Ferozepur News
ਡੀਟੀਐੱਫ ਵੱਲੋਂ ਸਮੱਗਰ ਸਿੱਖਿਆ ਅਤੇ ਮਿਡ ਡੇ ਮੀਲ ਦਫਤਰੀ ਕਰਮਚਾਰੀ ਦੇ ਲਾਠੀਚਾਰਜ ਅਤੇ ਬਲ ਪ੍ਰਯੋਗ ਲਈ ਪੰਜਾਬ ਸਰਕਾਰ ਦੀ ਤਿੱਖੀ ਸ਼ਬਦਾ ਵਿੱਚ ਨਿਖੇਧੀ

ਡੀਟੀਐੱਫ ਵੱਲੋਂ ਸਮੱਗਰ ਸਿੱਖਿਆ ਅਤੇ ਮਿਡ ਡੇ ਮੀਲ ਦਫਤਰੀ ਕਰਮਚਾਰੀ ਦੇ ਲਾਠੀਚਾਰਜ ਅਤੇ ਬਲ ਪ੍ਰਯੋਗ ਲਈ ਪੰਜਾਬ ਸਰਕਾਰ ਦੀ ਤਿੱਖੀ ਸ਼ਬਦਾ ਵਿੱਚ ਨਿਖੇਧੀ
ਸੰਘਰਸ਼ ਕਰਦੇ ਮੁਲਾਜ਼ਮਾਂ ‘ਤੇ ਬਲ ਪ੍ਰਯੋਗ ਲੋਕਤੰਤਰ ‘ਤੇ ਹਮਲਾ -ਡੀਟੀਐੱਫ
ਫ਼ਿਰੋਜ਼ਪੁਰ 26 ਫਰਵਰੀ, 2026: ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਕਰਮਚਾਰੀਆਂ ਦੀ 31,000 ਰੁਪਏ ਪ੍ਰਤੀ ਮਹੀਨਾ ਤਨਖਾਹ ਕਟੌਤੀ ਦੇ ਵਿਰੋਧ ਵਿੱਚ ਸ਼ਾਂਤੀਪੂਰਨ ਮਾਰਚ ਕਰ ਰਹੇ ਕਰਮਚਾਰੀਆਂ ‘ਤੇ ਚੰਡੀਗੜ੍ਹ ਪੁਲਿਸ ਦੁਆਰਾ ਕੀਤੇ ਗਏ ਬਲ ਪ੍ਰਯੋਗ ਅਤੇ ਪਾਣੀ ਦੀਆਂ ਬੁਛਾੜਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਸੂਬਾ ਵਿੱਤ ਸਕੱਤਰ ਅਸ਼ਵਨੀ ਅਵਸਥੀ, ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਖੋਸਾ ਵਿੱਤ ਸਕੱਤਰ ਅਮਿਤ ਸ਼ਰਮਾ, ਪ੍ਰੈਸ ਸਕੱਤਰ ਹੀਰਾ ਸਿੰਘ ਤੂਤ ਅਤੇ ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ, ਨੇ ਕਿਹਾ ਕਿ ਆਪਣੇ ਹੱਕਾਂ ਲਈ ਸੰਵਿਧਾਨਕ ਢੰਗ ਨਾਲ ਆਵਾਜ਼ ਉਠਾਉਣ ਵਾਲੇ ਮੁਲਾਜ਼ਮਾਂ ਨੂੰ ਰੋਕਣਾ ਅਤੇ ਉਨ੍ਹਾਂ ‘ਤੇ ਜ਼ਬਰ ਵਰਤਣਾ ਸਰਕਾਰ ਦੀ ਨਾਕਾਮੀ ਅਤੇ ਅਹੰਕਾਰ ਦੀ ਨਿਸ਼ਾਨੀ ਹੈ।
ਡੀਟੀਐੱਫ ਦੇ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਲਗਭਗ 1007 ਦਫ਼ਤਰੀ ਕਰਮਚਾਰੀ ਪਿਛਲੇ 15–20 ਸਾਲਾਂ ਤੋਂ ਤਨਦੇਹੀ ਨਾਲ ਸੇਵਾ ਨਿਭਾ ਰਹੇ ਹਨ। 