Ferozepur News
ਬੀਪੀਈਓ ਰਾਜਨ ਨਰੂਲਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਖੁਸ਼ਹਾਲ ਸਿੰਘ ਵਾਲਾ ਵਿੱਚ ਦਾਖਲਾ ਅਭਿਆਨ ਨੂੰ ਮਿਲੀ ਨਵੀਂ ਰਫ਼ਤਾਰ
ਸਰਕਾਰੀ ਸਕੂਲਾਂ ਦੀਆਂ ਮੁਫ਼ਤ ਸਹੂਲਤਾਂ ਬਾਰੇ ਮਾਪਿਆਂ ਨੂੰ ਕੀਤਾ ਜਾਗਰੂਕ

ਬੀਪੀਈਓ ਰਾਜਨ ਨਰੂਲਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਖੁਸ਼ਹਾਲ ਸਿੰਘ ਵਾਲਾ ਵਿੱਚ ਦਾਖਲਾ ਅਭਿਆਨ ਨੂੰ ਮਿਲੀ ਨਵੀਂ ਰਫ਼ਤਾਰ
ਸਰਕਾਰੀ ਸਕੂਲਾਂ ਦੀਆਂ ਮੁਫ਼ਤ ਸਹੂਲਤਾਂ ਬਾਰੇ ਮਾਪਿਆਂ ਨੂੰ ਕੀਤਾ ਜਾਗਰੂਕ
ਫਿਰੋਜ਼ਪੁਰ 26 ਫਰਵਰੀ, 2026: ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਕੋਮਲ ਅਰੋੜਾ ਦੀ ਅਗਵਾਈ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਫ਼ਿਰੋਜ਼ਪੁਰ-2 ਰਾਜਨ ਨਰੂਲਾ ਦੀ ਰਹਿਨੁਮਾਈ ਹੇਠ ਜਿਥੇ ਬਲਾਕ ਦੇ ਸਾਰੇ ਸਕੂਲਾਂ ਵਿੱਚ ਦਾਖਲਾ ਮੁਹਿੰਮ ਤੇ ਅਧਿਆਪਕ ਸਾਹਿਬਾਨ ਵਲੋਂ ਡੋਰ ਟੂ ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ, ਉੱਥੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਖੁਸ਼ਹਾਲ ਸਿੰਘ ਵਾਲਾ ਦੇ ਸਟਾਫ ਨਾਲ ਮਿਲ ਕੇ ਪਿੰਡ ਵਿੱਚ ਵਿਸ਼ੇਸ਼ ਦਾਖਲਾ ਮੁਹਿੰਮ ਚਲਾਈ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਘਰ-ਘਰ ਜਾ ਕੇ ਮਾਪਿਆਂ ਨਾਲ ਸੰਪਰਕ ਕੀਤਾ ਗਿਆ ਅਤੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਲਗਾਤਾਰ ਉੱਚਾ ਹੋ ਰਿਹਾ ਹੈ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਵੱਲੋਂ ਕਈ ਲਾਭਕਾਰੀ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।
ਬੀਪੀਈਓ ਰਾਜਨ ਨਰੂਲਾ ਅਤੇ ਸਮੂਹ ਸਟਾਫ ਨੇ ਮਾਪਿਆਂ ਨੂੰ ਜਾਣੂ ਕਰਵਾਇਆ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀਆਂ, ਮਿਡ-ਡੇ ਮੀਲ, ਸਕਾਲਰਸ਼ਿਪਾਂ ਅਤੇ ਹੋਰ ਕਈ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਸੁੱਚਾ ਅਤੇ ਸੁਰੱਖਿਅਤ ਵਾਤਾਵਰਣ, ਖੇਡ ਸਮੱਗਰੀ ਅਤੇ ਗੁਣਵੱਤਾ ਯੁਕਤ ਅਧਿਆਪਕ ਉਪਲਬਧ ਹਨ, ਜੋ ਬੱਚਿਆਂ ਦੇ ਚੰਗੇ ਭਵਿੱਖ ਦੀ ਨੀਂਹ ਰੱਖਦੇ ਹਨ। ਮਾਪਿਆਂ ਨੇ ਵੀ ਇਸ ਪਹਿਲ ਦਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਗੇ ।
ਇਸ ਮੌਕੇ ਸਕੂਲ ਮੁਖੀ ਮੈਡਮ ਪਰਮਿੰਦਰਜੀਤ ਕੌਰ ਨੇ ਕਿਹਾ ਕਿ ਸਕੂਲ ਸਟਾਫ ਹਮੇਸ਼ਾਂ ਬੱਚਿਆਂ ਦੀ ਪੜ੍ਹਾਈ ਅਤੇ ਚੰਗੀ ਪਰਵਿਰਸ਼ ਲਈ ਵਚਨਬੱਧ ਹੈ। ਐੱਸ.ਐੱਮ.ਸੀ. ਕਮੇਟੀ ਦੇ ਚੇਅਰਮੈਨ ਸ਼੍ਰੀ ਤੇਜਿੰਦਰ ਸਿੰਘ ਨੇ ਵੀ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੂਲਾਂ ’ਤੇ ਭਰੋਸਾ ਕਰਨ ਅਤੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣ। ਸਕੂਲ ਦੇ ਸਟਾਫ ਮੈਂਬਰਾਂ ਵਿੱਚੋਂ ਮੈਡਮ ਪਰਮਿੰਦਰ, ਕਾਜਲ, ਮੀਨਾਕਸ਼ੀ, ਬਲਜਿੰਦਰ, ਹੀਨਾ, ਮੋਨਿਕਾ ਅਤੇ ਅਧਿਆਪਕ ਗੁਰਮੇਜ ਸਿੰਘ ਨੇ ਵੀ ਇਸ ਮੁਹਿੰਮ ਵਿੱਚ ਭਾਗ ਲਿਆ।
ਇਹ ਦਾਖਲਾ ਮੁਹਿੰਮ ਪਿੰਡ ਵਿੱਚ ਸਿੱਖਿਆ ਪ੍ਰਤੀ ਜਾਗਰੂਕਤਾ ਫੈਲਾਉਣ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋ ਰਹੀ ਹੈ। ਅਧਿਕਾਰੀਆਂ ਅਤੇ ਸਟਾਫ ਦੇ ਸਾਂਝੇ ਯਤਨਾਂ ਨਾਲ ਪਿੰਡ ਵਿੱਚ ਸਿੱਖਿਆ ਦਾ ਮਾਹੌਲ ਹੋਰ ਮਜ਼ਬੂਤ ਬਣੇਗਾ ਅਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਨਵੀਆਂ ਸੰਭਾਵਨਾਵਾਂ ਤਿਆਰ ਹੋਣਗੀਆਂ।





