Ferozepur News

ਨਗਰ ਕੌਂਸਲ ਫਿਰੋਜ਼ਪੁਰ ਵਿੱਚ ਸਫ਼ਾਈ ਕਰਮਚਾਰੀਆਂ ਦੀ 2 ਰੋਜ਼ਾ ਸੁਰੱਖਿਆ ਅਤੇ ਹੁਨਰ ਵਿਕਾਸ ਟ੍ਰੇਨਿੰਗ ਲਗਾਈ ਗਈ

ਫਿਰੋਜ਼ਪੁਰ ਸ਼ਹਿਰ ਦੇ ਸਮੂਹ ਸੈਨੀਟੇਸ਼ਨ ਵਰਕਰਾਂ ਦੀ ਲਗਾਈ 2 ਦਿਨਾਂ ਟ੍ਰੇਨਿੰਗ ਸਿਖਲਾਈ ਵਰਕਸ਼ਾਪ

ਨਗਰ ਕੌਂਸਲ ਫਿਰੋਜ਼ਪੁਰ ਵਿੱਚ ਸਫ਼ਾਈ ਕਰਮਚਾਰੀਆਂ ਦੀ 2 ਰੋਜ਼ਾ ਸੁਰੱਖਿਆ ਅਤੇ ਹੁਨਰ ਵਿਕਾਸ ਟ੍ਰੇਨਿੰਗ ਲਗਾਈ ਗਈ

ਨਗਰ ਕੌਂਸਲ ਫਿਰੋਜ਼ਪੁਰ ਵਿੱਚ ਸਫ਼ਾਈ ਕਰਮਚਾਰੀਆਂ ਦੀ 2 ਰੋਜ਼ਾ ਸੁਰੱਖਿਆ ਅਤੇ ਹੁਨਰ ਵਿਕਾਸ ਟ੍ਰੇਨਿੰਗ ਲਗਾਈ ਗਈ

ਫਿਰੋਜ਼ਪੁਰ ਸ਼ਹਿਰ ਦੇ ਸਮੂਹ ਸੈਨੀਟੇਸ਼ਨ ਵਰਕਰਾਂ ਦੀ ਲਗਾਈ 2 ਦਿਨਾਂ ਟ੍ਰੇਨਿੰਗ ਸਿਖਲਾਈ ਵਰਕਸ਼ਾਪ

ਦੋ ਦਿਨਾਂ ਟਰੇਨਿੰਗ ਕੈਂਪ ਦੌਰਾਨ ਸੈਨੀਟੇਸ਼ਨ ਵਰਕਰਾਂ ਨੂੰ ਵੱਖ-ਵੱਖ ਪਹਿਲੂਆਂ ਤੇ ਦਿੱਤੀ ਸਿਖਲਾਈ

 ਫਿਰੋਜ਼ਪੁਰ, 28 ਫ਼ਰਵਰੀ, 2026: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਫਿਰੋਜ਼ਪੁਰ ਦੇ  ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਅਮਨਦੀਪ ਕੌਰ ਦੀ ਅਗਵਾਈ ਹੇਠ ਨਗਰ ਕੌਂਸਲ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ, ਸਿਹਤ ਅਤੇ ਹੁਨਰ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਰੈਕਿਟ ਦੇ ਅਧੀਨ, ਇਸ ਦੇ ਇੰਪਲੀਮੈਂਟੇਸ਼ਨ ਭਾਗੀਦਾਰ ਜਾਗਰਣ ਪਹਿਲ ਅਤੇ ਗ੍ਰੀਨ ਸਪਰਸ਼ ਫਾਊਂਡੇਸ਼ਨ ਦੇ ਸਹਿਯੋਗ ਨਾਲ ਹਾਰਪਿਕ ਵਰਲਡ ਟਾਇਲਟ ਕਾਲਜ (HWTC) ਪਟਿਆਲਾ ਦੇ ਅਧੀਨ ਨਗਰ ਕੌਂਸਲ ਫਿਰੋਜ਼ਪੁਰ ਦੇ ਸਮੂਹ ਸਫ਼ਾਈ ਕਰਮਚਾਰੀਆਂ ਲਈ ਦੋ ਦਿਨਾਂ ਦੀ ਵਿਸ਼ੇਸ਼ ਵਰਕਸ਼ਾਪ ਆਯੋਜਿਤ ਕੀਤੀ ਗਈ।

ਟ੍ਰੇਨਿੰਗ ਦਾ ਮੁੱਖ ਉਦੇਸ਼ ਸਫ਼ਾਈ ਕਰਮਚਾਰੀਆਂ ਨੂੰ ਪੇਸ਼ਾਵਰ ਸੁਰੱਖਿਆ, ਨਿੱਜੀ ਅਤੇ ਕਾਰਜਕਾਰੀ ਸਿਹਤ, ਸੁਰੱਖਿਆ ਉਪਕਰਣਾਂ ਦੀ ਸਹੀ ਵਰਤੋਂ, ਕਚਰਾ ਪ੍ਰਬੰਧਨ, ਉਚਿਤ ਵਿਹਾਰ ਅਤੇ ਸਾਫਟ ਸਕਿਲਜ਼ ਬਾਰੇ ਵਿਸਥਾਰਪੂਰਕ ਜਾਣਕਾਰੀ ਪ੍ਰਦਾਨ ਕਰਨਾ ਸੀ।

ਇਸ ਦੋ ਦਿਨਾਂ ਦੇ ਕਾਰਜਕ੍ਰਮ ਵਿੱਚ ਸਵੀਪਰ, ਕਚਰਾ ਇਕੱਠਾ ਕਰਨ ਵਾਲੇ ਕਰਮਚਾਰੀ, ਸਿਵਰ ਅਤੇ ਨਾਲਿਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀ, ਟਾਇਲਟ ਸਾਫ਼ ਕਰਨ ਵਾਲੇ ਕਰਮਚਾਰੀ ਅਤੇ ਦੇਖਭਾਲ ਕਰਤਾ ਸ਼ਾਮਲ ਹੋਏ।

ਟ੍ਰੇਨਿੰਗ ਦੌਰਾਨ ਭਾਗ ਲੈਣ ਵਾਲੇ ਸਫ਼ਾਈ ਕਰਮਚਾਰੀਆਂ ਨੂੰ ਸਫ਼ਾਈ ਮਿੱਤਰ ਪਾਸਪੋਰਟ, ਟ੍ਰੇਨਿੰਗ ਸਫਲਤਾਪੂਰਵਕ ਪੂਰੀ ਕਰਨ ’ਤੇ ਸਰਟੀਫਿਕੇਟ ਅਤੇ ਸੁਰੱਖਿਆ ਕਿੱਟ (ਦਸਤਾਨੇ, ਪਾਣੀ ਦੀ ਬੋਤਲ ਅਤੇ ਰਿਫਲੈਕਟਿਵ ਜੈਕਟ) ਪ੍ਰਦਾਨ ਕੀਤੀ ਗਈ। ਇਸਦੇ ਨਾਲ ਹੀ ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਕਲਿਆਣ ਯੋਜਨਾਵਾਂ ਨਾਲ ਜੋੜਨ ਬਾਰੇ ਵੀ ਜਾਣਕਾਰੀ ਅਤੇ ਸਹੂਲਤ ਦਿੱਤੀ ਗਈ, ਤਾਂ ਜੋ ਉਨ੍ਹਾਂ ਦੀ ਲੰਬੇ ਸਮੇਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਇਸ ਪ੍ਰੋਗਰਾਮ ਵਿੱਚ ਨਗਰ ਕੌਂਸਲ ਫਿਰੋਜ਼ਪੁਰ ਸ੍ਰੀ ਰੋਹਿਤ ਗਰੋਵਰ ਪ੍ਰਧਾਨ, ਸ਼੍ਰੀਮਤੀ ਪੂਨਮ ਭਟਨਾਗਰ ਕਾਰਜ ਸਾਧਕ ਅਫਸਰ,  ਅਤੇ ਡਾ. ਸੁਖਪਾਲ ਸਿੰਘ ਸੁਪਰਡੈਂਟ ਸੈਨੀਟੇਸ਼ਨ  ਵਿਸ਼ੇਸ਼ ਰੂਪ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਨਾਲ ਉਨ੍ਹਾਂ ਦੀ ਨਿੱਜੀ ਸੁਰੱਖਿਆ ਅਤੇ ਸਿਹਤ ਸਬੰਧੀ ਵਿਸ਼ੇਸ਼ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਅਤੇ ਸੁਰੱਖਿਆ ਮਿਆਰਾਂ ਬਾਰੇ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ।

