Ferozepur News

ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵੱਲੋਂ ਪ੍ਰਮੁੱਖ ਵਿੱਤੀ ਮੰਗਾਂ ਨੂੰ ਲੈ ਕੇ ਸਾਂਝੀ ਮੀਟਿੰਗ

15 ਫਰਵਰੀ ਦੀ ਸੰਗਰੂਰ ਰੈਲੀ ਵਿੱਚ ਬਲਾਕ ਮੱਲਾਂਵਾਲਾ ਤੋਂ ਭਰਵੀਂ ਸ਼ਮੂਲੀਅਤ ਦਾ ਐਲਾਨ

ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵੱਲੋਂ ਪ੍ਰਮੁੱਖ ਵਿੱਤੀ ਮੰਗਾਂ ਨੂੰ ਲੈ ਕੇ ਸਾਂਝੀ ਮੀਟਿੰਗ
ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵੱਲੋਂ ਪ੍ਰਮੁੱਖ ਵਿੱਤੀ ਮੰਗਾਂ ਨੂੰ ਲੈ ਕੇ ਸਾਂਝੀ ਮੀਟਿੰਗ
15 ਫਰਵਰੀ ਦੀ ਸੰਗਰੂਰ ਰੈਲੀ ਵਿੱਚ ਬਲਾਕ ਮੱਲਾਂਵਾਲਾ ਤੋਂ ਭਰਵੀਂ ਸ਼ਮੂਲੀਅਤ ਦਾ ਐਲਾਨ
ਫ਼ਿਰੋਜ਼ਪੁਰ /ਮੱਲਾਂਵਾਲਾ 5 ਫਰਵਰੀ, 206:  ਪੁਰਾਣੇ- ਸਕੇਲ, ਪੁਰਾਣੀ ਪੈਨਸ਼ਨ, ਭੱਤੇ ਬਹਾਲੀ ਮੋਰਚਾ ਵੱਲੋਂ 15 ਫਰਵਰੀ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਲਈ
ਈਟੀਟੀ 6635 ਸੂਬਾ ਪ੍ਰਧਾਨ ਦੀਪਕ ਕੰਬੋਜ, ਡੀਟੀਐਫ ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਪੁਰਾਣੇ ਸਕੇਲ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਅਤੇ ਪੇਂਡੂ ਅਤੇ ਬਾਰਡਰ ਏਰੀਆ ਭੱਤਾ ਸਮੇਤ ਕੱਟੇ ਗਏ 37 ਕਿਸਮ ਦੇ ਭੱਤੇ ਤੇ ਪੈਂਡਿੰਗ 16% ਡੀ ਏ ਦੀਆਂ ਮੰਗਾਂ ਤੋਂ ਭਗੌੜਾ ਹੋ ਚੁੱਕੀ ਸਰਕਾਰ ਵਿਰੁੱਧ ਮੋਰਚੇ ਵੱਲੋਂ 15 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਭਰਵੀਂ ਸ਼ਮੂਲੀਅਤ ਦਾ ਐਲਾਨ ਕੀਤਾ ਗਿਆ।
ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੂਰੇ ਸਾਲ ਦੌਰਾਨ ਮਹਿੰਗਾਈ ਭੱਤੇ ਦੀ ਇੱਕ ਵੀ ਕਿਸ਼ਤ ਜਾਰੀ ਨਹੀਂ ਕੀਤੀ ਭਾਵੇਂ ਉਹ ਕੇਂਦਰ ਦੇ ਮੁਲਾਜ਼ਮਾਂ ਨਾਲੋਂ 16% ਮਹਿੰਗਾਈ ਭੱਤਾ ਘੱਟ ਲੈ ਰਹੇ ਹਨ। ਮੁਲਾਜ਼ਮ ਪੇਂਡੂ ਭੱਤੇ ਅਤੇ ਬਾਰਡਰ ਏਰੀਆ ਭੱਤੇ ਸਮੇਤ 37 ਕਿਸਮ ਦੇ ਭੱਤਿਆਂ ਦੇ ਬਿਨਾਂ ਕੰਮ ਕਰਦੇ ਹੋਏ ਕੇਂਦਰ ਦੇ ਮੁਲਾਜ਼ਮਾਂ ਤੋਂ ਤਨਖਾਹਾਂ ਵਿੱਚ ਪਛੜ ਗਏ ਹਨ। ਪੰਜਾਬ ਸਰਕਾਰ 17-07-2020 ਜਾਂ ਇਸ ਤੋਂ ਬਾਅਦ ਹੋਈਆਂ ਭਰਤੀਆਂ ਵਾਲੇ ਮੁਲਾਜ਼ਮਾਂ ਨੂੰ ਅਧੂਰੇ ਕੇਂਦਰੀ ਸਕੇਲ ਦੇ ਕੇ ਆਰਥਿਕ ਸ਼ੋਸਣ ਕਰ ਰਹੀ ਹੈ। ਇਹਨਾਂ ਮੁਲਾਜ਼ਮਾਂ ਦੀ ਤਨਖਾਹ ਦਾ ਪੁਰਾਣੇ ਸਕੇਲਾਂ ਵਾਲੇ ਮੁਲਾਜ਼ਮਾਂ ਨਾਲੋਂ ਅੰਤਰ ਕਾਫ਼ੀ ਵੱਡਾ ਹੋ ਗਿਆ ਹੈ ਜੋ ਇੰਨ੍ਹਾਂ ਨੂੰ ਬਰਾਬਰ ਕੰਮ ਬਰਾਬਰ ਤਨਖਾਹ ਦੇ ਕਾਨੂੰਨ ਦੀ ਸਪਸ਼ਟ ਉਲੰਘਣਾ ਹੈ।  ਪੰਜਾਬ ਸਰਕਾਰ ਪੰਜਾਬ ਪੇ ਸਕੇਲਾਂ ਸਬੰਧੀ ਆਏ ਅਦਾਲਤੀ ਫੈਸਲਿਆਂ ਨੂੰ ਟੇਡੇ ਢੰਗ ਨਾਲ ਲਾਗੂ ਕਰਦਿਆਂ ਸਮੁੱਚੇ ਰੂਪ ਵਿੱਚ ਛੇਵਾਂ ਪੰਜਾਬ ਪੇਅ ਕਮਿਸ਼ਨ ਸਮੇਤ 15% ਤਨਖ਼ਾਹ ਵਾਧੇ ਅਨੁਸਾਰ ਤਨਖਾਹਾਂ ਫਿਕਸ ਕਰਨ ਤੋਂ ਭੱਜ ਰਹੀ ਹੈ। ਪੰਜਾਬ ਸਰਕਾਰ ਵੱਲੋਂ ਮਿਤੀ 18-10-2022 ਨੂੰ ਪੁਰਾਣੀ ਪੈਨਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਸਾਲ 1972 ਦੇ ਨਿਯਮਾਂ ਅਨੁਸਾਰ ਸਟੈਂਡਰਡ ਆਪਰੇਟਿਵ ਪ੍ਰੋਸੀਜ਼ਰ (SOP) ਜਾਰੀ ਕਰਵਾਕੇ ਜੀ.ਪੀ.ਐੱਫ. ਖਾਤੇ ਖੁਲ੍ਹਵਾਉਣ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਵੱਲ ਕੋਈ ਕਦਮ ਨਹੀਂ ਉਠਾਇਆ ਹੈ। ਜਿਸ ਕਾਰਣ ਸਮੁੱਚਾ ਮੁਲਾਜ਼ਮ ਵਰਗ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਤੋਂ ਖਫ਼ਾ ਹੈ। ਇਸ ਮੌਕੇ ਬਲਾਕ ਪ੍ਰਧਾਨ 6635 ਹਰਜੀਤ ਸਿੰਘ ਅਤੇ ਸੂਬਾ ਕਮੇਟੀ ਮੈਂਬਰ (6635) ਸੁਮਿਤ ਕੰਬੋਜ ਨੇ ਕਿਹਾ ਕਿ ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵੱਲੋਂ ਸੰਗਰੂਰ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਸਾਰੇ ਬਲਾਕਾਂ ਅਤੇ ਸਾਡੇ ਬਲਾਕ ਮੱਲਾਂਵਾਲਾ ਤੋਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਸੁਖਬੀਰ ਸਿੰਘ , ਹਰਬੰਸ ਸਿੰਘ, ਅਮਨਦੀਪ ਸਿੰਘ, ਸਚਿਨ, ਹਰਬੰਸ ਸਿੰਘ , ਰਮਨਦੀਪ ਸਿੰਘ ,ਪ੍ਰਵੀਨ ਕੌਰ ਜਸਕਰਨ ਸਿੰਘ ਅਤੇ ਹੋਰ ਸਾਥੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button