ਪੀ.ਐਸ.ਐਮ.ਯੂ ਯੂਨੀਅਨ, ਸੀ.ਪੀ.ਐੱਫ ਯੂਨੀਅਨ ਸਮੇਤ ਸਮੂਹ ਯੂਨੀਅਨ ਜੱਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਮੁਲਾਜ਼ਮ ਮਾਰੂ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ਼ ਪ੍ਰਦਰਸ਼ਨ

hw-remosaic: false;
touch: (-1.0, -1.0);
sceneMode: 0;
cct_value: 0;
AI_Scene: (-1, -1);
aec_lux: 131.1994;
aec_lux_index: 0;
albedo: ;
confidence: ;
motionLevel: -1;
weatherinfo: null;
temperature: 41;
ਪੀ.ਐਸ.ਐਮ.ਯੂ ਯੂਨੀਅਨ, ਸੀ.ਪੀ.ਐੱਫ ਯੂਨੀਅਨ ਸਮੇਤ ਸਮੂਹ ਯੂਨੀਅਨ ਜੱਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਮੁਲਾਜ਼ਮ ਮਾਰੂ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ਼ ਪ੍ਰਦਰਸ਼ਨ
ਫਿਰੋਜ਼ਪੁਰ, 05 ਮਾਰਚ 2026 : ਪੀ.ਐਸ.ਐਮ.ਯੂ ਯੂਨੀਅਨ, ਸੀ.ਪੀ.ਐੱਫ ਯੂਨੀਅਨ ਵੱਲੋਂ ਦਿੱਤੇ ਐਕਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਮੁਲਾਜ਼ਮ ਮਾਰੂ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਜਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਜੱਥੇਬੰਦੀਆਂ ਨੇ ਵੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਇਸ ਮੌਕੇ ਪੀ.ਐਸ.ਐਮ.ਯੂ ਯੂਨੀਅਨ ਦੇ ਜਿਲ੍ਹਾਂ ਪ੍ਰਧਾਨ ਪਿੱਪਲ ਸਿੰਘ ਸਿੱਧੂ ਅਤੇ ਸੀ.ਪੀ.ਐੱਫ ਯੂਨੀਅਨ ਦੇ ਪ੍ਰਧਾਨ ਜਗਸੀਰ ਸਿੰਘ ਭਾਂਗਰ, ਸੋਨੂੰ ਕਸ਼ਅਪ ਜਿਲ੍ਹਾ ਜਨਰਲ ਸਕੱਤਰ, ਵਰੁਣ ਕੁਮਾਰ ਸੂਬਾ ਆਗੂ ਸਿੱਖਿਆ ਵਿਭਾਗ, ਗੁਰਤੇਜ ਸਿੰਘ ਜਨਰਲ ਸਕੱਤਰ ਡੀ.ਸੀ ਦਫ਼ਤਰ ਕਰਮਚਾਰੀ ਯੂਨੀਅਨ, ਪਰਮਵੀਰ ਮੌਂਗਾ ਪ੍ਰਧਾਨ ਸਿਹਤ ਵਿਭਾਗ ਆਦਿ ਨੇ ਸਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਨੇ 18 ਨਵੰਬਰ 2022 ਨੂੰ 2004 ਤੋ ਬਾਅਦ ਭਰਤੀ ਸਰਕਾਰੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਕਰਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ, ਪਰ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਅਮਲੀ ਤੌਰ ਤੇ ਮੁਲਾਜ਼ਮਾਂ ਤੇ ਲਾਗੂ ਨਹੀ ਕੀਤੀ ਗਈ । ਉਨ੍ਹਾਂ ਕਿਹਾ ਪੰਜਾਬ ਸਰਕਾਰ ਦਾ 16 ਫੀਸਦੀ ਡੀਏ ਵੀ ਅਜੇ ਤੱਕ ਨਹੀ ਦਿੱਤਾ ਗਿਆ ਜਿਸ ਕਰਕੇ ਸੂਬੇ ਦੇ ਸਮੁੱਚੇ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ਼ ਪਾਈਆ ਜਾ ਰਿਹਾ ਹੈ। ਉਨ੍ਹਾਂ ਮੁਲਾਜ਼ਮਾ ਜੱਥੇਬੰਦੀਆਂ ਨੇ ਸਰਕਾਰ ਤੋ ਮੰਗ ਕੀਤੀ ਸੂਬਾ ਸਰਕਾਰ ਪੁਰਾਣੀ ਪੈਨਸ਼ਨ ਸਕੀਮ, ਡੀ.ਏ ਅਤੇ ਵੱਖ-ਵੱਖ ਭੱਤੇ ਤੁਰੰਤ ਲਾਗੂ ਕਰੇ ਤਾਂ ਜੋ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ । ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾਂ ਕੀਤਾ ਤਾਂ ਵੱਡੇ ਪੱਧਰ ਤੇ ਸ਼ਘਰੰਸ਼ ਕੀਤਾ ਜਾ ਰਿਹਾ ਜਿਸ ਸ਼ੁਰੂਆਤ 8 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰਕੇ ਕੀਤੀ ਜਾਵੇਗੀ ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਹੋਰ ਵੀ ਵੱਡੇ ਐਕਸ਼ਨ ਕੀਤੇ ਜਾਣਗੇ ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।