ਹਾਰਪਿਕ ਵਰਲਡ ਟਾਇਲਟ ਕਾਲਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਫ਼ਾਈ ਕਰਮਚਾਰੀਆਂ ਦੇ ਗੌਰਵ, ਸੁਰੱਖਿਆ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਣ ਕਦਮ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਟ੍ਰੇਨਿੰਗਾਂ ਜਾਰੀ ਰਹਿਣਗੀਆਂ।

ਇਹ ਟ੍ਰੇਨਿੰਗ ਕੇਂਦਰ ਸਰਕਾਰ ਦੀ “ਸਵੱਛ ਭਾਰਤ ਮਿਸ਼ਨ” ਦੀ ਭਾਵਨਾ ਅਨੁਸਾਰ ਆਯੋਜਿਤ ਕੀਤੀ ਗਈ, ਜਿਸਦਾ ਮੁੱਖ ਉਦੇਸ਼ ਦੇਸ਼ ਨੂੰ ਸਾਫ਼-ਸੁਥਰਾ ਅਤੇ ਖੁੱਲ੍ਹੇ ਵਿੱਚ ਸ਼ੌਚ ਮੁਕਤ ਬਣਾਉਣਾ ਹੈ। ਸਵੱਛ ਭਾਰਤ ਮਿਸ਼ਨ ਦੇ ਤਹਿਤ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ, ਮਕੈਨਾਈਜ਼ਡ ਸਫ਼ਾਈ ਪ੍ਰਣਾਲੀ ਅਤੇ ਮੈਨੂਅਲ ਸਕੈਵੇਂਜਿੰਗ ਦੇ ਖਾਤਮੇ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਜਾਂਦਾ ਹੈ। ਇਸ ਪ੍ਰੋਗਰਾਮ ਰਾਹੀਂ ਸਫ਼ਾਈ ਕਰਮਚਾਰੀਆਂ ਨੂੰ ਮਿਸ਼ਨ ਨਾਲ ਜੋੜਦੇ ਹੋਏ ਉਨ੍ਹਾਂ ਦੀ ਭੂਮਿਕਾ ਨੂੰ ਰਾਸ਼ਟਰੀ ਸਫ਼ਾਈ ਅਭਿਆਨ ਦਾ ਅਹਿਮ ਹਿੱਸਾ ਵਜੋਂ ਉਜਾਗਰ ਕੀਤਾ ਗਿਆ।

ਸਵੱਛ ਭਾਰਤ ਮਿਸ਼ਨ ਤਹਿਤ ਸ਼ਹਿਰੀ ਸਥਾਨਕ ਸਰਕਾਰਾਂ ਨੂੰ ਮਜ਼ਬੂਤ ਬਣਾਉਣ, ਘਰ-ਘਰ ਕਚਰਾ ਇਕੱਠਾ ਕਰਨ, ਸ੍ਰੋਤ ਪੱਧਰ ’ਤੇ ਕੱਚਰੇ ਦੀ ਛਟਾਈ ਅਤੇ ਸੁਰੱਖਿਅਤ ਸੀਵਰੇਜ ਪ੍ਰਬੰਧਨ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਫ਼ਾਈ ਕਰਮਚਾਰੀਆਂ ਦੀ ਟ੍ਰੇਨਿੰਗ ਅਤੇ ਭਲਾਈ ਨੂੰ ਕੇਂਦਰੀ ਸਥਾਨ ਪ੍ਰਾਪਤ ਹੈ।

         ਇਸ ਮੌਕੇ ਤੇ ਸੈਂਟਰ ਇੰਸਪੈਕਟਰ ਸ਼੍ਰੀ ਰੁਸਤਮ ਸ਼ੇਰ ਸੋਡੀ ਤੋਂ ਇਲਾਵਾ ਸੈਂਨਟਰੀ ਮੇਟ ਸ੍ਰੀ ਅਮਰ ਭੱਟੀ, ਰਾਜ ਕੁਮਾਰ, ਰਾਮ ਚਰਨ, ਰਜੇਸ਼ ਕੁਮਾਰ ਤੋਂ ਇਲਾਵਾ ਪ੍ਰੋਗਰਾਮ ਕੋਆਰਡੀਨੇਟਰ ਸਿਮਰਨਜੀਤ ਸਿੰਘ, ਗੁਰਦੇਵ ਸਿੰਘ, ਸੁਮਨ ਰਾਣੀ ਅਤੇ ਸਮੂਹ ਕਰਮਚਾਰੀ ਮੋਟੀਵੇਟਰ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button