01.04.2018 ਤੋਂ ਰੈਗੂਲਰ ਆਰਡਰ ਜਾਰੀ ਕਰਨ ਅਤੇ ਤਨਖਾਹਾਂ ਨਾ ਘਟਾਉਣ ਬਾਰੇ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਫਾਈਲਾਂ ਨੂੰ ਵਿਭਾਗੀ ਦਫ਼ਤਰਾਂ ਵਿਚ ਘੁਮਾਇਆ ਜਾ ਰਿਹਾ । 8 ਸਤੰਬਰ 2025 ਦੀ ਕੈਬਨਿਟ ਮੀਟਿੰਗ ਤੋਂ ਬਾਅਦ ਵੀ ਕੋਈ ਢੁੱਕਵਾਂ ਫੈਸਲਾ ਨਾ ਲੈਣਾ ਕਰਮਚਾਰੀਆਂ ਨਾਲ ਬਹੁਤ ਵੱਡਾ ਧੋਖਾ ਹੈ।
ਡੀਟੀਐੱਫ ਨੇ ਦੋਸ਼ ਲਾਇਆ ਕਿ ਇੱਕ ਪਾਸੇ ਸਰਕਾਰ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇ ਵਾਅਦੇ ਕਰ ਰਹੀ ਹੈ, ਦੂਜੇ ਪਾਸੇ ਮੁਲਾਜ਼ਮਾਂ ਦੀ ਮਿਹਨਤ ਦੀ ਕਮਾਈ ‘ਚੋਂ ਕਟੌਤੀ ਕਰਨਾ ਨਾਇਨਸਾਫ਼ੀ ਹੈ। ਉਹਨਾਂ ਕਿਹਾ ਕਿ ਜੇ ਕੇਂਦਰ ਵੱਲੋਂ 60 ਪ੍ਰਤੀਸ਼ਤ ਫੰਡ ਪ੍ਰਾਪਤ ਹੋ ਰਿਹਾ ਹੈ ਤਾਂ ਸੂਬਾ ਸਰਕਾਰ ਨੂੰ ਬਾਕੀ ਹਿੱਸਾ ਦੇ ਕੇ ਮੁਲਾਜ਼ਮਾਂ ਦੀ ਪੂਰੀ ਤਨਖਾਹ ਦੇਣੀ l ਚਾਹੀਦੀ ਹੈ।
ਆਗੂਆਂ ਨੇ ਚੰਡੀਗੜ੍ਹ ਬੈਰੀਅਰ ‘ਤੇ ਡਟੇ ਮੁਲਾਜ਼ਮਾਂ ਨਾਲ ਇਕਜੁੱਟਤਾ ਜਤਾਉਂਦੇ ਹੋਏ ਡੀਟੀਐੱਫ ਨੇ ਸਪੱਸ਼ਟ ਕੀਤਾ ਕਿ ਅਧਿਆਪਕ ਅਤੇ ਦਫ਼ਤਰੀ ਕਰਮਚਾਰੀ ਇਕੱਠੇ ਹੋ ਕੇ ਇਸ ਧੱਕੇਸ਼ਾਹੀ ਦਾ ਡਟ ਕੇ ਮੁਕਾਬਲਾ ਕਰਨਗੇ।
ਡੀਟੀਐੱਫ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜ਼ਬਰ ਦੀ ਰਾਜਨੀਤੀ ਛੱਡ ਕੇ ਗੱਲਬਾਤ ਦਾ ਰਾਹ ਅਪਣਾਇਆ ਜਾਵੇ ਅਤੇ ਮੁਲਾਜ਼ਮਾਂ ਦੇ ਹੱਕਾਂ ਦੀ ਰੱਖਿਆ ਕੀਤੀ ਜਾਵੇ, ਆਗੂਆਂ ਮੰਗ ਕੀਤੀ ਕਿ ਤਨਖਾਹ ਕਟੌਤੀ ਦੇ ਹੁਕਮ ਤੁਰੰਤ ਵਾਪਸ ਲਏ ਜਾਣ ਅਤੇ 01.04.2018 ਤੋਂ ਰੈਗੂਲਰ ਕਰਨ ਦੇ ਆਰਡਰ ਜਾਰੀ ਕੀਤੇ ਜਾਣ। ਇਸ ਮੌਕੇ ਦਵਿੰਦਰ ਨਾਥ,ਰਾਜ ਕੁਮਾਰ ਮਹਿਰੋਕ, ਰਾਮ ਕੁਮਾਰ, ਅਮਿਤ ਕੰਬੋਜ,ਸਵਰਨ ਸਿੰਘ ਜੋਸਨ,ਅਨਿਲ ਧਵਨ, ਕਿਰਪਾਲ ਸਿੰਘ, ਮਨੋਜ ਕੁਮਾਰ, ਬਿਕਰਮਜੀਤ ਸਿੰਘ, ਵਰਿੰਦਰਪਾਲ ਸਿੰਘ, ਹਰਜਿੰਦਰ ਸਿੰਘ, ਸੰਦੀਪ ਕੁਮਾਰ, ਨਰਿੰਦਰ ਸਿੰਘ ਜੰਮੂ, ਹਰਵਿੰਦਰ ਸਿੱਧੂ, ਗਗਨ ਮਿੱਤਲ ਆਦਿ ਹਾਜ਼ਰ ਸਨ।




