Ferozepur News

ਫਾਗੋਤਸਵ-ਸੰਸਕ੍ਰਿਤ ਯਾਤਰਾ” ਤਹਿਤ 8 ਮਾਰਚ ਨੂੰ ਫਿਰੋਜ਼ਪੁਰ ‘ਚ ਹੋਵੇਗਾ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ

ਵੱਖ-ਵੱਖ ਰਾਜਾਂ ਦੇ ਕਲਾਕਾਰ ਪੇਸ਼ ਕਰਨਗੇ ਲੋਕ ਨਾਚ, ਪੰਜਾਬੀ ਗਾਇਕਾ ਅਮਨ ਰੋਜ਼ੀ ਲੋਕ ਗਾਇਕੀ ਨਾਲ ਬੰਨ੍ਹੇਗੀ ਰੰਗ

ਫਾਗੋਤਸਵ-ਸੰਸਕ੍ਰਿਤ ਯਾਤਰਾ" ਤਹਿਤ 8 ਮਾਰਚ ਨੂੰ ਫਿਰੋਜ਼ਪੁਰ 'ਚ ਹੋਵੇਗਾ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ

ਫਾਗੋਤਸਵ-ਸੰਸਕ੍ਰਿਤ ਯਾਤਰਾ” ਤਹਿਤ 8 ਮਾਰਚ ਨੂੰ ਫਿਰੋਜ਼ਪੁਰ ‘ਚ ਹੋਵੇਗਾ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ

ਵੱਖ-ਵੱਖ ਰਾਜਾਂ ਦੇ ਕਲਾਕਾਰ ਪੇਸ਼ ਕਰਨਗੇ ਲੋਕ ਨਾਚ, ਪੰਜਾਬੀ ਗਾਇਕਾ ਅਮਨ ਰੋਜ਼ੀ ਲੋਕ ਗਾਇਕੀ ਨਾਲ ਬੰਨ੍ਹੇਗੀ ਰੰਗ

ਫ਼ਿਰੋਜ਼ਪੁਰ, 7 ਮਾਰਚ, 2026:  ਸੱਭਿਆਚਾਰਕ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨ ਅਤੇ ਭਾਰਤ ਦੀ ਵਿਭਿੰਨਤਾ ਭਰੀ ਸੰਸਕ੍ਰਿਤੀ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ (ਸੱਭਿਆਚਾਰਕ ਮੰਤਰਾਲਾ, ਭਾਰਤ ਸਰਕਾਰ) ਵਲੋਂ “ਫਾਗੋਤਸਵ–ਸੰਸਕ੍ਰਿਤ ਯਾਤਰਾ” ਦੀ ਲੜੀ ਤਹਿਤ 8 ਮਾਰਚ ਦਿਨ ਐਤਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਮੇਲਾ ਗਰਾਉਂਡ ਨੇੜੇ ਸ਼ੀਤਲਾ ਮਾਤਾ ਮੰਦਰ ਫਿਰੋਜ਼ਪੁਰ ਛਾਉਣੀ ਵਿਖੇ ਵਿਸ਼ਾਲ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਸੀਨੀਅਰ ਪ੍ਰੋਗਰਾਮ ਅਫਸਰ ਰਵਿੰਦਰ ਸ਼ਰਮਾ ਨੇ ਦੱਸਿਆ ਕਿ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਡਾਇਰੈਕਟਰ ਫੁਰਕਾਨ ਖਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ 6 ਤੋਂ 12 ਮਾਰਚ ਤੱਕ ਚੱਲਣ ਵਾਲੀ “ਸੰਸਕ੍ਰਿਤ ਯਾਤਰਾ” ਦੌਰਾਨ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਕਲਾਕਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਮੋਗਾ, ਬਰਨਾਲਾ ਅਤੇ ਅਬੋਹਰ ਤੋਂ ਇਲਾਵਾ ਹਰਿਆਣਾ ਦੇ ਡੱਬਵਾਲੀ ਵਿਚ ਵੀ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ।

ਉਨ੍ਹਾਂ ਦੱਸਿਆ ਕਿ ਇਸ ਯਾਤਰਾ ਵਿਚ ਪੰਜਾਬ ਤੋਂ ਇਲਾਵਾ ਜੰਮੂ-ਕਸ਼ਮੀਰ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਰਾਜਸਥਾਨ, ਗੁਜਰਾਤ, ਉਤਰਾਖੰਡ ਅਤੇ ਝਾਰਖੰਡ ਦੇ ਲੋਕ ਕਲਾਕਾਰ ਆਪਣੇ-ਆਪਣੇ ਰਾਜਾਂ ਦੀ ਸੰਸਕ੍ਰਿਤੀ ਅਤੇ ਪ੍ਰੰਪਰਾਵਾਂ ਨੂੰ ਦਰਸਾਉਂਦੇ ਲੋਕ ਨਾਚ ਅਤੇ ਲੋਕ ਕਲਾਵਾਂ ਪੇਸ਼ ਕਰਕੇ ਦਰਸ਼ਕਾਂ ਦੇ ਮਨ ਮੋਹਨਗੇ।

ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਰਾਹੀਂ ਦੇਸ਼ ਦੀ ਸਾਂਝੀ ਸੱਭਿਆਚਾਰਕ ਵਿਰਾਸਤ ਨੂੰ ਇਕ ਮੰਚ ‘ਤੇ ਲਿਆਉਣ ਦਾ ਉਦੇਸ਼ ਹੈ। ਇਸ ਮੌਕੇ ਪੰਜਾਬੀ ਲੋਕ ਗਾਇਕਾ ਅਮਨ ਰੋਜੀ ਵੀ ਆਪਣੀ ਸੁਰੀਲੀ ਅਤੇ ਦਮਦਾਰ ਆਵਾਜ਼ ਨਾਲ ਪੰਜਾਬੀ ਲੋਕ ਗਾਇਕੀ ਦੇ ਰੰਗ ਬੰਨ੍ਹੇਗੀ।ਰਵਿੰਦਰ ਸ਼ਰਮਾ ਨੇ ਦੱਸਿਆ ਕਿ 8 ਮਾਰਚ ਨੂੰ ਸ਼ਾਮ 4 ਵਜੇ ਫਿਰੋਜ਼ਪੁਰ ਵਿਚ ਹੋਣ ਵਾਲਾ ਇਹ ਪ੍ਰੋਗਰਾਮ ਜ਼ਿਲ੍ਹਾ ਪ੍ਰਸ਼ਾਸਨ ਵਲੋਂ 6 ਤੋਂ 8 ਮਾਰਚ ਤੱਕ ਕਰਵਾਏ ਜਾ ਰਹੇ “ਸਖੀ ਸ਼ਕਤੀ ਮੇਲੇ” ਦੇ ਆਖਰੀ ਦਿਨ ਵਿਸ਼ੇਸ਼ ਆਕਰਸ਼ਣ ਰਹੇਗਾ।

ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਲੋਕਾਂ ਨੂੰ ਵੱਖ-ਵੱਖ ਰਾਜਾਂ ਦੀਆਂ ਲੋਕ ਕਲਾਵਾਂ ਅਤੇ ਰਸਮ-ਰਿਵਾਜਾਂ ਨਾਲ ਜਾਣੂ ਕਰਵਾਉਣ ਦੇ ਨਾਲ-ਨਾਲ ਸੱਭਿਆਚਾਰਕ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਵੀ ਦਿੱਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button