Ferozepur News

ਵਿਧਾਇਕ ਰਣਬੀਰ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਨੂੰ ਚੌਥੀ ਬੱਸ ਰਵਾਨਾ

ਵਿਧਾਇਕ ਰਣਬੀਰ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਨੂੰ ਚੌਥੀ ਬੱਸ ਰਵਾਨਾ

ਵਿਧਾਇਕ ਰਣਬੀਰ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਨੂੰ ਚੌਥੀ ਬੱਸ ਰਵਾਨਾ

ਫ਼ਿਰੋਜ਼ਪੁਰ 12 ਫਰਵਰੀ, 2026: ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਚੌਥੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਆਸ ਪਾਸ ਦੇ ਇਲਾਕਿਆਂ ਦੇ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸਰਧਾਲੂਆਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਪੰਜਾਬ ਸਰਕਾਰ ਦੀ ਇਸ ਯੋਜਨਾ ਨਾਲ ਵੱਡੀ ਗਿਣਤੀ ਵਿੱਚ ਲੋਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਆਤਮਕ ਸ਼ਾਂਤੀ ਪ੍ਰਾਪਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਯੋਜਨਾ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨੂੰ ਅਤੇ ਵੱਡੀ ਉਮਰ ਦੇ ਨਾਗਰਿਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਵੱਡੀ ਸਹੂਲਤ ਪ੍ਰਾਪਤ ਹੋਈ ਹੈ।

ਉਨ੍ਹਾਂ ਕਿਹਾ ਕਿ ਇਸ ਬੱਸ ਰਾਹੀਂ ਸ਼ਰਧਾਲੂ, ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਅਸਥਾਨਾਂ ਦੇ ਦਰਸ਼ਨ ਕਰਨਗੇ। ਇਸ ਤੋਂ ਇਲਾਵਾ ਹੋਰ ਸਥਾਨ ਜਿਵੇਂ ਕਿ ਪਾਰਟੀਸ਼ਨ ਮਿਊਜ਼ਿਅਮ, ਜਲਿਆਂਵਾਲਾ ਬਾਗ਼ ਅਤੇ ਵਾਹਗਾ ਬਾਰਡਰ ਵਿਖੇ ਰੀਟਰੀਟ ਸੈਰੇਮਨੀ ਵੀ ਵਿਖਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਜਰੂਰੀ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਨੂੰ ਵੀ ਯਾਤਰਾ ਦੌਰਾਨ ਕੋਈ ਦਿੱਕਤ ਨਾ ਆਵੇ।

ਉਨ੍ਹਾਂ ਸਰਧਾਲੂਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਜਾਰੀ ਰਹਿਣਗੀਆਂ।

Related Articles

Leave a Reply

Your email address will not be published. Required fields are marked *

Back to top button