Ferozepur News

ਪ੍ਰੀਖਿਆ ਪੇ ਚਰਚਾ: ਜ਼ਿਲ੍ਹਾ ਫਿਰੋਜ਼ਪੁਰ ਦੇ ਸਕੂਲਾਂ ਵਿੱਚ ਦਿਖਾਇਆ ਗਿਆ ਲਾਈਵ ਟੈਲੀਕਾਸਟ

ਪ੍ਰੀਖਿਆ ਪੇ ਚਰਚਾ: ਜ਼ਿਲ੍ਹਾ ਫਿਰੋਜ਼ਪੁਰ ਦੇ ਸਕੂਲਾਂ ਵਿੱਚ ਦਿਖਾਇਆ ਗਿਆ ਲਾਈਵ ਟੈਲੀਕਾਸਟ

ਪ੍ਰੀਖਿਆ ਪੇ ਚਰਚਾ: ਜ਼ਿਲ੍ਹਾ ਫਿਰੋਜ਼ਪੁਰ ਦੇ ਸਕੂਲਾਂ ਵਿੱਚ ਦਿਖਾਇਆ ਗਿਆ ਲਾਈਵ ਟੈਲੀਕਾਸਟ

ਫਿਰੋਜ਼ਪੁਰ 06 ਫਰਵਰੀ 2026 : ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਦੇ 9ਵੇਂ ਸੰਸਕਰਨ ਦਾ ਲਾਈਵ ਟੈਲੀਕਾਸਟ ਬੇਹੱਦ ਉਤਸ਼ਾਹ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਦੇਖਿਆ ਗਿਆ। ਇਸ ਮੌਕੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਦੇਸ਼ ਭਰ ਦੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਰਚਾਉਂਦਿਆਂ ਉਨ੍ਹਾਂ ਨੂੰ ਪ੍ਰੀਖਿਆਵਾਂ ਦੇ ਡਰ ਤੋਂ ਮੁਕਤ ਹੋ ਕੇ ‘ਐਗਜ਼ਾਮ ਵਾਰੀਅਰ’ ਬਣਨ ਦਾ ਸੱਦਾ ਦਿੱਤਾ।

ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨੂੰ ਵਿਸ਼ੇਸ਼ ਗੁਰ ਦੱਸਦਿਆਂ ਕਿਹਾ ਕਿ ਸਿੱਖਿਆ ਨੂੰ ਬੋਝ ਨਹੀਂ ਬਲਕਿ ਜੀਵਨ ਦਾ ਇੱਕ ਉਤਸਵ ਮੰਨਣਾ ਚਾਹੀਦਾ ਹੈ। ਉਨ੍ਹਾਂ ਨੇ ਤਣਾਅ ਮੁਕਤ ਰਹਿਣ, ਸਮੇਂ ਦੇ ਪ੍ਰਬੰਧਨ ਅਤੇ ਡਿਜੀਟਲ ਉਪਕਰਨਾਂ ਦੀ ਸਹੀ ਵਰਤੋਂ ਬਾਰੇ ਬੜੇ ਹੀ ਸਰਲ ਤਰੀਕੇ ਨਾਲ ਚਰਚਾ ਕੀਤੀ।

ਜ਼ਿਲ੍ਹਾ ਫਿਰੋਜ਼ਪੁਰ ਵਿਖੇ ਇਸ ਮਹੱਤਵਪੂਰਨ ਪ੍ਰੋਗਰਾਮ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸ਼੍ਰੀਮਤੀ ਮੁਨੀਲਾ ਅਰੋੜਾ ਨੇ ਕੀਤੀ। ਉਨ੍ਹਾਂ ਦੇ ਨਾਲ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਸਤਿੰਦਰ ਸਿੰਘ ਅਤੇ ਡੀ.ਐਨ.ਓ. ਰਾਜੀਵ ਮੋਂਗਾ ਨੇ ਵੀ ਜ਼ਿਲ੍ਹਾ ਦਫ਼ਤਰ ਵਿਖੇ ਸਮੂਹ ਸਟਾਫ਼ ਨਾਲ ਬੈਠ ਕੇ ਲਾਈਵ ਪ੍ਰਸਾਰਣ ਦੇਖਿਆ ਅਤੇ ਪ੍ਰਧਾਨ ਮੰਤਰੀ ਦੇ ਵਿਚਾਰਾਂ ਨੂੰ ਸਾਂਝਾ ਕੀਤਾ।

​ਜ਼ਿਲ੍ਹੇ ਦੇ ਲਗਭਗ 42,590 ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ, ਜਿਸ ਵਿੱਚ ਸਕੂਲ ਆਫ਼ ਐਮੀਨੈਂਸ ਫਿਰੋਜ਼ਪੁਰ ਦੇ ਵਿਦਿਆਰਥੀਆਂ ਦੀ ਹਾਜ਼ਰੀ ਵੀ ਵਿਸ਼ੇਸ਼ ਰਹੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ‘ਵੋਕਲ ਫਾਰ ਲੋਕਲ’ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਵਰਗੇ ਆਧੁਨਿਕ ਵਿਸ਼ਿਆਂ ‘ਤੇ ਵੀ ਰੌਸ਼ਨੀ ਪਾਈ ਅਤੇ ਬੱਚਿਆਂ ਨੂੰ 2047 ਦੇ ਵਿਕਸਿਤ ਭਾਰਤ ਦੇ ਨਿਰਮਾਤਾ ਬਣਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਇਸ ਗੱਲਬਾਤ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਮੰਨਿਆ ਕਿ ਅਜਿਹੇ ਪ੍ਰੋਗਰਾਮਾਂ ਨਾਲ ਬੱਚਿਆਂ ਦੇ ਆਤਮ-ਵਿਸ਼ਵਾਸ ਵਿੱਚ ਵਾਧਾ ਹੁੰਦਾ ਹੈ।

ਪ੍ਰੋਗਰਾਮ ਦੇ ਅੰਤ ਵਿੱਚ ਸਿੱਖਿਆ ਅਧਿਕਾਰੀਆਂ ਨੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਇੰਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਇਸ ਗਿਆਨ ਭਰਪੂਰ ਚਰਚਾ ਨਾਲ ਜੋੜਿਆ।

Related Articles

Leave a Reply

Your email address will not be published. Required fields are marked *

Back to top button