
ਹੁਣ ਤੱਕ 4652 ਮਰੀਜਾਂ ਨੇ ਫ੍ਰੀ ਚੈੱਕ ਅੱਪ ਤੇ ਮੁਫ਼ਤ ਦਵਾਈਆਂ ਦਾ ਲਾਭ ਲਿਆ
– ਨੌਵਾਂ ਆਯੂਸ਼ ਮੈਡੀਕਲ ਕੈੰਪ ਮੱਲਵਾਲ ਜਦੀਦ ਵਿਖੇ ਆਯੋਜਿਤ
– 483 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਫ੍ਰੀ ਸ਼ੂਗਰ ਟੈਸਟ ਕੀਤੇ ਗਏ ਅਤੇ ਮੁਫ਼ਤ ਦਵਾਈਆਂ ਵੰਡੀਆਂ
ਫ਼ਿਰੋਜ਼ਪੁਰ, 11 ਫਰਵਰੀ, 2026 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾਇਰੈਕਟਰ ਆਫ ਆਯੁਰਵੇਦ, ਡਾਕਟਰ ਰਮਨ ਖੰਨਾ, ਜ਼ਿਲ੍ਹਾ ਆਯੁਰਵੇਦਿਕ ਯੂਨਾਨੀ ਅਫ਼ਸਰ ਡਾਕਟਰ ਰੂਪਿੰਦਰਦੀਪ ਕੌਰ ਗਿੱਲ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫਸਰ ਡਾਕਟਰ ਰੁਪਿੰਦਰ ਕੌਰ ਦੀ ਯੋਗ ਅਗਵਾਈ ਹੇਠ ਨੌਵਾਂ ਆਯੂਸ਼ ਕੈਂਪ, ਮੱਲਵਾਲ ਜਦੀਦ ਵਿਖੇ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਮੌਜੂਦਾ ਸਰਪੰਚ ਗੁਰਵੰਤ ਸਿੰਘ ਮੁਦਕਾ ਵਲੋਂ ਕੀਤਾ ਗਿਆ।
ਇਸ ਕੈਂਪ ਵਿੱਚ 483 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਫ੍ਰੀ ਸ਼ੂਗਰ ਟੈਸਟ ਕੀਤੇ ਗਏ ਅਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ।
ਇਸ ਕੈਂਪ ਦੌਰਾਨ ਆਯੂਰਵੈਦਿਕ ਵਿਭਾਗ ਵਲੋਂ ਡਾਕਟਰ ਰਾਕੇਸ਼ ਗਰੋਵਰ, ਡਾਕਟਰ ਸੁਮਿਤ ਮੋਂਗਾ, ਡਾਕਟਰ ਰੁਪਿੰਦਰਜੀਤ ਕੌਰ ਅਤੇ ਲਵਦੀਪ ਸਿੰਘ, ਸ਼੍ਰੀਮਤੀ ਅਮਨਦੀਪ ਕੌਰ, ਸ਼੍ਰੀਮਤੀ ਰੋਬਿਨਾ ਉਪਵੈਦ ਤੇ ਹੋਮੀਓਪੈਥਿਕ ਵਿਭਾਗ ਵੱਲੋਂ ਡਾਕਟਰ ਸਤਨਾਮ ਸਿੰਘ ਗਿੱਲ ਅਤੇ ਬਲਜੀਤ ਸਿੰਘ , ਵਿਕਾਸ ਕੁਮਾਰ ਡਿਸਪੈਸਰ ਨੇ ਡਿਊਟੀ ਨਿਭਾਈ।





