Ferozepur News

ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵੱਲੋਂ ਮੁੱਖ ਮੰਤਰੀ ਦੇ ਜ਼ਿਲ੍ਹੇ ਸੰਗਰੂਰ ਵਿਖੇ ਰੈਲੀ ਲਈ ਫ਼ਿਰੋਜ਼ਪੁਰ ਤੋਂ ਭਰਵੀਂ ਸ਼ਮੂਲੀਅਤ 

ਪੁਰਾਣੀ ਪੈਨਸ਼ਨ, ਪੰਜਾਬ ਸਕੇਲ ਅਤੇ ਭੱਤਿਆਂ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰਹੇਗਾ- ਹਰਾਜ /ਖੋਸਾ /ਮਹਿਰੋਕ /ਭਾਵੜਾ /ਕੰਬੋਜ 

ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵੱਲੋਂ ਮੁੱਖ ਮੰਤਰੀ ਦੇ ਜ਼ਿਲ੍ਹੇ ਸੰਗਰੂਰ ਵਿਖੇ ਰੈਲੀ ਲਈ ਫ਼ਿਰੋਜ਼ਪੁਰ ਤੋਂ ਭਰਵੀਂ ਸ਼ਮੂਲੀਅਤ
ਪੁਰਾਣੀ ਪੈਨਸ਼ਨ, ਪੰਜਾਬ ਸਕੇਲ ਅਤੇ ਭੱਤਿਆਂ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰਹੇਗਾ- ਹਰਾਜ /ਖੋਸਾ /ਮਹਿਰੋਕ /ਭਾਵੜਾ /ਕੰਬੋਜ
ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵੱਲੋਂ ਮੁੱਖ ਮੰਤਰੀ ਦੇ ਜ਼ਿਲ੍ਹੇ ਸੰਗਰੂਰ ਵਿਖੇ ਰੈਲੀ ਲਈ ਫ਼ਿਰੋਜ਼ਪੁਰ ਤੋਂ ਭਰਵੀਂ ਸ਼ਮੂਲੀਅਤ 
ਫ਼ਿਰੋਜ਼ਪੁਰ 15 ਫਰਵਰੀ, 2026: ਪੁਰਾਣੇ- ਸਕੇਲ, ਪੁਰਾਣੀ ਪੈਨਸ਼ਨ, ਭੱਤੇ ਬਹਾਲੀ ਮੋਰਚਾ ਵੱਲੋਂ ਸੰਗਰੂਰ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਮਲਕੀਤ ਸਿੰਘ ਹਰਾਜ, ਗੁਰਵਿੰਦਰ ਸਿੰਘ ਖੋਸਾ, ਰਾਜ ਕੁਮਾਰ ਮਹਿਰੋਕ, ਸਰਬਜੀਤ ਸਿੰਘ ਭਾਵੜਾ ਅਤੇ ਅਮਿਤ ਕੰਬੋਜ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਅਧਿਆਪਕਾਂ ਰੈਲੀ ਲਈ ਰਵਾਨਾ ਹੋਏ । ਇਸ ਮੌਕੇ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਪੁਰਾਣੇ ਸਕੇਲ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਅਤੇ ਪੇਂਡੂ ਅਤੇ ਬਾਰਡਰ ਏਰੀਆ ਭੱਤਾ ਸਮੇਤ ਕੱਟੇ ਗਏ 37 ਕਿਸਮ ਦੇ ਭੱਤੇ ਤੇ ਪੈਂਡਿੰਗ 16% ਡੀ ਏ ਦੀਆਂ ਮੰਗਾਂ ਤੋਂ ਭਗੌੜਾ ਹੋ ਚੁੱਕੀ ਸਰਕਾਰ ਵਿਰੁੱਧ ਮੋਰਚੇ ਵੱਲੋਂ ਅੱਜ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਭਰਵੀਂ ਸ਼ਮੂਲੀਅਤ ਕੀਤੀ ਗਈ ਹੈ।
ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੂਰੇ ਸਾਲ ਦੌਰਾਨ ਮਹਿੰਗਾਈ ਭੱਤੇ ਦੀ ਇੱਕ ਵੀ ਕਿਸ਼ਤ ਜਾਰੀ ਨਹੀਂ ਕੀਤੀ ਭਾਵੇਂ ਉਹ ਕੇਂਦਰ ਦੇ ਮੁਲਾਜ਼ਮਾਂ ਨਾਲੋਂ 16% ਮਹਿੰਗਾਈ ਭੱਤਾ ਘੱਟ ਲੈ ਰਹੇ ਹਨ। ਮੁਲਾਜ਼ਮ ਪੇਂਡੂ ਭੱਤੇ ਅਤੇ ਬਾਰਡਰ ਏਰੀਆ ਭੱਤੇ ਸਮੇਤ 37 ਕਿਸਮ ਦੇ ਭੱਤਿਆਂ ਦੇ ਬਿਨਾਂ ਕੰਮ ਕਰਦੇ ਹੋਏ ਕੇਂਦਰ ਦੇ ਮੁਲਾਜ਼ਮਾਂ ਤੋਂ ਤਨਖਾਹਾਂ ਵਿੱਚ ਪਛੜ ਗਏ ਹਨ। ਪੰਜਾਬ ਸਰਕਾਰ 17-07-2020 ਜਾਂ ਇਸ ਤੋਂ ਬਾਅਦ ਹੋਈਆਂ ਭਰਤੀਆਂ ਵਾਲੇ ਮੁਲਾਜ਼ਮਾਂ ਨੂੰ ਅਧੂਰੇ ਕੇਂਦਰੀ ਸਕੇਲ ਦੇ ਕੇ ਆਰਥਿਕ ਸ਼ੋਸਣ ਕਰ ਰਹੀ ਹੈ। ਇਹਨਾਂ ਮੁਲਾਜ਼ਮਾਂ ਦੀ ਤਨਖਾਹ ਦਾ ਪੁਰਾਣੇ ਸਕੇਲਾਂ ਵਾਲੇ ਮੁਲਾਜ਼ਮਾਂ ਨਾਲੋਂ ਅੰਤਰ ਕਾਫ਼ੀ ਵੱਡਾ ਹੋ ਗਿਆ ਹੈ ਜੋ ਇੰਨ੍ਹਾਂ ਨੂੰ ਬਰਾਬਰ ਕੰਮ ਬਰਾਬਰ ਤਨਖਾਹ ਦੇ ਕਾਨੂੰਨ ਦੀ ਸਪਸ਼ਟ ਉਲੰਘਣਾ ਹੈ।  ਪੰਜਾਬ ਸਰਕਾਰ ਪੰਜਾਬ ਪੇ ਸਕੇਲਾਂ ਸਬੰਧੀ ਆਏ ਅਦਾਲਤੀ ਫੈਸਲਿਆਂ ਨੂੰ ਟੇਡੇ ਢੰਗ ਨਾਲ ਲਾਗੂ ਕਰਦਿਆਂ ਸਮੁੱਚੇ ਰੂਪ ਵਿੱਚ ਛੇਵਾਂ ਪੰਜਾਬ ਪੇਅ ਕਮਿਸ਼ਨ ਸਮੇਤ 15% ਤਨਖ਼ਾਹ ਵਾਧੇ ਅਨੁਸਾਰ ਤਨਖਾਹਾਂ ਫਿਕਸ ਕਰਨ ਤੋਂ ਭੱਜ ਰਹੀ ਹੈ। ਪੰਜਾਬ ਸਰਕਾਰ ਵੱਲੋਂ ਮਿਤੀ 18-10-2022 ਨੂੰ ਪੁਰਾਣੀ ਪੈਨਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਸਾਲ 1972 ਦੇ ਨਿਯਮਾਂ ਅਨੁਸਾਰ ਸਟੈਂਡਰਡ ਆਪਰੇਟਿਵ ਪ੍ਰੋਸੀਜ਼ਰ (SOP) ਜਾਰੀ ਕਰਵਾਕੇ ਜੀ.ਪੀ.ਐੱਫ. ਖਾਤੇ ਖੁਲ੍ਹਵਾਉਣ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਵੱਲ ਕੋਈ ਕਦਮ ਨਹੀਂ ਉਠਾਇਆ ਹੈ। ਜਿਸ ਕਾਰਣ ਸਮੁੱਚਾ ਮੁਲਾਜ਼ਮ ਵਰਗ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਤੋਂ ਖਫ਼ਾ ਹੈ।
 ਇਸ ਮੌਕੇ ਹੀਰਾ ਸਿੰਘ ਤੂਤ, ਅਨਿਲ ਧਵਨ, ਦਵਿੰਦਰ ਨਾਥ, ਬਿਕਰਮਜੀਤ ਸਿੰਘ ਉੱਪਲ, ਸਵਰਨ ਸਿੰਘ ਜੋਸਨ, ਕੁਲਦੀਪ ਸਿੰਘ, ਸੰਦੀਪ ਕੁਮਾਰ, ਮਨੋਜ ਕੁਮਾਰ, ਕਿਰਪਾਲ ਸਿੰਘ, ਰਜਿੰਦਰ ਕੁਮਾਰ, ਅਨਿਲ ਕੁਮਾਰ, ਲਖਵਿੰਦਰ ਸਿੰਘ, ਇੰਦਰ ਸਿੰਘ ਸੰਧੂ, ਗੁਰਦਰਸ਼ਨ ਸਿੰਘ, ਜੈ ਦੇਵ ਬਲਵਿੰਦਵਰ ਸਫ਼ਰੀ, ਰੌਸ਼ਨ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ ਵੜਵਾਲ , ਪ੍ਰੇਮ ਚੰਦ, ਪ੍ਰਿਤਪਾਲ ਸਿੰਘ, ਸੁਰਜੀਤ ਸਿੰਘ ਹਰਦੀਪ ਸਿੰਘ, ਦਲਜੀਤ ਸਿੰਘ ਸੁਨੀਲ ਕੁਮਾਰ, ਵਿਪਨ ਲੋਟਾ, ਮਨੀਸ਼ ਕੁਮਾਰ, ਵਿਸ਼ੂ ਕੰਬੋਜ, ਇਕਬਾਲ ਸਿੰਘ, ਰਾਜੀਵ ਕੁਮਾਰ, ਸੁਨੀਲ ਕੁਮਾਰ ਆਦਿ ਹਾਜ਼ਰ ਸਨ।
One attachment  •  Scanned by Gma

Related Articles

Leave a Reply

Your email address will not be published. Required fields are marked *

Back to top button