Ferozepur News
ਮਾਨਸਿਕ ਸਿਹਤ ਅਤੇ ਚਿੰਤਾਵਾਂ ਦੇ ਹੱਲ ਲਈ ਸਹਾਈ ਹੈ ਟੈਲੀ-ਮਾਨਸ ਪ੍ਰੋਜੈਕਟ : ਡਾ ਰਾਜੀਵ ਪਰਾਸ਼ਰ
ਹਫ਼ਤੇ ਦੇ 7 ਦਿਨ 24 ਘੰਟੇ ਮੁਫ਼ਤ ਮਾਨਸਿਕ ਸਿਹਤ ਸਲਾਹ ਲਈ ਜਾ ਸਕਦੀ : ਸਿਵਲ ਸਰਜਨ

ਮਾਨਸਿਕ ਸਿਹਤ ਅਤੇ ਚਿੰਤਾਵਾਂ ਦੇ ਹੱਲ ਲਈ ਸਹਾਈ ਹੈ ਟੈਲੀ-ਮਾਨਸ ਪ੍ਰੋਜੈਕਟ : ਡਾ ਰਾਜੀਵ ਪਰਾਸ਼ਰ
ਹਫ਼ਤੇ ਦੇ 7 ਦਿਨ 24 ਘੰਟੇ ਮੁਫ਼ਤ ਮਾਨਸਿਕ ਸਿਹਤ ਸਲਾਹ ਲਈ ਜਾ ਸਕਦੀ : ਸਿਵਲ ਸਰਜਨ
ਫਿਰੋਜ਼ਪੁਰ,26 ਫ਼ਰਵਰੀ, 2026: ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਚਿੰਤਾ, ਪ੍ਰੀਖਿਆ ਤਣਾਅ, ਡਿਪਰੈਸ਼ਨ, ਵਿੱਤੀ ਤਣਾਅ, ਸੰਕਟ ਪ੍ਰਬੰਧਨ ਅਤੇ ਪਰਿਵਾਰਕ ਮੁੱਦਿਆਂ ਬਾਰੇ ਸਲਾਹ-ਮਸ਼ਵਰਾ ਲਈ ਹੁਣ ਫੋਨ ‘ਤੇ ਟੈਲੀ-ਮਾਨਸ ਪ੍ਰੋਜੈਕਟ ਦੇ ਟੋਲ ਫਰੀ ਹੈਲਪ ਲਾਈਨ ਨੰਬਰ ਤੇ ਲਿਆ ਜਾ ਸਕਦਾ ਹੈ। ਇਸ ਗੱਲ਼ ਦਾ ਪ੍ਰਗਟਾਵਾ ਜਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫਸਰਾਂ ਨਾਲ ਮੀਟਿੰਗ ਕਰਦਿਆਂ ਸਿਵਲ ਸਰਜਨ ਫਿਰੋਜ਼ਪੁਰ ਡਾ ਰਾਜੀਵ ਪਰਾਸ਼ਰ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਮਾਨਸਿਕ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਮਾਨਸਿਕ ਤੰਦਰੁਸਤੀ ਵਿੱਚ ਵਾਧਾ ਕਰਨ ਲਈ ਭਾਰਤ ਸਰਕਾਰ ਨੇ 10 ਅਕਤੂਬਰ, 2022 ਨੂੰ ਟੈਲੀ-ਮਾਨਸ ਪ੍ਰੋਜੈਕਟ ਸ਼ੁਰੂ ਕੀਤਾ ਸੀ, ਜੋ ਕੀ ਮਾਨਸਿਕ ਸਿਹਤ ਸੰਬੰਧੀ ਚਿੰਤਾਵਾਂ ਦੇ ਹੱਲ ਕਰਨ ਲਈ ਵਰਦਾਨ ਸਾਬਤ ਹੋ ਰਿਹਾ ਹੈ। ਟੈਲੀ-ਮਾਨਸ ਇੱਕ ਟੋਲ ਫ੍ਰੀ ਹੈਲਪਲਾਈਨ ਹੈ ਜੋ ਹਫ਼ਤੇ ਦੇ 7 ਦਿਨ 24 ਘੰਟੇ ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਦੀ ਹੈ। ਇਹ 20 ਤੋਂ ਵੱਧ ਭਾਸ਼ਾਵਾਂ ਵਿੱਚ ਉਪਲਬਧ ਹੈ। ਲੋੜਵੰਦ ਟੋਲ ਫ੍ਰੀ ਹੈਲਪਲਾਈਨ ਨੰਬਰ 1800-89-14416 ਜਾਂ 14416 ਰਾਹੀਂ ਟੈਲੀ-ਮਾਨਸ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਟੋਲ ਫਰੀ ਨੰਬਰ ਤੇ ਫੋਨ ਕਰਨ ਵਾਲੇ ਦੀ ਸਾਰੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ। ਟੈਲੀ-ਮਾਨਸ ਦੀ ਆਪਣੀ ਇੱਕ ਮੋਬਾਈਲ ਐਪ ਵੀ ਹੈ। ਟੈਲੀ-ਮਾਨਸ ਪ੍ਰੋਜੈਕਟ ਤੇ ਪੰਜਾਬ ਇਸ ਸਾਲ ਕਰੀਬ 37 ਹਜ਼ਾਰ ਫੋਨ ਕਾਲਾਂ ਤੇ ਹੀ ਉਨ੍ਹਾਂ ਦਾ ਸਮਾਧਾਨ ਕੀਤਾ ਹੈ। ਟੈਲੀ-ਮਾਨਸ ਦੇ ਉਪਭੋਗਤਾ ਆਪਣੀ ਮਾਨਸਿਕ ਸਿਹਤ ਸੰਬੰਧੀ ਚਿੰਤਾਵਾਂ ਦੇ ਅਨੁਸਾਰ ਸਲਾਹਕਾਰਾਂ, ਸਮਾਜ ਸੇਵਕਾਂ ਅਤੇ ਮਨੋਵਿਗਿਆਨੀ ਨਾਲ ਜੁੜ ਸਕਦੇ ਹਨ। ਟੈਲੀ ਮਾਨਸ ਲੋੜ ਪੈਣ ‘ਤੇ ਵਿਅਕਤੀਗਤ ਤੌਰ ‘ਤੇ ਸੇਵਾਵਾਂ ਵੀ ਪ੍ਰਦਾਨ ਕਰਦਾ ਹੈ। ਇਸ ਵਿੱਚ ਵੀਡੀਓ ਕਾਲ ਰਾਹੀ ਦਵਾਈ ਬਾਰੇ ਜਾਣਕਾਰੀ ਲਿੱਤੀ ਜਾ ਸਕਦੀ ਹੈ।
ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਿਸੇ ਵੀ ਵਸਨੀਕ ਨੂੰ ਜੇਕਰ ਇਸ ਟੈਲੀ ਮਾਨਸ ਪ੍ਰੋਜੈਕਟ ਬਾਰੇ ਵਧੇਰੇ ਜਾਣਕਾਰੀ ਲੈਣੀ ਹੋਵੇ ਤਾਂ ਸਿਵਲ ਹਪਸਤਾਲ ਫ਼ਿਰੋਜ਼ਪੁਰ ਵਿਖੇ ਮਨੋਰੋਗ ਵਿਭਾਗ ਵਿੱਚ ਸੰਪਰਕ ਕਰ ਸੱਕਦੇ ਹਨ।





