Ferozepur News

ਵਧੀਕ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਯੋਜਨਾ ਦਾ ਲਾਭ ਵੱਧ ਤੋਂ ਵੱਧ ਲੋਕਾ ਤੱਕ ਪਹੁੰਚਾਉਣ ਲਈ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਧੀਕ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਯੋਜਨਾ ਦਾ ਲਾਭ ਵੱਧ ਤੋਂ ਵੱਧ ਲੋਕਾ ਤੱਕ ਪਹੁੰਚਾਉਣ ਲਈ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਫਿਰੋਜ਼ਪੁਰ 16 ਫਰਵਰੀ, 2026:  ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸ਼ਾਮਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਚਾਰ-ਚਰਚਾ ਕੀਤੀ ਗਈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਇੱਕ ਨਕਦ ਰਹਿਤ ਸਿਹਤ ਬੀਮਾ ਯੋਜਨਾ ਹੈ, ਜਿਸ ਦਾ ਮੰਤਵ ਪੰਜਾਬ ਦੇ ਸਾਰੇ ਵਸਨੀਕਾਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਇਲਾਜ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਯੋਜਨਾ ਹੈ, ਜਿਸ ਵਿੱਚ ਪੰਜਾਬ ਦੇ ਵਸਨੀਕ ਹਰੇਕ ਪਰਿਵਾਰ ਦੇ ਹਰੇਕ ਜੀਅ ਦਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਸਰਕਾਰੀ ਅਤੇ ਇਨਪੈਂਨਲਡ ਹਸਪਤਾਲਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਕੀਤੇ ਜਾਣ ਵਾਲੇ ਕੰਮਾਂ ਵਿੱਚ ਹੋਰ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਵੱਧ ਤੋਂ ਵੱਧ ਵਸਨੀਕਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਸਿਹਤ ਯੋਜਨਾ ਸਬੰਧੀ ਜ਼ਿਲ੍ਹੇ ਦੇ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ) ਵਿਚ ਕਾਰਡ ਬਣਾਉਣ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਲਈ ਵੱਖਰੇ ਤੌਰ ਤੇ ਪਿੰਡਾ ਵਿੱਚ ਵੀ ਕੈਂਪ ਵੀ ਲਗਾ ਕੇ ਕਾਰਡ ਬਣਾਏ ਜਾਣੇ ਹਨ। ਉਹਨਾਂ ਵੱਖ-ਵੱਖ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਅਮਲੇ ਜਿਨਾਂ ਦੀ ਡਿਊਟੀ ਇਹਨਾਂ ਕੈਂਪਾਂ ਵਿੱਚ ਲੱਗੀ ਹੈ ਨੂੰ ਪਾਬੰਦ ਕਰਨ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ| ਉਨ੍ਹਾਂ ਦੱਸਿਆ ਕਿ ਕੈਂਪਾਂ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆ ਜਾਣਗੀਆਂ ਤੇ ਮੌਕੇ ਤੇ ਸਿਹਤ ਕਾਰਡ ਬਣਾਏ ਜਾਣਗੇ।
ਇਸ ਮੌਕੇ ਐਸਡੀਐਮ ਜੀਰਾ ਅਰਵਿੰਦਰ ਪਾਲ ਸਿੰਘ, ਐਸਡੀਐਮ ਗੁਰੂ ਹਰਸਹਾਏ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਰਾਜਬੀਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button