Ferozepur News

ਮਹਿਲਾਵਾਂ ਦੇ ਦਰਮਿਆਨ ਵਿਧਾਇਕਾਂ ਨੇ ਐਲਈਡੀ ਸਕਰੀਨ ਰਾਹੀਂ ਬਜਟ ਸੈਸ਼ਨ ਦਿਖਾਇਆ, ਮਹੀਨਾਵਾਰ ਸਹਾਇਤਾ ਦਾ ਸਵਾਗਤ

ਮਹਿਲਾਵਾਂ ਦੇ ਦਰਮਿਆਨ ਵਿਧਾਇਕਾਂ ਨੇ ਐਲਈਡੀ ਸਕਰੀਨ ਰਾਹੀਂ ਬਜਟ ਸੈਸ਼ਨ ਦਿਖਾਇਆ, ਮਹੀਨਾਵਾਰ ਸਹਾਇਤਾ ਦਾ ਸਵਾਗਤ

ਪੰਜਾਬ ਸਰਕਾਰ ਨੇ ਮਾਵਾਂ-ਭੈਣਾਂ ਨੂੰ ਹਜ਼ਾਰ-ਹਜ਼ਾਰ ਰੁਪਏ ਮਹੀਨਾ ਦੇਣ ਦੇ ਆਪਣੇ ਵਾਆਦੇ ਨੂੰ ਕੀਤਾ ਪੂਰਾ

ਮਹਿਲਾਵਾਂ ਦੇ ਦਰਮਿਆਨ ਵਿਧਾਇਕਾਂ ਨੇ ਐਲਈਡੀ ਸਕਰੀਨ ਰਾਹੀਂ ਬਜਟ ਸੈਸ਼ਨ ਦਿਖਾਇਆ, ਮਹੀਨਾਵਾਰ ਸਹਾਇਤਾ ਦਾ ਸਵਾਗਤ

ਫਿਰੋਜ਼ਪੁਰ, 8 ਮਾਰਚ, 2026:ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਉਹ ਪੰਜਾਬ ਦੀਆਂ ਮਹਿਲਾਵਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣਗੇ ਉਹਨਾਂ ਵੱਲੋਂ ਕੀਤੇ ਗਏ ਇਸ ਵਾਅਦੇ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ।

ਇਸ ਸੰਬੰਧ ਵਿੱਚ ਵਿਧਾਇਕ ਫਿਰੋਜਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਦੇ ਦਫਤਰ ਵਿਖੇ ਪ੍ਰੋਗਰਾਮ ਰੱਖਿਆ ਗਿਆ ਅਤੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਆ ਵੱਲੋਂ ਆਪਣੇ ਦਫ਼ਤਰ ਦੇ ਸਾਹਮਣੇ ਸ਼ਾਂਤੀ ਵਿੱਦਿਆ ਮੰਦਰ ਸਕੂਲ ਵਿੱਚ ਪ੍ਰੋਗਰਾਮ ਰੱਖਿਆ ਗਿਆ| ਇਹਨਾਂ ਪ੍ਰੋਗਰਾਮ ਦੌਰਾਨ ਐਲਈਡੀ ਸਕਰੀਨਾਂ ਰਾਹੀਂ ਵਿਧਾਨ ਸਭਾ ਦਾ ਸੈਸ਼ਨ ਲਾਈਵ ਚਲਾਇਆ ਗਿਆ ਅਤੇ ਹਲਕੇ ਦੀਆਂ ਮਹਿਲਾਵਾਂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ|

ਇਸ ਸਮਾਗਮ ਦੌਰਾਨ ਫਿਰੋਜ਼ਪੁਰ ਸ਼ਹਿਰੀ ਵਿਧਾਇਕ ਦੇ ਧਰਮ ਪਤਨੀ ਮੈਡਮ ਅਮਨਦੀਪ ਕੌਰ ਗੋਸਲ ਅਤੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਦੇ ਧਰਮ ਪਤਨੀ ਸ਼੍ਰੀਮਤੀ ਸੁਦੇਸ਼ ਦਹੀਯਾ ਵਿਸ਼ੇਸ ਤੌਰ ਤੇ ਹਾਜ਼ਰ ਸਨ|
ਪੰਜਾਬ ਸਰਕਾਰ ਵੱਲੋਂ ਕੀਤੇ ਗਏ ਆਪਣੇ ਵਾਅਦੇ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ ਜਿਸ ਦਾ ਭਰਵਾਂ ਸਵਾਗਤ ਕੀਤਾ ਗਿਆ ਹੈ|

ਮਹਿਲਾਵਾਂ ਨੂੰ ਦਿੱਤੇ ਜਾਣ ਵਾਲੇ ਇਸ ਲਾਭ ਵਿੱਚ ਐਸੀ ਭਾਈਚਾਰੇ ਨਾਲ ਸੰਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਹੋਰਨਾਂ ਵਰਗਾਂ ਦੀਆਂ ਮਹਿਲਾਵਾਂ ਨੂੰ 1000 ਰੁਪਈਆ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਨਾਲ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਆਪਣਾ ਜੋ ਵਾਅਦਾ ਕੀਤਾ ਸੀ ਉਹ ਪੂਰਾ ਕਰ ਦਿਖਾਇਆ ਹੈ।

Related Articles

Leave a Reply

Your email address will not be published. Required fields are marked *

Back to top button