Ferozepur News

ਫ਼ਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਨੇ ਬਣਾਇਆ ਭਰੋਸੇ ਦਾ ਸਾਂਝਾ ਮੰਚ

‎ਗੁਣਵੱਤਾ ਭਰੀ ਸਿੱਖਿਆ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ- ਵਿਧਾਇਕ ਐਡਵੋਕੇਟ ਰਜਨੀਸ਼ ਦਯੀਆ

ਫ਼ਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਨੇ ਬਣਾਇਆ ਭਰੋਸੇ ਦਾ ਸਾਂਝਾ ਮੰਚ

ਫ਼ਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਨੇ ਬਣਾਇਆ ਭਰੋਸੇ ਦਾ ਸਾਂਝਾ ਮੰਚ

‎ਗੁਣਵੱਤਾ ਭਰੀ ਸਿੱਖਿਆ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ- ਵਿਧਾਇਕ ਐਡਵੋਕੇਟ ਰਜਨੀਸ਼ ਦਯੀਆ

‎ਫ਼ਿਰੋਜ਼ਪੁਰ, 7 ਫਰਵਰੀ, 2026: ‎ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਸੁਚੱਜੇ ਢੰਗ ਨਾਲ ਕੀਤਾ ਗਿਆ, ਜਿਸ ਨੂੰ ਮਾਪਿਆਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ।
‎ਫ਼ਿਰੋਜ਼ਪੁਰ ਦਿਹਾਤੀ ਹਲਕੇ ਅਧੀਨ ਪੈਂਦੇ ਸਕੂਲ ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜ਼ੀਦਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਕਣਾ ਬੇਗੂ ਅਤੇ ਸਰਕਾਰੀ ਹਾਈ ਸਕੂਲ ਤੂਤ ਵਿਖੇ ਵਿਸ਼ੇਸ਼ ਤੌਰ ’ਤੇ ਮਾਪੇ-ਅਧਿਆਪਕ ਮਿਲਣੀਆਂ ਕਰਵਾਈਆਂ ਗਈਆਂ। ਇਨ੍ਹਾਂ ਮਿਲਣੀਆਂ ਦਾ ਮੂਲ ਉਦੇਸ਼ ਮਾਪਿਆਂ ਨੂੰ ਬੱਚਿਆਂ ਦੀ ਅਕਾਦਮਿਕ ਸਥਿਤੀ, ਵਿਹਾਰਕ ਵਿਕਾਸ, ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਸਕੂਲਾਂ ਵਿੱਚ ਉਪਲਬਧ ਸਰਕਾਰੀ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕਰਨਾ ਸੀ।

‎ਇਸ ਮੌਕੇ ਹਲਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਸ਼੍ਰੀ ਰਜਨੀਸ਼ ਦਯੀਆ ਮੁੱਖ ਮਹਿਮਾਨ ਵਜੋਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ। ਆਪਣੇ ਸੰਬੋਧਨ ਵਿੱਚ ਵਿਧਾਇਕ ਐਡਵੋਕੇਟ ਦਯੀਆ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਮਜ਼ਬੂਤ ਬੁਨਿਆਦ ਦੇਣ ਲਈ ਸਰਕਾਰੀ ਸਕੂਲਾਂ ਨੂੰ ਆਧੁਨਿਕ ਤਕਨੀਕ, ਯੋਗ ਅਧਿਆਪਕਾਂ ਅਤੇ ਬਿਹਤਰ ਢਾਂਚੇ ਨਾਲ ਲੈਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਿਸ਼ੇਸ਼ ਉਪਰਾਲਿਆਂ ਅਤੇ ਅਧਿਆਪਕਾਂ ਦੀ ਨਿਸ਼ਠਾ ਅਤੇ ਪ੍ਰਬੰਧਨ ਦੀ ਸੁਚੱਜੀ ਯੋਜਨਾ ਕਾਰਨ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਿਆਰ ਸਥਾਪਿਤ ਕਰ ਰਹੇ ਹਨ।

ਫ਼ਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਨੇ ਬਣਾਇਆ ਭਰੋਸੇ ਦਾ ਸਾਂਝਾ ਮੰਚ

‎ਵਿਧਾਇਕ ਦਯੀਆ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਸਰਕਾਰੀ ਸਕੂਲਾਂ ’ਤੇ ਭਰੋਸਾ ਕਰਕੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਾਖਲ ਕਰਵਾਉਣ । ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਵਿੱਚ ਅਨੁਸ਼ਾਸਨ, ਵਿਦਿਆਰਥੀਆਂ ਦੀ ਸੁਰੱਖਿਆ, ਗੁਣਵੱਤਾ ਭਰੀ ਸਿੱਖਿਆ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਲਈ ਪੂਰੀਆਂ ਅਤੇ ਬਿਹਤਰ ਸਹੂਲਤਾਂ ਉਪਲਬਧ ਹਨ, ਜਿਸ ਨਾਲ ਬੱਚਿਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ।

‎ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ ਨੇ ਮਾਪਿਆਂ ਨਾਲ ਸੰਵਾਦ ਕਰਦਿਆਂ ਕਿਹਾ ਕਿ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਕਰਵਾਈ ਗਈ ਇਹ ਮੈਗਾ ਮਿਲਣੀ ਵਿਦਿਆਰਥੀਆਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਬਹੁਤ ਲਾਭਕਾਰੀ ਸਾਬਤ ਹੋਈ ਹੈ। ਉਨ੍ਹਾਂ ਮਾਪਿਆਂ ਨੂੰ ਅਧਿਆਪਕਾਂ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਦੀ ਅਪੀਲ ਕੀਤੀ। ਮਿਲਣੀ ਦੌਰਾਨ ਮਾਪਿਆਂ ਵੱਲੋਂ ਸਕੂਲਾਂ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿੱਚ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਅਤੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਹਰਫੂਲ ਸਿੰਘ, ਸੁਰਿੰਦਰ ਕੌਰ, ਮਨਦੀਪ ਕੌਰ, ਸੁਖਚੈਨ ਸਿੰਘ ਸਟੈਨੋ, ਪਰਮਪਾਲ ਸਿੰਘ ਗਿੱਲ ਬਲਾਕ ਸੰਮਤੀ ਮੈਂਬਰ, ਸ਼ਾਮ ਸਿੰਘ ਮੁੱਦਕਾ ਬਲਾਕ ਸੰਮਤੀ ਮੈਂਬਰ, ਨੰਬਰਦਾਰ ਬਲਵਿੰਦਰ ਸਿੰਘ ਲਾਡੀ, ਰਜਿੰਦਰ ਸ਼ਰਮਾ, ਬਲਰਾਮ ਸ਼ਰਮਾ, ਅਮਰਜੀਤ ਸਿੰਘ ਰਾਜੂ ਸਰਪੰਚ ਗੱਜਨ ਸਿੰਘ ਕਲੋਨੀ, ਵਿਕਰਮ ਸਰਪੰਚ ਨਿਊ ਸਤੀ ਵਾਲਾ, ਸੁਖਦੇਵ ਸਿੰਘ ਪਿਆਰੇਆਣਾ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button