Ferozepur News

ਜੇ ਈ ਈ ਮੇਨ ਪ੍ਰੀਖਿਆ ਵਿੱਚ ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੇ 23 ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜੇ ਈ ਈ ਮੇਨ ਪ੍ਰੀਖਿਆ ਵਿੱਚ ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੇ 23 ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ।

ਜੇ ਈ ਈ ਮੇਨ ਪ੍ਰੀਖਿਆ ਵਿੱਚ ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੇ 23 ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਫਿਰੋਜ਼ਪੁਰ, 19-2-2026: ਇਲਾਕੇ ਦੀ ਮੋਹਰੀ ਵਿਦਿਅਕ ਸੰਸਥਾ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਜੇ ਈ ਈ ਮੇਨ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਾਲ ਕੁੱਲ 23 ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਸ਼ਲਾਘਾਯੋਗ ਨਤੀਜੇ ਹਾਸਲ ਕਰਕੇ ਆਪਣੀ ਮੇਹਨਤ, ਅਨੁਸ਼ਾਸਨ ਅਤੇ ਲਗਨ ਦਾ ਪ੍ਰਮਾਣ ਦਿੱਤਾ ਹੈ।
ਸਕੂਲ ਦੇ ਪ੍ਰਿੰਸੀਪਲ ਡਾ. ਸਤਿੰਦਰ ਸਿੰਘ (ਨੈਸ਼ਨਲ ਅਵਾਰਡੀ) ਨੇ ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ ਅਤੇ ਅਧਿਆਪਕਾਂ ਦੀ ਮਾਰਗਦਰਸ਼ਨ ਦਾ ਪਰਿਣਾਮ ਹਨ। ਉਨ੍ਹਾਂ ਨੇ ਕਿਹਾ ਕਿ ਸਕੂਲ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸ਼ਲਾਘਾਯੋਗ ਨਤੀਜੇ ਦੇਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਦੇ ਹੁਸ਼ਿਆਰ ਬੱਚਿਆਂ ਲਈ ਇਹ ਸਕੂਲ ਲਗਾਤਾਰ ਚਾਨਣ ਮੁਨਾਰਾ ਬਣ ਰਿਹਾ ਹੈ।
ਵਾਇਸ ਪ੍ਰਿੰਸੀਪਲ ਸੁਕੀਰਤੀ ਸ਼ਰਮਾ ਅਤੇ ਲੈਕਚਰਾਰ ਗਿਨੀ ਬਾਂਸਲ, ਜੋ ਕਿ ਮੁਕਾਬਲੇ ਪ੍ਰੀਖਿਆਵਾਂ ਦੇ ਕੋਆਰਡੀਨੇਟਰ ਹਨ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਵਿਸ਼ੇਸ਼ ਤਿਆਰੀ ਕਲਾਸਾਂ, ਮਾਕ ਟੈਸਟ ਅਤੇ ਵਿਅਕਤੀਗਤ ਮਾਰਗਦਰਸ਼ਨ ਮੁਹੱਈਆ ਕਰਵਾਇਆ ਗਿਆ, ਜਿਸ ਨਾਲ ਇਹ ਸ਼ਾਨਦਾਰ ਨਤੀਜੇ ਸੰਭਵ ਹੋਏ। ਜਿਸ ਵਿੱਚ ਅਭਿਸ਼ੇਕ ਨੇ 88.50 ਫੀਸਦੀ,ਸੁਜਲ ਕੰਬੋਜ ਨੇ 88.30 ਫੀਸਦੀ,ਅੰਜੁ ਰਾਣਾ ਅਤੇ ਪਾਰਸ ਨੇ 83.27 ਫੀਸਦੀ ਅੰਕ ਹਾਸਲ ਕਰਕੇ ਦੇਸ਼ ਦੇ ਨਾਮਵਰ ਇੰਜਨੀਰਿੰਗ ਕਾਲਿਜਾਂ ਵਿੱਚ ਦਾਖਲੇ ਲਈ ਰਾਹ ਪੱਧਰਾ ਕੀਤਾ ਹੈ।
ਸਕੂਲ ਪ੍ਰਬੰਧਕ ਟੀਮ ਨੇ ਇਸ ਉਪਲਬਧੀ ਨੂੰ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਅਤੇ ਸਕੂਲ ਦੇ ਅਕਾਦਮਿਕ ਵਾਤਾਵਰਣ ਦੀ ਸਫਲਤਾ ਦੱਸਿਆ ਹੈ।
ਅੰਤ ਵਿੱਚ, ਸਕੂਲ ਵਾਇਸ ਪ੍ਰਿੰਸੀਪਲ ਸੁਕੀਰਤੀ ਸ਼ਰਮਾ ਅਤੇ ਲੈਕਚਰਾਰ ਗਿੰਨੀ ਬਾਂਸਲ ਮਿੰਕਲ, ਮੀਡੀਆ ਕੋਆਰਡੀਨੇਟਰ ਅਮਨਦੀਪ ਕੌਰ,ਗੁਰਪ੍ਰੀਤ ਕੌਰ, ਵੰਦਨਾ, ਰਾਹੁਲ ਗੋਤਮ,ਅਮਰ ਵਰਮਾ, ਜਸਵਿੰਦਰ ਸਿੰਘ ਅਤੇ ਮਨੋਜ ਕੁਮਾਰ ਨੇ ਇਹਨਾਂ ਵਿਦਿਆਰਥੀਆਂ ਨੂੰ ਵੱਲੋਂ ਸਾਰੇ ਸਫਲ ਵਿਦਿਆਰਥੀਆਂ ਦਾ ਸਨਮਾਨ ਕਰਦਿਆਂ,ਉਨ੍ਹਾਂ ਦੇ ਉਜਵੱਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ

Related Articles

Leave a Reply

Your email address will not be published. Required fields are marked *

Back to top button