Ferozepur News

ਫ਼ਿਰੋਜ਼ਪੁਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪੂਰੇ ਉਤਸ਼ਾਹ ਨਾਲ ਮਾਪੇ-ਅਧਿਆਪਕ ਮਿਲਣੀ

‎ ‎ਗੁਣਵੱਤਾ ਭਰੀ ਸਿੱਖਿਆ ਵੱਲ ਮਜ਼ਬੂਤ ਕਦਮ - ਵਿਧਾਇਕ ਰਣਬੀਰ ਸਿੰਘ ਭੁੱਲਰ

ਫ਼ਿਰੋਜ਼ਪੁਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪੂਰੇ ਉਤਸ਼ਾਹ ਨਾਲ ਮਾਪੇ-ਅਧਿਆਪਕ ਮਿਲਣੀ

ਫ਼ਿਰੋਜ਼ਪੁਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪੂਰੇ ਉਤਸ਼ਾਹ ਨਾਲ ਮਾਪੇ-ਅਧਿਆਪਕ ਮਿਲਣੀ

‎ਗੁਣਵੱਤਾ ਭਰੀ ਸਿੱਖਿਆ ਵੱਲ ਮਜ਼ਬੂਤ ਕਦਮ – ਵਿਧਾਇਕ ਰਣਬੀਰ ਸਿੰਘ ਭੁੱਲਰ

‎ਫ਼ਿਰੋਜ਼ਪੁਰ 7 ਫਰਵਰੀ, 2026:  ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸੁਨੀਤਾ ਰਾਣੀ, ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਕੋਮਲ ਅਰੋੜਾ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਅੱਜ ਵਿਸ਼ੇਸ਼ ਤੌਰ ਤੇ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ)ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਬੜੇ ਉਤਸ਼ਾਹ ਅਤੇ ਸਫ਼26: ਨਾਲ ਕਰਵਾਇਆ ਗਿਆ। ਇਸ ਮਿਲਣੀ ਦਾ ਮੁੱਖ ਉਦੇਸ਼ ਮਾਪਿਆਂ ਨੂੰ ਸਕੂਲ ਦੀ ਸਿੱਖਿਆਕ ਪ੍ਰਗਤੀ, ਬੱਚਿਆਂ ਦੀ ਕਾਰਜਗੁਜ਼ਾਰੀ ਅਤੇ ਸਕੂਲ ਵਿੱਚ ਉਪਲਬਧ ਸਹੂਲਤਾਂ ਬਾਰੇ ਜਾਣੂ ਕਰਵਾਉਣਾ ਸੀ, ਤਾਂ ਜੋ ਸਕੂਲ ਅਤੇ ਮਾਪਿਆਂ ਵਿਚਕਾਰ ਮਜ਼ਬੂਤ ਸਹਿਯੋਗ ਸਥਾਪਿਤ ਕੀਤਾ ਜਾ ਸਕੇ।
‎ਇਸ ਮੌਕੇ ਹਲਕਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਅਤੇ  ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾਕਟਰ ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।  ਵਿਧਾਇਕ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਬਿਹਤਰ ਸਹੂਲਤਾਂ ਦੇ ਕੇ ਵਿਦਿਆਰਥੀਆਂ ਲਈ ਗੁਣਵੱਤਾ ਭਰੀ ਸਿੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਸਕੂਲਾਂ ਦੇ ਮੁਖੀਆਂ ਅਤੇ ਸਮੂਹ ਸਟਾਫ ਦੀ ਮਿਹਨਤ, ਸਮਰਪਣ ਅਤੇ ਸੁਚੱਜੀ ਪ੍ਰਬੰਧਕੀ ਲਈ ਖੁੱਲ੍ਹ ਕੇ ਸ਼ਲਾਘਾ ਕੀਤੀ।ਆਪਣੇ ਸੰਬੋਧਨ ਦੌਰਾਨ ਵਿਧਾਇਕ ਭੁੱਲਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੱਚਿਆਂ ਦਾ ਦਾਖਲਾ ਇਸ ਸਕੂਲ ਵਿੱਚ ਕਰਵਾਉਣ, ਕਿਉਂਕਿ ਇੱਥੇ ਪੜ੍ਹਾਈ ਦੇ ਨਾਲ-ਨਾਲ ਸੁਰੱਖਿਅਤ ਵਾਤਾਵਰਨ, ਅਨੁਸ਼ਾਸਨ ਅਤੇ ਆਧੁਨਿਕ ਸਹੂਲਤਾਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਅੱਜ ਕਿਸੇ ਵੀ ਪੱਖੋਂ ਨਿੱਜੀ ਸਕੂਲਾਂ ਤੋਂ ਘੱਟ ਨਹੀਂ ਹਨ।
‎ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ (ਨੈਸ਼ਨਲ ਅਵਾਰਡੀ) ਨੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਬੱਚਿਆਂ ਦੀ ਅਕਾਦਮਿਕ ਕਾਰਜਗੁਜ਼ਾਰੀ, ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਸਕੂਲ ਵਿੱਚ ਉਪਲਬਧ ਬੁਨਿਆਦੀ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਮਾਪਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਬੱਚਿਆਂ ਦੀ ਪੜ੍ਹਾਈ ਵਿੱਚ ਨਿਰੰਤਰ ਦਿਲਚਸਪੀ ਲੈਣ ਅਤੇ ਅਧਿਆਪਕਾਂ ਨਾਲ ਸਾਂਝ ਬਣਾਈ ਰੱਖਣ। ਉਹਨਾਂ ਕਿਹਾ ਕਿ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ ਮੈਗਾ ਮਾਪੇ-ਅਧਿਆਪਕ ਮਿਲਣੀ  ਕਰਵਾਈ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਭਾਗ ਲਿਆ। ਮਾਪਿਆਂ ਨੇ ਸਕੂਲ ਪ੍ਰਬੰਧਨ ਵੱਲੋਂ ਕੀਤੇ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਭਵਿੱਖ ਵਿੱਚ ਵੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਮੁੱਖ ਮਹਿਮਾਨ ਜੀ ਵਲੋਂ ਵਿਭਾਗ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ਪੰਪਲੈਟ ਰਿਲੀਜ਼ ਕੀਤਾ ਗਿਆ। ਇਸ ਮੌਕੇ ਰਜੀਵ ਮੈਣੀ, ਰਾਕੇਸ਼ ਗਰੋਵਰ  ਬੀਪੀਈਓ ਰਣਜੀਤ ਸਿੰਘ, ਅਸ਼ਵਿੰਦਰ ਸਿੰਘ ਬਰਾੜ, ਹੀਰਾ ਸਿੰਘ ਤੂਤ, ਮੈਡਮ ਨਿਤਿਮਾ,ਸੁਖਮੀਤ ਕੌਰ, ਮਨੀ ਕੰਬੋਜ, ਐਲਨ ਭੱਟੀ, ਹਿਮਾਂਸ਼ੂ ਠੱਕਰ, ਹਰਮੀਤ ਸਿੰਘ ਖਾਈ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button