Ferozepur News

ਜਨਗਣਨਾ-2027 ਕਰਵਾਉਂਣ ਸਬੰਧੀ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਆਯੋਜਿਤ ਕਰਵਾਈ ਗਈ

ਜਨਗਣਨਾ-2027 ਕਰਵਾਉਂਣ ਸਬੰਧੀ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਆਯੋਜਿਤ ਕਰਵਾਈ ਗਈ

ਜਨਗਣਨਾ-2027 ਕਰਵਾਉਂਣ ਸਬੰਧੀ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਆਯੋਜਿਤ ਕਰਵਾਈ ਗਈ

ਫਿਰੋਜ਼ਪੁਰ, 7 ਮਾਰਚ 2026: ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਹਿਲੇ ਫੇਜ਼ ਤਹਿਤ 6 ਅਤੇ 7 ਮਾਰਚ ਨੂੰ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਹ ਟ੍ਰੇਨਿੰਗ ਡਾਇਰੈਕਟਰ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ, ਚੰਡੀਗੜ੍ਹ ਤੋਂ ਆਏ ਸ਼੍ਰੀ ਆਰ.ਪੀ. ਸਿੰਘ, ਸੰਯੁਕਤ ਡਾਇਰੈਕਟਰ, ਡਾਇਰੈਕਟੋਰੇਟ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ ਅਤੇ ਸ਼੍ਰੀ ਕਾਰਤਿਕ ਆਰਿਆ, ਜ਼ਿਲ੍ਹਾ ਕੋਆਰਡੀਨੇਟਰ ਫਿਰੋਜ਼ਪੁਰ ਵੱਲੋਂ ਦਿੱਤੀ ਗਈ। ਇਸ ਟ੍ਰੇਨਿੰਗ ਦੌਰਾਨ ਜ਼ਿਲ੍ਹੇ ਨਾਲ ਸਬੰਧਤ ਚਾਰਜ ਸੈਂਸਜ਼ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਸ ਨੂੰ ਵਿਸਥਾਰ ਨਾਲ ਸੈਂਸਜ਼-2027 ਸਬੰਧੀ ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਪੱਖਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਇਸ ਟਰੇਨਿੰਗ ਦੌਰਾਨ ਡਿਪਟੀ ਕਮਿਸ਼ਨਰ -ਕਮ- ਪ੍ਰਿੰਸੀਪਲ ਸੈਂਸਸ ਅਫਸਰ, ਸ਼੍ਰੀਮਤੀ ਦੀਪਸਿਖ਼ਾ ਸ਼ਰਮਾ ਆਈ.ਏ.ਐੱਸ. ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।

ਇਸ ਮੌਕੇ ਤੇ ਸੰਯੁਕਤ ਡਾਇਰੈਕਟਰ, ਡਾਇਰੈਕਟੋਰੇਟ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ, ਸ਼੍ਰੀ ਆਰ.ਪੀ. ਸਿੰਘ ਵੱਲੋਂ ਦੱਸਿਆ ਗਿਆ ਕਿ ਪੰਜਾਬ ਰਾਜ ਵਿੱਚ ਹਾਊਸ ਲਿਸਟਿੰਗ ਦੀ ਪ੍ਰਕਿਰਿਆ 15 ਮਈ ਤੋਂ 13 ਜੂਨ 2026 ਤੱਕ ਕੀਤੀ ਜਾਵੇਗੀ ਅਤੇ ਸੈਲਫ਼-ਇਨਯੂਮਰੇਸ਼ਨ ਦੀ ਸੁਵਿਧਾ ਵੀ ਉਪਲਬਧ ਰਹੇਗੀ, ਜਿਸ ਸਬੰਧੀ ਪੋਰਟਲ 30 ਅਪ੍ਰੈਲ ਤੋਂ 13 ਮਈ 2026 ਤੱਕ ਪੋਰਟਲ ਖੋਲ੍ਹਿਆ ਜਾਵੇਗਾ, ਜਿਸ ਰਾਹੀਂ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕੇਗਾ। ਉਨ੍ਹਾਂ ਦੱਸਿਆ ਕਿ ਜਨਗਣਨਾ ਦੀ ਪੂਰੀ ਕਾਰਵਾਈ ਡਿਜੀਟਲ ਮੋਡ ਰਾਹੀਂ ਸੰਪੰਨ ਕਰਵਾਈ ਜਾਵੇਗੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ -ਕਮ- ਪ੍ਰਿੰਸੀਪਲ ਸੈਂਸਜ਼ ਅਫਸਰ ਸ਼੍ਰੀਮਤੀ ਦੀਪਸਿਖ਼ਾ ਸ਼ਰਮਾ ਵੱਲੋਂ ਸਾਰੇ ਚਾਰਜ ਸੈਂਸਜ਼ ਅਫ਼ਸਰਾਂ, ਤਹਿਸੀਲਦਾਰਾਂ, ਕਾਰਜ ਸਾਧਕ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਸ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਨਿਸ਼ਠਾ, ਜਿੰਮੇਵਾਰੀ ਅਤੇ ਸਮੇਂ-ਸਿਰ ਨਿਭਾਈਆਂ ਜਾਣ। ਇਸ ਤੋਂ ਇਲਾਵਾ ਮਾਨਯੋਗ ਡਿਪਟੀ ਕਮਿਸ਼ਨਰ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਸੈਂਸਜ਼-2027 ਦੇ ਕੰਮ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਬਿਨ੍ਹਾਂ ਕਿਸੇ ਸ਼ਨਾਖਤੀ ਕਾਰਡ ਵਾਲੇ ਵਿਅਕਤੀ ਨੂੰ ਕੋਈ ਵੀ ਸੂਚਨਾ ਮੁਹੱਈਆ ਨਾ ਕਰਵਾਈ ਜਾਵੇ।

ਇਸ ਮੌਕੇ ਸ੍ਰੀ ਅਭਿਸ਼ੇਕ ਸ਼ਰਮਾ ਐਸ ਡੀ ਐਮ ਫਿਰੋਜ਼ਪੁਰ, ਸ੍ਰੀ ਅਰਵਿੰਦਰ ਪਾਲ ਸਿੰਘ ਐਸ ਡੀ ਐਮ ਜ਼ੀਰਾ, ਸ੍ਰੀ ਬੇਅੰਤ ਸਿੰਘ ਐਸ ਡੀ ਐਮ ਗੁਰੂਹਰਸਹਾਏ, ਸ੍ਰੀ ਗੁਰਿੰਦਰ ਸਿੰਘ ਡਿਪਟੀ.ਈ.ਐੱਸ -ਕਮ- ਵਧੀਕ ਜ਼ਿਲ੍ਹਾ ਸੈਂਸਜ਼ ਅਫਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ|

Related Articles

Leave a Reply

Your email address will not be published. Required fields are marked *

Back to top button