ਅਧਿਆਪਕ ਵਿਰੋਧੀ ਟੈੱਟ ਪਾਸ ਕਰਨ ਦੇ ਫ਼ੈਸਲੇ ਦੀ ਈ.ਟੀ.ਟੀ. ਅਧਿਆਪਕ ਯੂਨੀਅਨ ਫ਼ਿਰੋਜ਼ਪੁਰ ਵੱਲੋਂ ਨਿਖੇਧੀ
22 ਦੀ ਸਮੂਹ ਅਧਿਆਪਕ ਜਥੇਬੰਦੀ ਵੱਲੋਂ ਕੀਤੀ ਜਾ ਰਹੀ ਆਨੰਦਪੁਰ ਰੈਲੀ ਵਿੱਚ ਕੀਤੀ ਜਾਵੇਗੀ ਭਾਰੀ ਸ਼ਮੂਲੀਅਤ

ਅਧਿਆਪਕ ਵਿਰੋਧੀ ਟੈੱਟ ਪਾਸ ਕਰਨ ਦੇ ਫ਼ੈਸਲੇ ਦੀ ਈ.ਟੀ.ਟੀ. ਅਧਿਆਪਕ ਯੂਨੀਅਨ ਫ਼ਿਰੋਜ਼ਪੁਰ ਵੱਲੋਂ ਨਿਖੇਧੀ
22 ਦੀ ਸਮੂਹ ਅਧਿਆਪਕ ਜਥੇਬੰਦੀ ਵੱਲੋਂ ਕੀਤੀ ਜਾ ਰਹੀ ਆਨੰਦਪੁਰ ਰੈਲੀ ਵਿੱਚ ਕੀਤੀ ਜਾਵੇਗੀ ਭਾਰੀ ਸ਼ਮੂਲੀਅਤ
ਫ਼ਿਰੋਜ਼ਪੁਰ, 18-2-2026: ( )- ਈ.ਟੀ.ਟੀ. ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਸੁਪਰੀਮ ਕੋਰਟ ਦੇ ਅਧਿਆਪਕ ਵਿਰੋਧੀ ਫ਼ੈਸਲੇ ਦਾ ਵਿਰੋਧ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦੇਂਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਸੋਢੀ ਨੇ ਦੱਸਿਆ ਕਿ ਸਾਨੂੰ ਅਧਿਆਪਕ ਦੀ ਨੌਕਰੀ ਕਰਦਿਆਂ 20 ਸਾਲ ਹੋ ਗਏ ਹਨ। ਨੌਕਰੀ ਲਈ ਉਸ ਸਮੇਂ ਜ਼ਰੂਰੀ ਈਟੀਟੀ ਦਾ ਕੋਰਸ ਕਰਕੇ ਓਹਨਾਂ ਨੇ ਨੌਕਰੀਆਂ ਲਈਆਂ ਸਨ। ਹੁਣ ਮਾਨਯੋਗ ਸੁਪਰੀਮ ਕੋਰਟ ਵੱਲੋਂ ਇੱਕ ਅਧਿਆਪਕ ਮਾਰੂ ਫ਼ੈਸਲਾ ਕੀਤਾ ਗਿਆ ਹੈ ਕਿ ਨੌਕਰੀ ਬਚਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਤਰੱਕੀ ਲੈਣ ਲਈ ਟੈੱਟ ਪਾਸ ਜ਼ਰੂਰੀ ਕਰ ਦਿੱਤਾ ਗਿਆ ਹੈ। ਇਹ ਸੁਪਰੀਮ ਕੋਰਟ ਦੇ ਪਿਛਲੇ ਸਮਿਆਂ ਦੌਰਾਨ ਕੀਤੇ ਗਏ ਫੈਸਲਿਆਂ, ਜਿਸ ਵਿੱਚ ਨਵੀਂ ਲਗਾਈ ਗਈ ਸ਼ਰਤ ਪੁਰਾਣੇ ਕਰਮਚਾਰੀਆਂ ਤੇ ਲਾਗੂ ਨਹੀਂ ਹੁੰਦੀ, ਦੀ ਸਿੱਧੀ ਉਲੰਘਣਾ ਹੈ। ਇਸ ਸੰਬੰਧੀ ਜ਼ਿਲ੍ਹਾ ਆਗੂ ਸੁਨੀਲ ਕੰਬੋਜ ਨੇ ਕਿਹਾ ਕਿ ਇਸ ਨਾਲ ਅਧਿਆਪਕਾਂ ਵਿੱਚ ਭਾਰੀ ਪ੍ਰੇਸ਼ਾਨੀ ਪੈਦਾ ਹੋ ਗਈ ਹੈ। ਇਸ ਫ਼ੈਸਲੇ ‘ਤੇ ਮੁੜ ਵਿਚਾਰ ਕਰਦੇ ਹੋਏ 2011 ਤੋਂ ਪੁਰਾਣੇ ਅਧਿਆਪਕਾਂ ਨੂੰ ਇਸ ਸ਼ਰਤ ਤੋਂ ਛੋਟ ਦੇਣੀ ਚਾਹੀਦੀ ਹੈ। ਇਸ ਸੰਬੰਧੀ ਨਿਰਮਲ ਸਿੰਘ ਨੇ ਦੱਸਿਆ ਕਿ ਯੂਨੀਅਨ ਦੇ ਸਮੁੱਚੇ ਅਧਿਆਪਕ ਮਿਤੀ 22 ਫਰਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਘੰਬੀਰਪੁਰ, ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮੂਹ ਅਧਿਆਪਕ ਜਥੇਬੰਦੀ ਵੱਲੋਂ ਕੀਤੀ ਜਾ ਰਹੀ ਰੈਲੀ ਵਿੱਚ ਆਪਣਾ ਰੋਹ ਪ੍ਰਗਟ ਕਰਨ ਲਈ ਸ਼ਮੂਲੀਅਤ ਕਰਨਗੇ। ਇਸ ਮੌਕੇ ਤਲਵਿੰਦਰ ਸਿੰਘ, ਕੁਲਦੀਪ ਔਲਖ, ਸੁਰਿੰਦਰ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਗੁਰਪ੍ਰੀਤ ਸਿੰਘ ਸੰਧੂ, ਸੰਤਰਾ ਸਿੰਘ, ਕਿਰਪਾਲ ਸਿੰਘ, ਜਸਪ੍ਰੀਤ ਸਿੰਘ ਪੁਰੀ, ਮੇਹਰ ਸਿੰਘ ਜੋਸਨ, ਗੁਰਬਚਨ ਸਿੰਘ, ਸੁਨੀਲ ਸ਼ਰਮਾ, ਗੁਰਬਚਨ ਲਾਲ ਆਦਿ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ।





