਟੀਫਿਸ਼ਅਲ ਇੰਟੈਲੀਜੈਸੀ ਦੀ ਵਰਤੋਂ ਵਿਦਿਆਰਥੀ ਵਰਗ ਵਿੱਚ ਬਹੁਤ ਤੇਜ਼ੀ ਨਾਲ ਵੱਧ ਰਹੀ ਹੈ ।ਪ੍ਰੰਤੂ ਇਸ ਦੀ ਸੁਚੱਜੀ ਵਰਤੋ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਸਮੇਂ ਦੀ ਵੱਡੀ ਜਰੂਰਤ ਹੈ, ਇਸ ਸਬੰਧੀ ਇਸ ਖੇਤਰ ਵਿੱਚ ਅੰਤਰਰਾਸ਼ਟਰੀ ਪੱਧਰ ਤੇ ਕੰਮ ਕਰਨ ਵਾਲੀ ਸ਼ਖਸ਼ੀਅਤ ਡਾ ਸੁਰੇਸ਼ ਸ਼ਰਮਾ ਵੱਲੋਂ ਦਿੱਤੀ ਜਾ ਰਹੀ ਵੱਡਮੁੱਲੀ ਜਾਣਕਾਰੀ ਤੇ ਅਮਲ ਕਰਨ ਦੀ ਪ੍ਰੇਰਨਾ ਦਿੱਤੀ।
ਡਾ ਸੁਰੇਸ਼ ਸ਼ਰਮਾ ਨੇ ਆਪਣੇ ਕੁੰਜੀਵਤ ਸੰਬੋਧਨ ਵਿੱਚ ਦੱਸਿਆ ਕਿ ਅੱਜ ਦੇ ਆਧੁਨਿਕ ਯੁੱਗ ਵਿੱਚ ਆਰਟੀਫੀਸ਼ਲ ਇੰਟੈਲੀਜੈਂਸੀ (AI) ਸਿੱਖਿਆ ਅਤੇ ਰਿਸਰਚ ਦੇ ਖੇਤਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਹ ਹੁਣ ਤੱਕ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ 155 ਤੋਂ ਵੱਧ ਰਿਸਰਚ ਪੇਪਰ ਪ੍ਰਕਾਸ਼ਿਤ ਕਰ ਚੁੱਕੇ ਹਨ ਅਤੇ 40 ਅੰਤਰਰਾਸ਼ਟਰੀ ਕਾਨਫਰੰਸਾਂ ਵਿੱਚ ਭਾਗ ਲੈ ਚੁੱਕੇ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਨਾਲ ਸੰਬੰਧਿਤ ਰਿਸਰਚ ਕਾਰਜਾਂ ‘ਤੇ ਪੂਰੇ ਵਿਸ਼ਵ ਵਿੱਚ ਲਗਾਤਾਰ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਰਟੀਫਿਸ਼ਲ ਇੰਟੈਲੀਜਂਸੀ ਮਸ਼ੀਨ ਲਰਨਿੰਗ ਅਤੇ ਡੀਪ ਲਰਨਿੰਗ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੀਆਂ ਅਨੇਕਾਂ ਉਦਾਹਰਣਾਂ ਦਿੰਦਿਆਂ ਸਿੱਖਿਆ ਪ੍ਰਤੀ ਉਤਸਾਹਿਤ ਕਰਦਿਆਂ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ, ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਸਖਤ ਮਿਹਨਤ ,ਸਵੈ ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ਨਾਲ ਜ਼ਿੰਦਗੀ ਦੇ ਵਿੱਚ ਕਿਸੇ ਵੀ ਮੰਜ਼ਿਲ ਅਤੇ ਸਫਲਤਾ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ।
ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਗਜ਼ਲਪ੍ਰੀਤ ਸਿੰਘ ਵੀ ਮੌਜੂਦ ਸਨ। ਉਨ੍ਹਾਂ ਦੇ ਆਪਣੇ ਸੰਬੋਧਨ ਵਿੱਚ ਸਿੱਖਿਆ ਨੂੰ ਰੁਜ਼ਗਾਰ ਮੁਖੀ ਬਣਾਉਣ ਲਈ ਚੱਲ ਰਹੇ ਵੱਖ-ਵੱਖ ਕੋਰਸਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਆਪਣੀ ਰੁਚੀ, ਯੋਗਤਾ ਅਤੇ ਆਰਥਿਕ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਸ਼ਿਆਂ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ।
ਸੈਮੀਨਾਰ ਦੌਰਾਨ ਸਕੂਲ ਦੇ ਵਾਈਸ ਪ੍ਰਿੰਸੀਪਲ ਸੁਕੀਰਤੀ ਸ਼ਰਮਾ ਅਤੇ ਲੈਕਚਰਾਰ ਨਵਜੋਤ ਕੌਰ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੋਰਾਨ ਕਿੱਤਾ ਅਗਵਾਈ ਦੀ ਮਹੱਤਤਾ ਅਤੇ ਕੌਸਲਿੰਗ ਦੀ ਮਹੱਤਤਾ ਤੇ ਚਾਨਣਾ ਪਾਉਂਦਿਆਂ ਪੜ੍ਹਾਈ ਵਿਚ ਸਹੀ ਵਿਸ਼ੇ ਚੁਣ ਕੇ ਸਮੇਂ ਦਾ ਹਾਣੀ ਬਣਨ ਦੀ ਸੇਧ ਦਿੱਤੀ।
ਇਸ ਮੌਕੇ ਸੁਕੀਰਤੀ ਸ਼ਰਮਾ, ਗੁਰਪ੍ਰੀਤ ਕੌਰ, ਰੂਪਪ੍ਰੀਤ ਕੌਰ, ਲਕਸ਼ਮੀ, ਗਗਨਦੀਪ ਕੌਰ, ਨਵਜੋਤ ਕੌਰ,ਜਸਵਿੰਦਰ ਸਿੰਘ ਅਤੇ ਮਨੋਜ ਕੁਮਾਰ ਸਮੂਹ ਲੈਕਚਰਾਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

Related Articles

Leave a Reply

Your email address will not be published. Required fields are marked *

Back to top button