ਅਮਨਦੀਪ ਕੌਰ ਨੇ ਏਡੀਸੀ (ਜੀ), ਫਿਰੋਜ਼ਪੁਰ ਵਜੋਂ ਅਹੁਦਾ ਸੰਭਾਲਿਆ
ਅਮਨਦੀਪ ਕੌਰ ਨੇ ਏਡੀਸੀ (ਜੀ), ਫਿਰੋਜ਼ਪੁਰ ਵਜੋਂ ਅਹੁਦਾ ਸੰਭਾਲਿਆ

ਫਿਰੋਜ਼ਪੁਰ, 26 ਫਰਵਰੀ 2026: ਅਮਨਦੀਪ ਕੌਰ (ਪੀਸੀਐਸ) ਨੇ ਫਿਰੋਜ਼ਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜੀ) ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਦਫ਼ਤਰ ਦੇ ਸਟਾਫ਼ ਨੇ ਉਨ੍ਹਾਂ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ।
ਚਾਰਜ ਸੰਭਾਲਣ ਤੋਂ ਬਾਅਦ, ਉਨ੍ਹਾਂ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਲਾਗੂ ਕਰਨਾ ਉਨ੍ਹਾਂ ਦੀ ਤਰਜੀਹ ਰਹੇਗੀ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ, ਸਰਕਾਰੀ ਸੇਵਾਵਾਂ ਦੀ ਸਮੇਂ ਸਿਰ ਸਪੁਰਦਗੀ ਅਤੇ ਦਫ਼ਤਰੀ ਕੰਮਕਾਜ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਟੀਮ ਵਰਕ ਦੇ ਆਧਾਰ ‘ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਨਾਗਰਿਕ ਤੱਕ ਪਹੁੰਚ ਸਕੇ।
ਏਡੀਸੀ (ਜੀ) ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਨੁਸਾਰ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਲਗਨ ਨਾਲ ਕੰਮ ਕੀਤਾ ਜਾਵੇਗਾ।




