Ferozepur News
ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਰੋਕਣ ਲਈ ਸਿਵਲ ਸਰਜਨ ਨੇ ਕੀਤੀ ਮੀਟਿੰਗ
ਗਰਭਵਤੀ ਔਰਤਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਸਿਹਤ ਵਿਭਾਗ ਦਾ ਮੁੱਖ ਮੰਤਵ
ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਰੋਕਣ ਲਈ ਸਿਵਲ ਸਰਜਨ ਨੇ ਕੀਤੀ ਮੀਟਿੰਗ
ਗਰਭਵਤੀ ਔਰਤਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਸਿਹਤ ਵਿਭਾਗ ਦਾ ਮੁੱਖ ਮੰਤਵ

ਫ਼ਿਰੋਜ਼ਪੁਰ, 11 ਮਾਰਚ 2026: ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਸਿਹਤ ਵਿਭਾਗ ਦਾ ਮੁੱਖ ਮੱਕਸਦ ਹੈ। ਇਸ ਸਬੰਧੀ ਸਮੇਂ ਸਮੇਂ ‘ਤੇ ਗਰਭਵਤੀ ਔਰਤਾਂ ਦਾ ਨਿਰੀਖਣ ਕੀਤਾ ਜਾਂਦਾ ਰਹਿੰਦਾ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਕਿਹਾ ਕਿ ਜੇਕਰ ਕਿਸੇ ਵੀ ਗਰਭਵਤੀ ਔਰਤ ਦੀ ਗਰਭ ਦੌਰਾਨ ਮੌਤ, ਜਣੇਪੇ ਦੌਰਾਨ ਜਾਂ ਜਣੇਪੇ ਤੋਂ 42 ਦਿਨਾਂ ਬਾਅਦ ਕਿਸੇ ਵੀ ਕਾਰਨ ਕਰਕੇ ਮੌਤ ਹੁੰਦੀ ਹੈ ਤਾਂ ਸਿਹਤ ਵਿਭਾਗ ਵੱਲੋਂ ਉਸਦੇ ਕਾਰਨਾਂ ਦੀ ਜਾਂਚ ਕਰਨ ਸਬੰਧੀ ਮੈਟਰਨਲ ਡੈਥ ਰੀਵਿਊ ਮੀਟਿੰਗ ਕੀਤੀ ਜਾਂਦੀ ਹੈ।
ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਦੀ ਅਗਵਾਈ ਵਿੱਚ ਹੋਈ ਮੈਟਰਨਲ ਡੈਥ ਰੀਵਿਊ ਮੀਟਿੰਗ ਵਿੱਚ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਦੱਸਿਆ ਕਿ ਇਸ ਮੀਟਿੰਗ ਵਿੱਚ ਗਰਭਵਤੀ ਔਰਤ ਦਾ ਇਲਾਜ ਕਰਨ ਵਾਲੇ ਡਾਕਟਰ , ਸਬੰਧਤ ਸਿਹਤ ਕਰਮਚਾਰੀ, ਆਸ਼ਾ ਵਰਕਰ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਯਕੀਨੀ ਤੌਰ ‘ਤੇ ਸ਼ਾਮਿਲ ਕੀਤਾ ਜਾਂਦਾ ਹੈ ਤਾਂ ਕਿ ਕਮੀਆਂ ਦਾ ਬਰੀਕੀ ਨਾਲ ਵਿਸ਼ਲੇਸ਼ਣ ਕਰਕੇ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਸਕੇ ਅਤੇ ਭਵਿੱਖ ਵਿੱਚ ਹੋਣ ਵਾਲੀ ਅਜਿਹੀ ਕਿਸੀ ਵੀ ਸਥਿਤੀ ਨਾਲ ਨਜਿੱਠਿਆ ਜਾ ਸਕੇ ਤਾਂ ਜੋ ਮੌਤ ਨੂੰ ਰੋਕਿਆ ਜਾ ਸਕੇ । ਸਟਾਫ ਨੂੰ ਇਸ ਸੰਬੰਧੀ ਲੋੜੀਂਦੀਆਂ ਹਦਾਇਤਾਂ ਵੀ ਕੀਤੀਆਂ ਗਈਆਂ। ਮੀਟਿੰਗ ਵਿੱਚ ਗਰਭਵਤੀ ਔਰਤਾਂ ਦੇ ਜਣੇਪੇ ਦੌਰਾਨ ਖ਼ਤਰੇ ਦੇ ਚਿੰਨ੍ਹਾਂ ਬਾਰੇ ਏ ਐਨ ਐਮ ਅਤੇ ਆਸ਼ਾ ਵਰਕਰ ਨੂੰ ਜਾਣਕਾਰੀ ਦਿੱਤੀ ਗਈ।
ਅੱਜ ਰੀਵਿਊ ਕਮੇਟੀ ਜਿਸ ਵਿਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਮਨਦੀਪ ਕੌਰ, ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ, ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਢੀਂਗਰਾ ਅਤੇ ਔਰਤ ਰੋਗਾਂ ਦੇ ਮਾਹਿਰ ਡਾ ਰੀਚਾ, ਡਾ ਤੂਸ਼ਟੀ ਵੱਲੋਂ ਕੀਤੀ ਇਸ ਪੜਤਾਲ ਦਾ ਮੁੱਖ ਮਕਸਦ ਭਵਿੱਖ ਚ ਹੋਣ ਵਾਲੀਆਂ ਅਜਿਹੀਆਂ ਮੌਤਾਂ ਨੂੰ ਰੋਕਿਆ ਜਾ ਸਕੇ।
ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗਰਭਵਤੀ ਔਰਤਾਂ ਦੀ ਜਲਦ ਤੋਂ ਜਲਦ ਰਜਿਸਟ੍ਰੇਸ਼ਨ ਕਰਵਾਉਣੀ ਅਤਿ ਜ਼ਰੂਰੀ ਹੈ ਤਾਂ ਕਿ ਡਾਕਟਰੀ ਜਾਂਚ ਉਪਰੰਤ ਜਣੇਪੇ ਦੌਰਾਨ ਹੋਣ ਵਾਲੀਆਂ ਮੁਸ਼ਕਲਾਂ ਅਤੇ ਅਣਹੋਣੀ ਤੋਂ ਬਚਾਇਆ ਜਾ ਸਕੇ।





